ਬਠਿੰਡਾ: ਹੜ੍ਹ ਪੀੜਤਾਂ ਲਈ ਅਰਦਾਸ ਕਰਵਾਈ
ਮਨੋਜ ਸ਼ਰਮਾ ਬਠਿੰਡਾ, 25 ਜੁਲਾਈ ਇਸ ਸ਼ਹਿਰ ਦੇ ਗੁਰੂ ਰਾਮ ਦਾਸ ਹਸਪਤਾਲ ਵੱਲੋਂ ਕੀਰਤਨੀ ਸਭਾ ਦੇ ਸਹਿਯੋਗ ਨਾਲ ਅੱਜ ਹੜ੍ਹ ਪੀੜਤਾਂ ਲਈ ਅਰਦਾਸ ਕਰਵਾਈ ਗਈ। ਇਹ ਸਮਾਗਮ ਗੁਰਦੁਆਰਾ ਸੁਖਮਨੀ ਸਾਹਿਬ ਫੇਸ -3 ਗਰੀਨ ਸਿਟੀ ਵਿੱਚ ਕਰਵਾਇਆ ਗਿਆ। ਸਮਾਗਮ ਮੌਕੇ ਦਰਬਾਰ...
Advertisement
ਮਨੋਜ ਸ਼ਰਮਾ
ਬਠਿੰਡਾ, 25 ਜੁਲਾਈ
Advertisement
ਇਸ ਸ਼ਹਿਰ ਦੇ ਗੁਰੂ ਰਾਮ ਦਾਸ ਹਸਪਤਾਲ ਵੱਲੋਂ ਕੀਰਤਨੀ ਸਭਾ ਦੇ ਸਹਿਯੋਗ ਨਾਲ ਅੱਜ ਹੜ੍ਹ ਪੀੜਤਾਂ ਲਈ ਅਰਦਾਸ ਕਰਵਾਈ ਗਈ। ਇਹ ਸਮਾਗਮ ਗੁਰਦੁਆਰਾ ਸੁਖਮਨੀ ਸਾਹਿਬ ਫੇਸ -3 ਗਰੀਨ ਸਿਟੀ ਵਿੱਚ ਕਰਵਾਇਆ ਗਿਆ। ਸਮਾਗਮ ਮੌਕੇ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਭਾਈ ਕੁਲਦੀਪ ਸਿੰਘ ਤੇ ਭਾਈ ਸਿਮਰਪ੍ਰੀਤ ਸਿੰਘ ਨੇ ਕੀਰਤਨ ਕੀਤਾ। ਸਮਾਗਮ ਦੌਰਾਨ 80 ਹਜ਼ਾਰ ਤੋਂ ਵੱਧ ਮਾਇਆ ਇਕੱਠੀ ਹੋਈ, ਜੋ ਹੜ੍ਹ ਪੀੜਤ ਲੋੜਵੰਦ ਪਰਿਵਾਰਾਂ ਲਈ ਭੇਜੀ ਗਈ।
Advertisement
×