
ਮਨੋਜ ਸ਼ਰਮਾ
ਬਠਿੰਡਾ, 16 ਫਰਵਰੀ
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿਮਾ ਸਰਜਾ ਦੇ ਵਿਦਿਆਰਥੀਆਂ ਵੱਲੋਂ ਪੰਜਾਬ ਦੀ ਮਹਾਰਾਜਾ ਰਣਜੀਤ ਸਿੰਘ ਟੈਕਨੀਕਕਲ ਯੂਨੀਵਰਸਿਟੀ ਵਿਖੇ ਵਿੱਦਿਅਕ ਟੂਰ ਲਗਾਇਆ ਗਿਆ, ਜਿਸ ਵਿੱਚ ਸਕੂਲ ਦੇ 20 ਵਿਦਿਆਰਥੀਆਂ ਨੇ ਯੂਨੀਵਰਸਿਟੀ ਵੱਲੋਂ ਕਰਵਾਏ ਗਏ ਸਮਾਗਮ ਦੌਰਾਨ ਲਗਾਈ ਸਾਇੰਸ ਪ੍ਰਦਰਸ਼ਨੀ ਵਿਚ ਸਮੂਲੀਅਤ ਕੀਤੀ। ਲੈਕਚਰਾਰ ਰਾਕੇਸ਼ ਕੁਮਾਰ ਅਤੇ ਸਾਇੰਸ ਟੀਚਰ ਪੂਨਮ ਚਾਵਲਾ ਦੀ ਅਗਵਾਈ ਹੇਠ ਸ਼ਾਮਲ ਹੋਏ ਵਿਦਿਆਰਥੀਆਂ ਨੇ ਕਿਹਾ ਉਨ੍ਹਾਂ ਨੂੰ ਇਸ ਸਾਇੰਸ ਪ੍ਰਦਰਸ਼ਨੀ ਵਿਚ ਬਹੁਤ ਕੁਝ ਸਿੱਖਣ ਨੂੰ ਮਿਲਿਆ ਹੈ। ਵਿਦਿਆਰਥੀਆਂ ਨੇ ਕਿਹਾ ਸਕੂਲ ਪ੍ਰਿੰਸੀਪਲ ਆਸ਼ੂ ਸਿੰਘ ਵੱਲੋਂ ਉਨ੍ਹਾਂ ਨੂੰ ਵੱਖ ਵੱਖ ਥਾਵਾਂ ’ਤੇ ਵਿੱਦਿਆਕ ਟੂਰ ਕਰਨ ਦਾ ਮੌਕਾ ਦਿੱਤਾ ਜਾਂਦਾ ਹੈ।
ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ