DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Bathinda: ਸੁਰੱਖਿਆ ਪ੍ਰਾਪਤ ਕਰਨ ਦੀ ਸਾਜ਼ਿਸ਼ ਬੇਨਕਾਬ

ਪੁਲੀਸ ਨੇ ਦੋ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

  • fb
  • twitter
  • whatsapp
  • whatsapp
featured-img featured-img
ਪੁਲੀਸ ਨਿਗਰਾਨੀ ’ਚ ਗ੍ਰਿਫ਼ਤਾਰ ਕੀਤੇ ਦੋਵੇਂ ਮੁਲਜ਼ਮ। -ਫ਼ੋਟੋ: ਪਵਨ ਸ਼ਰਮਾ
Advertisement

ਭੁੱਚੋ ਖੁਰਦ ਦੇ ਵਾਸੀ ਵੱਲੋਂ ਸਰਕਾਰੀ ਸੁਰੱਖਿਆ ਹਾਸਲ ਕਰਨ ਲਈ ਆਪਣੇ ਹੀ ਘਰ ’ਤੇ ਜਲਣਸ਼ੀਲ ਪਦਾਰਥ ਸੁੱਟ ਕੇ ਹਮਲਾ ਕਰਵਾਉਣ ਦੀ ਸਾਜ਼ਿਸ਼ ਦਾ ਬਠਿੰਡਾ ਪੁਲੀਸ ਅਤੇ ਕਾਊਂਟਰ ਇੰਟੈਲੀਜੈਂਸ ਨੇ ਪਰਦਾਫਾਸ਼ ਕਰਦਿਆਂ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਐੱਸ ਐੱਸ ਪੀ ਡਾ. ਜੋਤੀ ਯਾਦਵ ਬੈਂਸ ਨੇ ਪ੍ਰੈੱਸ ਮਿਲਣੀ ਦੌਰਾਨ ਦੱਸਿਆ ਕਿ 26 ਅਗਸਤ ਦੀ ਰਾਤ ਨੂੰ ਕਰੀਬ 11:20 ਵਜੇ ਥਾਣਾ ਕੈਂਟ ਬਠਿੰਡਾ ਨੂੰ ਵਾਰਡ ਨੰਬਰ-9, ਭੁੱਚੋ ਖੁਰਦ ਵਾਸੀ ਹਰਜੀਤ ਸਿੰਘ ਦੇ ਘਰ ’ਤੇ ਜਲਣਸ਼ੀਲ ਪਦਾਰਥ ਸੁੱਟ ਕੇ ਅੱਗ ਲਾਉਣ ਦੀ ਸੂਚਨਾ ਮਿਲੀ ਸੀ। ਮੌਕੇ ’ਤੇ ਪੁੱਜੀ ਪੁਲੀਸ ਨੇ ਜਾਂਚ ਦੌਰਾਨ ਦੇਖਿਆ ਕਿ ਅਣਪਛਾਤੇ ਵਿਅਕਤੀਆਂ ਨੇ ਘਰ ਕੋਲ ਖੜ੍ਹੀ ਗੱਡੀ ਨੂੰ ਵੀ ਨੁਕਸਾਨ ਪਹੁੰਚਾਇਆ ਸੀ।

Advertisement

ਐੱਸ ਐੱਸ ਪੀ ਨੇ ਦੱਸਿਆ ਕਿ ਘਟਨਾ ਦੀ ਜਾਂਚ ਲਈ ਬਠਿੰਡਾ ਪੁਲੀਸ ਅਤੇ ਕਾਊਂਟਰ ਇੰਟੈਲੀਜੈਂਸ ਦੀਆਂ ਵੱਖ-ਵੱਖ ਟੀਮਾਂ ਬਣਾਈਆਂ ਗਈਆਂ। ਤਕਨੀਕੀ ਜਾਂਚ, ਸੀ ਸੀ ਟੀ ਵੀ ਕੈਮਰਿਆਂ ਅਤੇ ਮਨੁੱਖੀ ਸੂਚਨਾ ਦੇ ਆਧਾਰ ’ਤੇ ਪੁਲੀਸ ਨੇ ਕਥਿਤ ਮੁਲਜ਼ਮ ਦੀ ਪਛਾਣ ਕਰ ਲਈ। ਇਸ ਮਗਰੋਂ ਤਰਨਤਾਰਨ ਜ਼ਿਲ੍ਹੇ ਦੇ ਥਾਣਾ ਝਬਾਲ ਅਧੀਨ ਪੈਂਦੇ ਪਿੰਡ ਪੱਧਰੀ ਖੁਰਦ ਵਾਸੀ ਅਨਮੋਲਪ੍ਰੀਤ ਸਿੰਘ ਉਰਫ਼ ਮੋਲਾ (18 ਸਾਲ) ਨੂੰ ਗ੍ਰਿਫ਼ਤਾਰ ਕੀਤਾ ਗਿਆ। ਪੁੱਛ-ਪੜਤਾਲ ਦੌਰਾਨ ਅਨਮੋਲਪ੍ਰੀਤ ਸਿੰਘ ਨੇ ਕਥਿਤ ਤੌਰ ’ਤੇ ਮੰਨਿਆ ਕਿ ਇਹ ਹਮਲਾ ਹਰਜੀਤ ਸਿੰਘ ਨੇ ਪੁਲੀਸ ਸੁਰੱਖਿਆ ਲੈਣ ਲਈ ਖ਼ੁਦ ਕਰਵਾਇਆ ਸੀ। ਪੁਲੀਸ ਨੇ ਇਸ ਮਾਮਲੇ ਵਿੱਚ ਹਰਜੀਤ ਸਿੰਘ (31 ਸਾਲ) ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ।

Advertisement

ਐੱਸ ਐੱਸ ਪੀ ਮੁਤਾਬਕ ਅਨਮੋਲਪ੍ਰੀਤ ਸਿੰਘ ਨੇ ਦੋ ਹੋਰ ਵਿਅਕਤੀਆਂ ਬਾਰੇ ਵੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਦੋਵਾਂ ਨੂੰ ਮਾਮਲੇ ਵਿੱਚ ਨਾਮਜ਼ਦ ਕਰਕੇ ਜਲਦੀ ਗ੍ਰਿਫ਼ਤਾਰ ਕੀਤਾ ਜਾਵੇਗਾ।

Advertisement
×