ਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਬਠਿੰਡਾ: ਮੋਟਰਸਾਈਕਲ ਸਵਾਰ ਅਣਪਛਾਤਿਆਂ ਨੇ ਚਾਹ ਦੀ ਦੁਕਾਨ ’ਤੇ ਵਿਅਕਤੀ ਨੂੰ ਗੋਲੀਆਂ ਮਾਰੀਆਂ, ਏਮਸ ’ਚ ਦਾਖ਼ਲ

ਹਮਲਾਵਰਾਂ ਖਿਲਾਫ਼ ਕੇਸ ਦਰਜ; ਹਮਲਾਵਰਾਂ ਦੀ ਪੈੜ ਨੱਪਣ ਲਈ ਸੀਸੀਟੀਵੀ ਫੁਟੇਜ ਖੰਘਾਲਣ ਲੱਗੀ ਪੁਲੀਸ
ਮਾਮਲੇ ਦੀ ਜਾਂਚ ਕਰਦੀ ਹੋਈ ਪੁਲੀਸ।
Advertisement

ਮਨੋਜ ਸ਼ਰਮਾ

ਬਠਿੰਡਾ, 16 ਜੂਨ

Advertisement

ਇਥੇ ਥਰਮਲ ਕਲੋਨੀ ਦੇ ਗੇਟ ਨੰਬਰ 2 ਨੇੜੇ ਚਾਹ ਦੀ ਦੁਕਾਨ ’ਤੇ ਅੱਜ ਸਵੇਰੇ ਸਾਢੇ ਅੱਠ ਵਜੇ ਦੇ ਕਰੀਬ ਕੁਝ ਅਣਪਛਾਤੇ ਨੌਜਵਾਨਾਂ ਨੇ ਵਿਅਕਤੀ ਉੱਤੇ ਗੋਲੀਆਂ ਚਲਾਈਆਂ। ਜ਼ਖਮੀ ਦੀ ਸ਼ਨਾਖਤ ਲਲਿਤ ਕੁਮਾਰ ਛਾਬੜਾ ਵਾਸੀ ਵਿਸ਼ਾਲ ਨਗਰ ਸੰਤਪੁਰਾ ਰੋਡ ਵਜੋਂ ਹੋਈ ਹੈ ਤੇ ਉਸ ਨੂੰ ਏਮਸ ਬਠਿੰਡਾ ਦਾਖ਼ਲ ਕਰਵਾਇਆ ਗਿਆ ਹੈ।

ਜਾਣਕਾਰੀ ਅਨੁਸਾਰ ਲਲਿਤ ਕੁਮਾਰ ਕੈਮੀਕਲ ਟਾਈਲਾਂ ਤੇ ਉਸਾਰੀ ਦਾ ਕੰਮ ਕਰਦਾ ਹੈ। ਉਹ ਹਮੇਸ਼ਾ ਦੀ ਤਰ੍ਹਾਂ ਅੱਜ ਵੀ ਦੁਕਾਨ ’ਤੇ ਚਾਹ ਪੀਣ ਆਇਆ ਸੀ। ਇਥੇ ਪਹਿਲਾਂ ਤੋਂ ਹੀ ਚਾਹ ਪੀਣ ਆਏ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੇ ਉਸ ’ਤੇ ਤਕਰੀਬਨ ਚਾਰ ਗੋਲੀਆਂ ਚਲਾਈਆਂ। ਗੋਲੀਆਂ ਲਲਿਤ ਦੇ ਮੋਢੇ, ਪੱਟ ਤੇ ਬਾਂਹ ’ਚ ਲੱਗੀਆਂ। ਜ਼ਖ਼ਮੀ ਨੂੰ ਇਲਾਕੇ ਦੇ ਲੋਕਾਂ ਵੱਲੋਂ ਤੁਰੰਤ ਸਰਕਾਰੀ ਹਸਪਤਾਲ ਲਿਜਾਇਆ ਗਿਆ ਜਿਥੇ ਮੁੱਢਲੀ ਸਹਾਇਤਾ ਦੇਣ ਮਗਰੋਂ ਉਸ ਨੂੰ ਗੰਭੀਰ ਹਾਲਤ ਵਿੱਚ ਏਮਸ ਬਠਿੰਡਾ ਰੈਫ਼ਰ ਕਰ ਦਿੱਤਾ ਗਿਆ। ਮੌਕੇ ’ਤੇ ਪੁੱਜੀ ਪੁਲੀਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਐੱਸਪੀ ਸਿਟੀ ਨਰਿੰਦਰ ਸਿੰਘ ਨੇ ਦੱਸਿਆ ਕਿ ਅਣਪਛਾਤੇ ਹਮਲਾਵਰਾਂ ਵਿਰੁੱਧ ਥਾਣਾ ਥਰਮਲ ’ਚ ਕੇਸ ਦਰਜ ਕਰ ਲਿਆ ਹੈ ਅਤੇ ਘਟਨਾ ਸਬੰਧੀ ਸੀਸੀਟੀਵੀ ਫੁਟੇਜ ਚੈੱਕ ਕੀਤੀ ਜਾ ਰਹੀ ਹੈ।

Advertisement