DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਬਠਿੰਡਾ: ਥਾਣਾ ਸੰਗਤ ਦਾ ਐੱਸਐੱਚਓ ਦਲਜੀਤ ਸਿੰਘ ਮੁਅੱਤਲ

ਬਠਿੰਡਾ ਜ਼ਿਲ੍ਹੇ ਦੇ ਥਾਣਾ ਸੰਗਤ ਦੇ ਐੱਸਐੱਚਓ ਦਲਜੀਤ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਇਹ ਕਾਰਵਾਈ ਪੰਜਾਬ ਹਰਿਆਣਾ ਸਰਹੱਦ ’ਤੇ ਪੈਂਦੇ ਇਲਾਕੇ ਵਿੱਚ ਨਸ਼ਾ ਤਸਕਰੀ ਨਾਲ ਜੁੜੇ ਇਕ ਮਾਮਲੇ ਵਿਚ ਢਿੱਲੀ ਕਾਰਵਾਈ ਦੇ ਦੋਸ਼ਾਂ ਦੇ ਚਲਦਿਆਂ ਕੀਤੀ ਗਈ ਹੈ।...

  • fb
  • twitter
  • whatsapp
  • whatsapp
featured-img featured-img
ਸੰਕੇਤਕ ਤਸਵੀਰ।
Advertisement

ਬਠਿੰਡਾ ਜ਼ਿਲ੍ਹੇ ਦੇ ਥਾਣਾ ਸੰਗਤ ਦੇ ਐੱਸਐੱਚਓ ਦਲਜੀਤ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਇਹ ਕਾਰਵਾਈ ਪੰਜਾਬ ਹਰਿਆਣਾ ਸਰਹੱਦ ’ਤੇ ਪੈਂਦੇ ਇਲਾਕੇ ਵਿੱਚ ਨਸ਼ਾ ਤਸਕਰੀ ਨਾਲ ਜੁੜੇ ਇਕ ਮਾਮਲੇ ਵਿਚ ਢਿੱਲੀ ਕਾਰਵਾਈ ਦੇ ਦੋਸ਼ਾਂ ਦੇ ਚਲਦਿਆਂ ਕੀਤੀ ਗਈ ਹੈ। ਹਾਲ ਹੀ ਵਿੱਚ ਇਸ ਮਾਮਲੇ ਨੂੰ ਲੈ ਕੇ ਪੁਲੀਸ ਕਾਰਵਾਈ ’ਤੇ ਸਵਾਲ ਉਠੇ ਸਨ। ਇਸ ਮਾਮਲੇ ਦੀ ਜਾਂਚ ਡੀਐੱਸਪੀ ਦਰਜੇ ਦੇ ਅਧਿਕਾਰੀ ਵੱਲੋਂ ਕੀਤੀ ਗਈ, ਜਿਸ ਦੀ ਰਿਪੋਰਟ ਦੇ ਆਧਾਰ ’ਤੇ ਜ਼ਿਲ੍ਹਾ ਪੁਲੀਸ ਕਪਤਾਨ ਅਮਨੀਤ ਕੌਂਡਲ ਨੇ ਐੱਸਐੱਚਓ ਖ਼ਿਲਾਫ਼ ਪ੍ਰਸ਼ਾਸਕੀ ਕਾਰਵਾਈ ਕਰਦੇ ਹੋਏ ਉਨ੍ਹਾਂ ਨੂੰ ਮੁਅੱਤਲ ਕਰਨ ਦੇ ਹੁਕਮ ਜਾਰੀ ਕੀਤੇ।

ਜਾਣਕਾਰੀ ਅਨੁਸਾਰ ਮੁਅੱਤਲ ਕੀਤੇ ਗਏ ਐੱਸਐੱਚਓ ਨੇ ਕੁੱਝ ਸਮਾਂ ਪਹਿਲਾਂ ਹੀ ਥਾਣਾ ਸੰਗਤ ਦਾ ਚਾਰਜ ਸੰਭਾਲਿਆ ਸੀ। ਪੁਲੀਸ ਵਿਭਾਗ ਦੇ ਸੂਤਰਾਂ ਮੁਤਾਬਕ ਮਾਮਲੇ ਦੀ ਹੋਰ ਵਿਭਾਗੀ ਜਾਂਚ ਵੀ ਜਾਰੀ ਹੈ ਅਤੇ ਜਾਂਚ ਮੁਕੰਮਲ ਹੋਣ ਉਪਰੰਤ ਅਗਲੀ ਕਾਰਵਾਈ ਕੀਤੀ ਜਾਵੇਗੀ।

Advertisement

Advertisement
Advertisement
×