ਬਠਿੰਡਾ: ਹਰਸਿਮਰਤ ਤੇ ਪਰਮਪਾਲ ਨੇ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਏ
ਸ਼ਗਨ ਕਟਾਰੀਆ ਬਠਿੰਡਾ, 13 ਮਈ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਹਰਸਿਮਰਤ ਕੌਰ ਬਾਦਲ ਨੇ ਅੱਜ ਬਠਿੰਡਾ ਲੋਕ ਸਭਾ ਹਲਕੇ ਤੋਂ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਏ। ਉਨ੍ਹਾਂ ਆਪਣੇ ਕਾਗਜ਼ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਬਠਿੰਡਾ ਜਸਪ੍ਰੀਤ ਸਿੰਘ ਨੂੰ ਸੌਂਪੇ। ਇਸ ਮੌਕੇ ਉਨ੍ਹਾਂ...
Advertisement
ਸ਼ਗਨ ਕਟਾਰੀਆ
ਬਠਿੰਡਾ, 13 ਮਈ
Advertisement
ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਹਰਸਿਮਰਤ ਕੌਰ ਬਾਦਲ ਨੇ ਅੱਜ ਬਠਿੰਡਾ ਲੋਕ ਸਭਾ ਹਲਕੇ ਤੋਂ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਏ। ਉਨ੍ਹਾਂ ਆਪਣੇ ਕਾਗਜ਼ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਬਠਿੰਡਾ ਜਸਪ੍ਰੀਤ ਸਿੰਘ ਨੂੰ ਸੌਂਪੇ। ਇਸ ਮੌਕੇ ਉਨ੍ਹਾਂ ਦੇ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਉਨ੍ਹਾਂ ਦੇ ਪਤੀ ਸੁਖਬੀਰ ਸਿੰਘ ਬਾਦਲ, ਸੀਨੀਅਰ ਅਕਾਲੀ ਆਗੂ ਬਲਵਿੰਦਰ ਸਿੰਘ ਭੂੰਦੜ, ਜਨਮੇਜਾ ਸਿੰਘ ਸੇਖੋਂ, ਪ੍ਰਕਾਸ਼ ਸਿੰਘ ਭੱਟੀ ਮੌਜੂਦ ਸਨ।
ਇਸ ਤੋਂ ਪਹਿਲਾਂ ਆਗੂਆਂ ਨੇ ਤਖ਼ਤ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਮੱਥਾ ਟੇਕਿਆ। ਇਸ ਮੌਕੇ ਹਰਸਿਮਰਤ ਕੌਰ ਬਾਦਲ ਦੇ ਨਾਲ ਉਨ੍ਹਾਂ ਦੀਆਂ ਦੋਵੇਂ ਬੇਟੀਆਂ ਤੇ ਬੇਟਾ ਵੀ ਸਨ। ਇਸੇ ਤਰ੍ਹਾਂ ਭਾਜਪਾ ਉਮੀਦਵਾਰ ਪਰਮਪਾਲ ਕੌਰ ਸਿੱਧੂ ਨੇ ਵੀ ਆਪਣੇ ਨਾਮਜ਼ਦਗੀ ਪੱਤਰ ਜ਼ਿਲ੍ਹਾ ਚੋਣ ਅਧਿਕਾਰੀ ਕੋਲ ਜਮ੍ਹਾਂ ਕਰਵਾਏ। ਉਨ੍ਹਾਂ ਦੇ ਨਾਲ ਜ਼ਿਲ੍ਹਾ ਭਾਜਪਾ ਦੇ ਪ੍ਰਧਾਨ ਸਰੂਪ ਚੰਦ ਸਿੰਗਲਾ, ਭਾਜਪਾ ਦੇ ਸੀਨੀਅਰ ਆਗੂ ਜਗਦੀਪ ਸਿੰਘ ਨਕੱਈ ਮੌਜੂਦ ਰਹੇ।
Advertisement
×