ਬਠਿੰਡਾ: ਇੱਥੇ ਡਿਪਟੀ ਕਮਿਸ਼ਨਰ ਵਜੋਂ ਸ਼ੌਕਤ ਅਹਿਮਦ ਪਰੇ ਨੇ ਚਾਰਜ ਸੰਭਾਲ ਲਿਆ ਹੈ। 2013 ਬੈਚ ਦੇ ਆਈਏਐਸ ਅਧਿਕਾਰੀ ਸ਼ੌਕਤ ਅਹਿਮਦ ਪਰੇ ਇਸ ਤੋਂ ਪਹਿਲਾ ਮੁੱਖ ਮੰਤਰੀ ਦੇ ਵਧੀਕ ਪ੍ਰਿੰਸੀਪਲ ਸੈਕਟਰੀ ਤੋਂ ਇਲਾਵਾ ਵਧੀਕ ਕਮਿਸ਼ਨਰ ਕਰ ਤੇ ਆਬਕਾਰੀ ਪਟਿਆਲਾ ਵਜੋਂ ਆਪਣੀਆਂ ਸੇਵਾਵਾਂ ਨਿਭਾਅ ਰਹੇ ਸਨ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਪਹੁੰਚਣ ’ਤੇ ਡਿਪਟੀ ਕਮਿਸ਼ਨਰ ਨੂੰ ਪੰਜਾਬ ਪੁਲੀਸ ਦੀ ਟੁਕੜੀ ਵੱਲੋਂ ਸਲਾਮੀ ਦਿੱਤੀ ਗਈ। -ਪੱਤਰ ਪ੍ਰੇਰਕ