DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Bathinda bomb Blast: ਪੀੜਤ ਡਾ. ਤਰਸੇਮ ਗਰਗ ਨੂੰ ਇਨਸਾਫ਼ ਦਿਵਾਉਣ ਲਈ ਸਾਰੀਆਂ ਸਿਆਸੀ ਪਾਰਟੀਆਂ ਆਈਆਂ ਇੱਕ ਮੰਚ ’ਤੇ

ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ‘ਆਪ’, ਭਾਜਪਾ ਅਤੇ ਕਾਂਗਰਸੀ ਆਗੂਆਂ ਨੇ ਵਿਗੜ ਰਹੀ ਕਾਨੂੰਨ-ਵਿਵਸਥਾ ’ਤੇ ਜਤਾਈ ਗੰਭੀਰ ਚਿੰਤਾ

  • fb
  • twitter
  • whatsapp
  • whatsapp
featured-img featured-img
ਪੀੜਤ ਡਾ. ਤਰਸੇਮ ਗਰਗ ਨੂੰ ਇਨਸਾਫ਼ ਦਿਵਾਉਣ ਲਈ ਸਾਰੀਆਂ ਸਿਆਸੀ ਪਾਰਟੀਆਂ ਆਈਆਂ ਇੱਕ ਮੰਚ ’ਤੇ
Advertisement

ਬਠਿੰਡਾ ਵਿੱਚ ਵਾਪਰੇ ਪੈਟਰੋਲ ਬੰਬ ਕਾਂਡ ਤੋਂ ਬਾਅਦ ਸ਼ਹਿਰ ਦੀ ਭਾਈਚਾਰਕ ਸਾਂਝ ਅਤੇ ਏਕਤਾ ਇੱਕ ਵਾਰ ਫਿਰ ਸਾਹਮਣੇ ਆਈ ਹੈ। ਇਸ ਸਬੰਧੀ ਕਰਵਾਏ ਇੱਕ ਅਹਿਮ ਪ੍ਰੈਸ ਕਾਨਫਰੰਸ ਦੌਰਾਨ ਆਮ ਆਦਮੀ ਪਾਰਟੀ ਦੇ ਵਿਧਾਇਕ ਜਗਰੂਪ ਸਿੰਘ ਗਿੱਲ, ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ, ਕਾਂਗਰਸੀ ਆਗੂ ਅਸ਼ੋਕ ਪ੍ਰਧਾਨ ਅਤੇ ਪੀੜਤ ਡਾ. ਤਰਸੇਮ ਗਰਗ ਨੇ ਸਾਂਝੇ ਤੌਰ ’ਤੇ ਪੰਜਾਬ ਦੀ ਵਿਗੜ ਰਹੀ ਕਾਨੂੰਨ-ਵਿਵਸਥਾ ’ਤੇ ਗੰਭੀਰ ਚਿੰਤਾ ਜ਼ਾਹਿਰ ਕੀਤੀ।

ਸਿਆਸੀ ਆਗੂਆਂ ਨੇ ਕਿਹਾ ਕਿ ਸੂਬੇ ਵਿੱਚ ਲਗਾਤਾਰ ਵਾਪਰ ਰਹੀਆਂ ਅਪਰਾਧਿਕ ਘਟਨਾਵਾਂ ਕਾਰਨ ਆਮ ਲੋਕਾਂ ਵਿੱਚ ਡਰ ਅਤੇ ਅਸੁਰੱਖਿਆ ਦੀ ਭਾਵਨਾ ਪੈਦਾ ਹੋ ਰਹੀ ਹੈ। ਉਨ੍ਹਾਂ ਜ਼ਿਲ੍ਹਾ ਪੁਲੀਸ ਅਤੇ ਪੰਜਾਬ ਪੁਲੀਸ ਦੇ ਡੀ.ਜੀ.ਪੀ. (DGP) ਨੂੰ ਪੁਰਜ਼ੋਰ ਅਪੀਲ ਕੀਤੀ ਕਿ ਇਸ ਮਾਮਲੇ ਦੀ ਨਿਰਪੱਖ ਅਤੇ ਡੂੰਘਾਈ ਨਾਲ ਜਾਂਚ ਕੀਤੀ ਜਾਵੇ। ਉਨ੍ਹਾਂ ਮੰਗ ਕੀਤੀ ਕਿ ਨਾ ਸਿਰਫ਼ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਦੋਸ਼ੀਆਂ ਨੂੰ ਤੁਰੰਤ ਕਾਬੂ ਕੀਤਾ ਜਾਵੇ, ਸਗੋਂ ਇਸ ਘਟਨਾ ਪਿੱਛੇ ਲੁਕੇ ਹੋਏ ਅਸਲ ਸਾਜ਼ਿਸ਼ਕਾਰਾਂ ਨੂੰ ਵੀ ਬੇਨਕਾਬ ਕੀਤਾ ਜਾਵੇ।

Advertisement

ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਪੀੜਤ ਦੇ ਹੱਕ ’ਚ ਨਿੱਤਰੇ ਆਗੂ

ਵਿਧਾਇਕ ਜਗਰੂਪ ਸਿੰਘ ਗਿੱਲ ਅਤੇ ਭਾਜਪਾ ਆਗੂ ਸਰੂਪ ਚੰਦ ਸਿੰਗਲਾ ਨੇ ਆਖਿਆ ਕਿ ਬਠਿੰਡਾ ਹਮੇਸ਼ਾ ਹੀ ਆਪਣੀ ਭਾਈਚਾਰਕ ਸਾਂਝ, ਆਪਸੀ ਸਤਿਕਾਰ ਅਤੇ ਏਕਤਾ ਲਈ ਜਾਣਿਆ ਜਾਂਦਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਦੋਂ ਵੀ ਸ਼ਹਿਰ ਦੇ ਕਿਸੇ ਵਪਾਰੀ, ਡਾਕਟਰ ਜਾਂ ਆਮ ਨਾਗਰਿਕ ਨਾਲ ਕੋਈ ਅਣਸੁਖਾਵੀਂ ਘਟਨਾ ਵਾਪਰਦੀ ਹੈ, ਤਾਂ ਵੱਖ-ਵੱਖ ਸਿਆਸੀ ਵਿਚਾਰਧਾਰਾਵਾਂ ਵਾਲੇ ਆਗੂ ਵੀ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਪੀੜਤ ਦੇ ਨਾਲ ਚੱਟਾਨ ਵਾਂਗ ਖੜ੍ਹਦੇ ਹਨ। ਪ੍ਰੈਸ ਕਾਨਫਰੰਸ ਦੌਰਾਨ ਸਾਰੇ ਆਗੂਆਂ ਨੇ ਇੱਕਸੁਰ ਵਿੱਚ ਮੰਗ ਕੀਤੀ ਕਿ ਡਾ. ਤਰਸੇਮ ਗਰਗ ਨੂੰ ਜਲਦ ਤੋਂ ਜਲਦ ਇਨਸਾਫ਼ ਦਿਵਾਇਆ ਜਾਵੇ ਅਤੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ, ਤਾਂ ਜੋ ਭਵਿੱਖ ਵਿੱਚ ਅਜਿਹੀਆਂ ਖ਼ੌਫ਼ਨਾਕ ਘਟਨਾਵਾਂ ਦੀ ਦੁਹਰਾਈ ਨੂੰ ਰੋਕਿਆ ਜਾ ਸਕੇ ਅਤੇ ਜਨਤਾ ਦਾ ਕਾਨੂੰਨ ਪ੍ਰਬੰਧ ’ਤੇ ਵਿਸ਼ਵਾਸ ਹੋਰ ਮਜ਼ਬੂਤ ਹੋਵੇ।

Advertisement

ਚੇਤੇ ਰਹੇ ਕਿ ਵਾਰਦਾਤ ਨੂੰ ਤਕਰੀਬਨ 36 ਤੋਂ 40 ਘੰਟੇ ਦਾ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਬਠਿੰਡਾ ਪੁਲੀਸ ਅਜੇ ਤੱਕ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਨਾਕਾਮ ਰਹੀ ਹੈ, ਜਿਸ ਕਾਰਨ ਸ਼ਹਿਰ ਦੇ ਨਿਵਾਸੀਆਂ ਅਤੇ ਵਪਾਰੀ ਵਰਗ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।

Advertisement
×