ਬਠਿੰਡਾ: ਨਸ਼ਾ ਕਾਰੋਬਾਰੀਆਂ ਦੇ ਨਜਾਇਜ਼ ਕਬਜ਼ਿਆਂ ’ਤੇ ਚਲਾਇਆ ਪੀਲਾ ਪੰਜਾ
ਬਠਿੰਡਾ ਦੇ ਸਿਵਲ ਅਤੇ ਪੁਲੀਸ ਪ੍ਰਸ਼ਾਸਨ ਨੇ ਅੱਜ ਧੋਬੀਆਣਾ ਬਸਤੀ ਦੇ ਬੇਅੰਤ ਸਿੰਘ ਨਗਰ ’ਚ ਵੱਡੀ ਕਾਰਵਾਈ ਕਰਦਿਆਂ ਦੋ ਘਰਾਂ ’ਤੇ ਪੀਲਾ ਪੰਜਾ ਚਲਾਇਆ ਹੈ, ਜਿੱਥੇ ਨਸ਼ੇ ਦਾ ਕਾਰੋਬਾਰ ਚੱਲ ਰਿਹਾ ਸੀ ਅਤੇ ਨਜਾਇਜ਼ ਕਬਜ਼ਾ ਕੀਤਾ ਹੋਇਆ ਸੀ। ਇਸ...
Advertisement
ਬਠਿੰਡਾ ਦੇ ਸਿਵਲ ਅਤੇ ਪੁਲੀਸ ਪ੍ਰਸ਼ਾਸਨ ਨੇ ਅੱਜ ਧੋਬੀਆਣਾ ਬਸਤੀ ਦੇ ਬੇਅੰਤ ਸਿੰਘ ਨਗਰ ’ਚ ਵੱਡੀ ਕਾਰਵਾਈ ਕਰਦਿਆਂ ਦੋ ਘਰਾਂ ’ਤੇ ਪੀਲਾ ਪੰਜਾ ਚਲਾਇਆ ਹੈ, ਜਿੱਥੇ ਨਸ਼ੇ ਦਾ ਕਾਰੋਬਾਰ ਚੱਲ ਰਿਹਾ ਸੀ ਅਤੇ ਨਜਾਇਜ਼ ਕਬਜ਼ਾ ਕੀਤਾ ਹੋਇਆ ਸੀ। ਇਸ ਕਾਰਵਾਈ ਦੌਰਾਨ ਪੁਲੀਸ ਵੱਲੋਂ ਇੱਕ ਮਹਿਲਾ ਸਮੇਤ ਰੈਬੋਂ ਨਾਮੀ ਇੱਕ ਤਸਕਰ ਦੇ ਤਿੰਨ ਮੰਜ਼ਿਲਾਂ ਘਰ ’ਤੇ ਕਾਰਵਾਈ ਕੀਤੀ ਗਈ। ਅਧਿਕਾਰੀਆਂ ਨੇ ਦੱਸਿਆ ਕਿ ਇਹ ਮੁਹਿੰਮ ਨਸ਼ਿਆਂ ਵਿਰੁੱਧ ਚੱਲ ਰਹੀ ਪੱਧਰੀ ਕਾਰਵਾਈ ਦਾ ਹਿੱਸਾ ਸੀ ਅਤੇ ਇਨ੍ਹਾਂ ਘਰਾਂ ’ਚ ਪਹਿਲਾਂ ਵੀ ਨਸ਼ਾ ਤਸਕਰੀ ਦੀਆਂ ਸ਼ਿਕਾਇਤਾਂ ਮਿਲੀਆਂ ਸਨ। ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੇ ਨਾਜਾਇਜ਼ ਕੰਮਾਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਉਧਰ ਇਸ ਕਾਰਵਾਈ ਨੂੰ ਲੈ ਕੇ ਐੱਸਐੱਸਪੀ ਨੇ ਕਿਹਾ ਕਿ ਨਸ਼ਿਆਂ ਦੇ ਕਾਰੋਬਾਰੀ ਵਿਚ ਸ਼ਾਮਲ ਹਰ ਵਿਅਕਤੀ ਖ਼ਿਲਾਫ਼ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
Advertisement
Advertisement
×