DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Bathinda News: ਮਾਈਸਰ ਖਾਨਾ ਮੰਦਰ ਨੂੰ ਧਮਕੀ ਭਰੀ ਈਮੇਲ ਮਿਲਣ ਤੋਂ ਬਾਅਦ ਸੁਰੱਖਿਆ ਅਲਰਟ ਜਾਰੀ

ਬਠਿੰਡਾ ਸ਼ਹਿਰ ਤੋਂ ਕਰੀਬ 30 ਕਿਲੋਮੀਟਰ ਦੂਰ ਸਥਿਤ ਇਤਿਹਾਸਕ ਮਾਈਸਰ ਖਾਨਾ ਮੰਦਰ ਨੂੰ ਇੱਕ ਧਮਕੀ ਭਰੀ ਈਮੇਲ ਪ੍ਰਾਪਤ ਹੋਈ, ਜਿਸ ਤੋਂ ਬਾਅਦ ਪੁਲੀਸ ਨੇ ਮੰਦਰ ਦੇ ਅਹਾਤੇ ਵਿੱਚ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ। ‘ਟ੍ਰਿਬਿਊਨ ਸਮੂਹ’ ਨਾਲ ਗੱਲ ਕਰਦਿਆਂ ਮਾਈਸਰ ਖਾਨਾ...

  • fb
  • twitter
  • whatsapp
  • whatsapp
featured-img featured-img
Photo: Maiser Khana (ਮਾਈਸਰ ਖਾਨਾ)/FB
Advertisement

ਬਠਿੰਡਾ ਸ਼ਹਿਰ ਤੋਂ ਕਰੀਬ 30 ਕਿਲੋਮੀਟਰ ਦੂਰ ਸਥਿਤ ਇਤਿਹਾਸਕ ਮਾਈਸਰ ਖਾਨਾ ਮੰਦਰ ਨੂੰ ਇੱਕ ਧਮਕੀ ਭਰੀ ਈਮੇਲ ਪ੍ਰਾਪਤ ਹੋਈ, ਜਿਸ ਤੋਂ ਬਾਅਦ ਪੁਲੀਸ ਨੇ ਮੰਦਰ ਦੇ ਅਹਾਤੇ ਵਿੱਚ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ।

‘ਟ੍ਰਿਬਿਊਨ ਸਮੂਹ’ ਨਾਲ ਗੱਲ ਕਰਦਿਆਂ ਮਾਈਸਰ ਖਾਨਾ ਮੰਦਰ ਕਮੇਟੀ ਦੇ ਪ੍ਰਧਾਨ ਐਡਵੋਕੇਟ ਰਾਜਨ ਗਰਗ ਨੇ ਦੱਸਿਆ ਕਿ ਧਮਕੀ ਭਰੀ ਈਮੇਲ ਬੁੱਧਵਾਰ ਸ਼ਾਮ ਨੂੰ ਮਿਲੀ ਸੀ। ਗਰਗ ਨੇ ਕਿਹਾ, "ਕੱਲ੍ਹ ਸ਼ਾਮ ਇੱਕ ਧਮਕੀ ਭਰੀ ਈਮੇਲ ਪ੍ਰਾਪਤ ਹੋਈ ਸੀ। ਪੁਲੀਸ ਮੰਦਰ ਵਿੱਚ ਪਹੁੰਚੀ ਅਤੇ ਤਲਾਸ਼ੀ ਤੇ ਚੈਕਿੰਗ ਮੁਹਿੰਮ ਚਲਾਈ। ਹਾਲਾਂਕਿ, ਮੰਦਰ ਖੁੱਲ੍ਹਾ ਹੈ ਅਤੇ ਸ਼ਰਧਾਲੂਆਂ ਨੂੰ ਆਮ ਵਾਂਗ ਪ੍ਰਾਰਥਨਾ ਕਰਨ ਦੀ ਇਜਾਜ਼ਤ ਦਿੱਤੀ ਜਾ ਰਹੀ ਹੈ।"

Advertisement

 ਰਿਪੋਰਟ ਦੇ ਲਿਖੇ ਜਾਣ ਤੱਕ ਕੋਈ ਸ਼ੱਕੀ ਵਸਤੂ ਨਹੀਂ ਮਿਲੀ ਸੀ। ਗਰਗ ਨੇ ਕਿਹਾ ਕਿ ਇਸ ਤੋਂ ਪਹਿਲਾਂ ਵੀ ਬਠਿੰਡਾ ਜ਼ਿਲ੍ਹੇ ਦੇ ਕੁਝ ਪ੍ਰਾਈਵੇਟ ਸਕੂਲਾਂ ਨੂੰ ਅਜਿਹੀਆਂ ਧਮਕੀ ਭਰੀਆਂ ਈਮੇਲਾਂ ਮਿਲੀਆਂ ਸਨ, ਜੋ ਬਾਅਦ ਵਿੱਚ ਅਫਵਾਹ (hoax) ਸਾਬਤ ਹੋਈਆਂ।

Advertisement

ਪੁਲੀਸ ਈਮੇਲ ਦੇ ਸਰੋਤ ਦੀ ਜਾਂਚ ਕਰ ਰਹੀ ਹੈ ਅਤੇ ਇਸ ਦੀ ਪ੍ਰਮਾਣਿਕਤਾ ਦੀ ਪੁਸ਼ਟੀ ਕਰ ਰਹੀ ਹੈ। ਅਧਿਕਾਰੀਆਂ ਨੇ ਕਿਹਾ ਕਿ ਮੰਦਰ ਆਉਣ ਵਾਲੇ ਸ਼ਰਧਾਲੂਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਾਰੇ ਜ਼ਰੂਰੀ ਸੁਰੱਖਿਆ ਉਪਾਅ ਕੀਤੇ ਗਏ ਹਨ।

ਬਠਿੰਡਾ-ਮਾਨਸਾ ਰੋਡ 'ਤੇ ਮਾਈਸਰ ਖਾਨਾ ਪਿੰਡ ਵਿੱਚ ਸਥਿਤ ਮੰਦਰ ਖੇਤਰ ਦੇ ਪ੍ਰਮੁੱਖ ਧਾਰਮਿਕ ਸਥਾਨਾਂ ਵਿੱਚੋਂ ਇੱਕ ਹੈ। ਦੇਵੀ ਦੁਰਗਾ ਅਤੇ ਜਵਾਲਾ ਜੀ ਨੂੰ ਸਮਰਪਿਤ ਹੈ।

Advertisement
×