ਨਿੱਜੀ ਪੱਤਰ ਪ੍ਰੇਰਕ
ਬਠਿੰਡਾ, 30 ਅਪਰੈਲ
ਬਠਿੰਡਾ ਤੇ ਆਸ-ਪਾਸ ਦੇ ਇਲਾਕਿਆਂ ਵਿਚ ਅੱਜ ਗਰਮੀ ਦਾ ਔਸਤ ਤਾਪਮਾਨ 41 ਡਿਗਰੀ ਦਰਜ ਕੀਤਾ ਗਿਆ। ਮੌਸਮ ਵਿਭਾਗ ਮੁਤਾਬਕ ਭਾਵੇਂ ਕਿ ਪਹਿਲੀ ਮਈ ਤੋਂ 5 ਮਈ ਦਰਮਿਆਨ ਤੇਜ਼ ਹਵਾਵਾਂ ਚੱਲਣ ਅਤੇ ਗਰਜ ਤੇ ਚਮਕ ਨਾਲ ਛਿੱਟੇ ਪੈਣ ਦੀ ਸੰਭਾਵਨਾ ਹੈ ਪਰ ਤਾਪਮਾਨ ਵਿੱਚ ਬਹੁਤਾ ਬਦਲਾਅ ਆਉਣ ਦੀ ਸੰਭਾਵਨਾ ਨਹੀਂ ਹੈ।
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਸਥਾਨਕ ਖੇਤਰੀ ਕੇਂਦਰ ਮੁਤਾਬਕ ਖੇਤਰ ਵਿਚ ਪਿਛਲੇ ਚਾਰ-ਪੰਜ ਦਿਨਾਂ ਦੌਰਾਨ ਵੱਧ ਤੋਂ ਵੱਧ ਤਾਪਮਾਨ 41 ਤੋਂ 43 ਡਿਗਰੀ ਦਰਜ ਕੀਤਾ ਗਿਆ। ਮੌਸਮ ਵਿਗਿਆਨੀਆਂ ਅਨੁਸਾਰ ਪਹਿਲੀ ਅਤੇ ਦੋ ਮਈ ਨੂੰ ਗਰਜ ਤੇ ਚਮਕ ਨਾਲ ਛਿੱਟੇ ਪੈਣ ਤੋਂ ਇਲਾਵਾ ਤੇਜ਼ ਹਵਾਵਾਂ ਚੱਲਣ ਦੀ ਪੇਸ਼ੀਨਗੋਈ ਹੈ। ਪਹਿਲੀ ਤੋਂ 5 ਮਈ ਦੌਰਾਨ ਬਠਿੰਡਾ ਖਿੱਤੇ ਵਿਚ 1 ਤੋਂ 2 ਮਿਲੀਮੀਟਰ ਮੀਂਹ ਪੈਣ ਦੀ ਉਮੀਦ ਵੀ ਕੀਤੀ ਜਾ ਰਹੀ ਹੈ।