DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Bathinda News: ਵਧੀ ਹੋਈ ਲੋਨ ਲਿਮਟ ਨਾ ਮਿਲਣ ਕਾਰਨ ਭੜਕੇ ਕਿਸਾਨ; ਘੇਰਿਆ ਕੋਆਪਰੇਟਿਵ ਬੈਂਕ

ਭਾਕਿਯੂ (ਕ੍ਰਾਂਤੀਕਾਰੀ ਪੰਜਾਬ) ਵੱਲੋਂ ਬਠਿੰਡਾ ਕੋਆਪਰੇਟਿਵ ਬੈਂਕ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ, ਜਿੱਥੇ ਸੂਬਾ ਜਨਰਲ ਸਕੱਤਰ ਬੀਬੀ ਸੁਖਵਿੰਦਰ ਕੌਰ ਰਾਮਪੁਰਾ ਨੇ ਚੇਤਾਵਨੀ ਦਿੱਤੀ ਕਿ ਵਧਾਈ ਹੋਈ ਲੋਨ ਲਿਮਟ ਤੁਰੰਤ ਜਾਰੀ ਕੀਤੀ ਜਾਵੇ, ਨਹੀਂ ਤਾਂ ਤਿੱਖਾ ਸੰਘਰਸ਼ ਹੋਵੇਗਾ। ਕਿਸਾਨ ਮਜ਼ਦੂਰ ਮੋਰਚੇ...

  • fb
  • twitter
  • whatsapp
  • whatsapp
featured-img featured-img
ਬਠਿੰਡਾ ਕੋਆਪਰੇਟਿਵ ਬੈਂਕ ਅੱਗੇ ਰੋਸ ਪ੍ਰਦਰਸ਼ਨ ਕਰਦੇ ਕਿਸਾਨ। ਫੋਟੋ; ਮਨੋਜ ਸ਼ਰਮਾ
Advertisement

ਭਾਕਿਯੂ (ਕ੍ਰਾਂਤੀਕਾਰੀ ਪੰਜਾਬ) ਵੱਲੋਂ ਬਠਿੰਡਾ ਕੋਆਪਰੇਟਿਵ ਬੈਂਕ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ, ਜਿੱਥੇ ਸੂਬਾ ਜਨਰਲ ਸਕੱਤਰ ਬੀਬੀ ਸੁਖਵਿੰਦਰ ਕੌਰ ਰਾਮਪੁਰਾ ਨੇ ਚੇਤਾਵਨੀ ਦਿੱਤੀ ਕਿ ਵਧਾਈ ਹੋਈ ਲੋਨ ਲਿਮਟ ਤੁਰੰਤ ਜਾਰੀ ਕੀਤੀ ਜਾਵੇ, ਨਹੀਂ ਤਾਂ ਤਿੱਖਾ ਸੰਘਰਸ਼ ਹੋਵੇਗਾ। ਕਿਸਾਨ ਮਜ਼ਦੂਰ ਮੋਰਚੇ ਦੇ ਸੱਦੇ ’ਤੇ ਅੱਜ ਸੂਬੇ ਭਰ ਦੇ ਜ਼ਿਲ੍ਹਾ ਮੁੱਖ ਦਫ਼ਤਰਾਂ ਅਤੇ ਸਬ-ਡਿਵੀਜ਼ਨਾਂ ਵਿੱਚ ਕੋਆਪਰੇਟਿਵ ਬੈਂਕਾਂ ਅੱਗੇ ਚਾਰ ਘੰਟਿਆਂ ਦਾ ਰੋਸ ਪ੍ਰਦਰਸ਼ਨ ਕੀਤਾ ਗਿਆ।

ਇਸੇ ਤਹਿਤ ਬਠਿੰਡਾ ਦੇ ਕੋਆਪਰੇਟਿਵ ਬੈਂਕ ਦੀ ਮੁੱਖ ਸ਼ਾਖਾ ਅੱਗੇ ਧਰਨਾ ਦਿੰਦਿਆਂ ਬੀਬੀ ਸੁਖਵਿੰਦਰ ਕੌਰ ਰਾਮਪੁਰਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਕਰਜ਼ਾ ਹੱਦ ਵਧਾਉਣ ਲਈ ਪੱਤਰ ਜਾਰੀ ਕੀਤਾ ਗਿਆ ਹੈ, ਪਰ ਬੈਂਕ ਵੱਲੋਂ ਕਿਸਾਨਾਂ ਨੂੰ ਵਧਾਈ ਹੋਈ ਲੋਨ ਲਿਮਟ ਦਾ ਲਾਭ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਸਰਕਾਰ ਦੇ ਹੁਕਮਾਂ ਦੇ ਬਾਵਜੂਦ ਬੈਂਕ ਪ੍ਰਸ਼ਾਸਨ ਕਿਸਾਨਾਂ ਦੇ ਹਿੱਤਾਂ ਦੀ ਅਣਦੇਖੀ ਕਰ ਰਿਹਾ ਹੈ।

Advertisement

ਜ਼ਿਲ੍ਹਾ ਪ੍ਰਧਾਨ ਪੁਰਸ਼ੋਤਮ ਮਹਾਰਾਜ ਨੇ ਦੱਸਿਆ ਕਿ ਪਹਿਲਾਂ ਲੋਨ ਲਿਮਟ 13 ਹਜ਼ਾਰ ਰੁਪਏ ਸੀ, ਜਿਸ ਨੂੰ ਹੁਣ ਵਧਾ ਕੇ 22 ਹਜ਼ਾਰ ਰੁਪਏ ਕੀਤਾ ਗਿਆ ਹੈ, ਪਰ ਬੈਂਕ ਪੁਰਾਣੀ ਲਿਮਟ ਹੀ ਦੇ ਰਿਹਾ ਹੈ। ਕਿਸਾਨਾਂ ਨੇ ਕਿਹਾ ਕਿ ਅਗਲੀ ਫ਼ਸਲ ਲਈ ਖਾਦ ਅਤੇ ਕੀਟਨਾਸ਼ਕ ਖਰੀਦਣ ਲਈ ਕਰਜ਼ੇ ਦੀ ਸਖ਼ਤ ਲੋੜ ਹੈ ਅਤੇ ਜੇਕਰ ਮੰਗਾਂ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਦਰਸ਼ਨ ਢਿੱਲੋਂ ਫੂਲ, ਕਰਮਜੀਤ ਭਗਤਾ, ਬੂਟਾ ਢਿਪਾਲੀ ਅਤੇ ਹੋਰ ਕਈ ਕਿਸਾਨ ਆਗੂ ਹਾਜ਼ਰ ਸਨ।

Advertisement

Advertisement
×