ਮਨੋਜ ਸ਼ਰਮਾ
ਬਠਿੰਡਾ, 13 ਮਈ
‘ਫਾਸੀ ਹਮਲਿਆਂ ਵਿਰੋਧੀ ਫਰੰਟ’ ਦੇ ਸੱਦੇ ‘ਤੇ 21 ਮਈ ਨੂੰ ਬਠਿੰਡਾ ਦੇ ਟੀਚਰਜ਼ ਹੋਮ ਵਿੱਚ ਜ਼ੋਨ ਪੱਧਰੀ ਕਨਵੈਨਸ਼ਨ ਕੀਤੀ ਜਾਵੇਗੀ। ਇਹ ਜਾਣਕਾਰੀ ਬਠਿੰਡਾ ਜ਼ਿਲ੍ਹਾ ਇਕਾਈ ਦੀ ਮੁਖਤਿਆਰ ਸਿੰਘ ਪੂਹਲਾ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਲਿਆ ਗਿਆ। ਇਸ ਬਾਰੇ ਮਹੀਪਾਲ ਨੇ ਕਿ ਸੰਘ-ਭਾਜਪਾ ਅਤੇ ਮੋਦੀ ਸਰਕਾਰ ਦੇ ਫਿਰਕੂ-ਫਾਸੀਵਾਦੀ ਹਮਲਿਆਂ ਖ਼ਿਲਾਫ਼ ਕਨਵੈਨਸ਼ਨ ਕਰਵਾਈ ਜਾ ਰਹੀ ਹੈ। ਮੀਟਿੰਗ ਵਿੱਚ ਹਰਵਿੰਦਰ ਸਿੰਘ ਸੇਮਾ, ਅਮਰਜੀਤ ਸਿੰਘ ਹਨੀ, ਜਗਜੀਤ ਸਿੰਘ ਲਹਿਰਾ ਮੁਹੱਬਤ ਅਤੇ ਮਿੱਠੂ ਸਿੰਘ ਘੁੱਦਾ ਸ਼ਾਮਲ ਹੋਏ।