ਪੱਤਰ ਪ੍ਰੇਰਕ
ਬਠਿੰਡਾ, 18 ਜਨਵਰੀ
ਇਥੋਂ ਦੇ ਐੱਸਐੱਸਪੀ ਅਜੈ ਮਲੂਜਾ ਅਤੇ ਡਿਪਟੀ ਕਮਿਸ਼ਨਰ ਅਰਵਿੰਦਪਾਲ ਸਿੰਘ ਸੰਧੂ ਨੂੰ ਬਦਲ ਦਿੱਤਾ ਗਿਆ। ਅਕਾਲੀ ਦਲ ਦੇ ਬਠਿੰਡਾ ਉਮੀਦਵਾਰ ਸਰੂਪ ਚੰਦ ਸਿੰਗਲਾ ਅਤੇ ਆਪ ਦੇੇ ਜਗਰੂਪ ਸਿੰਘ ਗਿੱਲ ਵੱਲੋਂ ਚੋਣ ਕਮਿਸ਼ਨ ਨੂੰ ਸ਼ਿਕਾਇਤ ਕੀਤੀ ਗਈ ਸੀ ਕਿ ਉਹ ਮਨਪ੍ਰੀਤ ਸਿੰਘ ਬਾਦਲ ਦਾ ਪੱਖ ਪੂਰ ਰਹੇ ਹਨ ਜਿਸ ਦੇ ਚੱਲਦਿਆਂ ਦੋਵਾਂ ਅਫਸਰਾਂ ਨੂੰ ਬਦਲ ਦਿੱਤਾ ਗਿਆ ਹੈ। ਉਨ੍ਹਾਂ ਦੀ ਥਾਂ ਡੀਸੀ ਵਨੀਤ ਕੁਮਾਰ ਅਤੇ ਐੱਸਐੱਸਪੀ ਮੈਡਮ ਅਮਨੀਤ ਕੋਡਲ ਹੋਣਗੇ।
ਸ੍ਰੀ ਮੁਕਤਸਰ ਸਾਹਿਬ (ਪੱਤਰ ਪ੍ਰੇਰਕ): ਮੁੱਖ ਚੋਣ ਕਮਿਸ਼ਨ ਨੇ ਮੁਕਤਸਰ ਦੇ ਐਸਐਸਪੀ ਬਦਲ ਦਿੱਤਾ ਹੈ। ਚੋਣ ਕਮਿਸ਼ਨ ਦੇ ਹੁਕਮਾਂ ਅਨੁਸਾਰ ਸੰਦੀਪ ਕੁਮਾਰ ਮਲਿਕ ਨੂੰ ਸਰਬਜੀਤ ਸਿੰਘ ਦੀ ਥਾਂ ‘ਤੇ ਨਿਯੁਕਤ ਕੀਤਾ ਗਿਆ ਹੈ।