ਬਠਿੰਡਾ: ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਦੀ ਤਾਜਪੋਸ਼ੀ

ਬਠਿੰਡਾ: ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਦੀ ਤਾਜਪੋਸ਼ੀ

ਚੇਅਰਮੈਨ ਜਗਰੂਪ ਸਿੰਘ ਗਿੱਲ ਨੂੰ ਕੁਰਸੀ ’ਤੇ ਬਿਠਾਉਣ ਵਕਤ ਹਾਸਾ-ਠੱਠਾ ਕਰਦੇ ਹੋਏ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ। -ਫੋਟੋ: ਪਵਨ ਸ਼ਰਮਾ

ਸ਼ਗਨ ਕਟਾਰੀਆ
ਬਠਿੰਡਾ, 7 ਅਗਸਤ

ਵਿੱਤ ਮੰਤਰੀ ਪੰਜਾਬ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਯੋਜਨਾਬੰਦੀ ਦੇ ਵਿਕੇਂਦਰੀਕਰਨ ਹਿੱਤ ਪੰਜਾਬ ਸਰਕਾਰ ਵੱਲੋਂ ਲੋਕ ਹਿੱਤ ਵਿਚ ਸਰਕਾਰੀ ਯੋਜਨਾਵਾਂ ਨੂੰ ਹੇਠਲੇ ਪੱਧਰ ਤੱਕ ਲਾਗੂ ਕਰਨ ਲਈ ਜ਼ਿਲ੍ਹਾ ਯੋਜਨਾ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ, ਜੋ ਸਰਕਾਰੀ ਯੋਜਨਾ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਨ ਲਈ ਵਡਮੁੱਲਾ ਯੋਗਦਾਨ ਪਾਉਣਗੀਆਂ।

 ਜ਼ਿਲ੍ਹਾ ਯੋਜਨਾ ਕਮੇਟੀ ਬਠਿੰਡਾ ਦੇ ਨਵ-ਨਿਯੁਕਤ ਚੇਅਰਮੈਨ ਜਗਰੂਪ ਸਿੰਘ ਗਿੱਲ ਨੂੰ ਅਹੁਦਾ ਸੰਭਾਲਣ ਮੌਕੇ ਵਧਾਈ ਦਿੰਦਿਆਂ ਕੈਬਨਿਟ ਮੰਤਰੀ ਮਨਪ੍ਰੀਤ ਨੇ ਆਸ ਪ੍ਰਗਟਾਈ ਕਿ ਉਹ ਜ਼ਿਲ੍ਹੇ ’ਚ 2030 ਤੱਕ ਦੀ ਪਲਾਨਿੰਗ ਇਸ ਤਰੀਕੇ ਨਾਲ ਤਿਆਰ ਕਰਨਗੇ ਕਿ ਇਸ ਨਾਲ ਹਰ ਪੱਧਰ ’ਤੇ ਹਰ ਵਰਗ ਲਈ ਢੁੱਕਵਾਂ ਵਿਕਾਸ ਹੋ ਸਕੇ। 

ਸ੍ਰੀ ਬਾਦਲ ਨੇ ਦੱਸਿਆ ਕਿ ਬਠਿੰਡਾ ਦੇ ਸਰਵਪੱਖੀ ਵਿਕਾਸ ਲਈ ਫ਼ੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ ਤੇ ਇਸ ਨੂੰ ਇੱਕ ਨਮੂਨੇ ਦਾ ਸ਼ਹਿਰ ਬਣਾਇਆ ਜਾਵੇਗਾ। 

ਚੇਅਰਮੈਨ ਜਗਰੂਪ ਗਿੱਲ ਨੇ ਵਿੱਤ ਮੰਤਰੀ ਨੂੰ ਵਿਸ਼ਵਾਸ਼ ਦੁਵਾਇਆ ਕਿ ਉਹ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਯੋਜਨਾ ਕਮੇਟੀ ਵੱਲੋਂ ਬਠਿੰਡਾ ਦੇ ਵੱਖ-ਵੱਖ ਵਿਕਾਸ ਕਾਰਜਾਂ ਲਈ 38.48 ਕਰੋੜ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ। ਇਸ ਮੌਕੇ ਕਾਂਗਰਸੀ ਵਿਧਾਇਕ ਪ੍ਰੀਤਮ ਸਿੰਘ ਕੋਟਭਾਈ, ਜ਼ਿਲ੍ਹਾ ਯੋਜਨਾ ਕਮੇਟੀ ਫ਼ਰੀਦਕੋਟ ਦੇ ਚੇਅਰਮੈਨ ਪਵਨ ਗੋਇਲ, ਅਰੁਣ ਵਧਾਵਨ, ਪਵਨ ਮਾਨੀ, ਅਸ਼ੋਕ ਪ੍ਰਧਾਨ, ਰਾਜੂ ਭੱਠੇ ਵਾਲਾ, ਐਡਵੋਕੇਟ ਰਾਜਨ ਗਰਗ, ਟਹਿਲ ਸਿੰਘ ਸੰਧੂ, ਰਾਜ ਨੰਬਰਦਾਰ, ਬਲਜਿੰਦਰ ਠੇਕੇਦਾਰ, ਮਾਸਟਰ ਹਰਮੰਦਰ ਸਿੱਧੂ, ਹਰਵਿੰਦਰ ਸਿੰਘ ਲੱਡੂ ਆਦਿ ਕਾਂਗਰਸੀ ਆਗੂ ਹਾਜ਼ਰ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All