ਠੰਢਾ ਛਿੜਕਣ ਦਾ ਯਤਨ

ਬਠਿੰਡੇ ਦੀ ਵਿਰਾਸਤ ਸੰਭਾਲੀ ਜਾਵੇਗੀ: ਮੁੱਖ ਮੰਤਰੀ

‘ਕੈਪਟਨ ਨੂੰ ਸਵਾਲ’ ਫੇਸਬੁੱਕ ਲਾਈਵ ਦੌਰਾਨ ਦਿੱਤਾ ਜਵਾਬ

ਬਠਿੰਡੇ ਦੀ ਵਿਰਾਸਤ ਸੰਭਾਲੀ ਜਾਵੇਗੀ: ਮੁੱਖ ਮੰਤਰੀ

‘ਕੈਪਟਨ ਨੂੰ ਸਵਾਲ’ ਪ੍ਰੋਗਰਾਮ ’ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ।

ਸ਼ਗਨ ਕਟਾਰੀਆ
ਬਠਿੰਡਾ, 28 ਜੂਨ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਹੈ ਕਿ ‘ਬਠਿੰਡਾ ਦੀਆਂ ਵਿਰਾਸਤੀ ਥਾਵਾਂ ਦੀ ਸੰਭਾਲ ਯਕੀਨੀ ਬਣਾਈ ਜਾਵੇਗੀ। ਇਹ ਭਰੋਸਾ ਫੇਸਬੁੱਕ ਲਾਈਵ ਪ੍ਰੋਗਰਾਮ ‘ਕੈਪਟਨ ਨੂੰ ਸਵਾਲ’ ਦੀ ਲੜੀ ਦੌਰਾਨ ਮੁੱਖ ਮੰਤਰੀ ਨੇ ਕੈਨੇਡਾ ਰਹਿੰਦੇ ਪੰਜਾਬੀ ਦੇ ਸਵਾਲ ਦਾ ਜਵਾਬ ਦਿੰਦਿਆਂ ਦਿੱਤਾ। 

  ਉਨ੍ਹਾਂ ਕਿਹਾ ਕਿ ਬਠਿੰਡਾ ਜ਼ਿਲ੍ਹਾ ਉਨ੍ਹਾਂ ਦਾ ਜੱਦੀ ਜ਼ਿਲ੍ਹਾ ਹੈ ਕਿਉਂਕਿ ਉਨ੍ਹਾਂ ਦਾ ਪੁਰਾਣਾ ਪਿੰਡ ਮਹਿਰਾਜ ਇਸੇ ਜ਼ਿਲ੍ਹੇ ਵਿੱਚ ਪੈਂਦਾ ਹੈ। ਉਨ੍ਹਾਂ ਵਿਸ਼ਵਾਸ ਦਿੱਤਾ ਕਿ ਬਠਿੰਡਾ ਦੇ ਥਰਮਲ ਦੀਆਂ ਚਿਮਨੀਆਂ ਨੂੰ ਬਠਿੰਡੇ ਦੀ ਪਹਿਚਾਣ ਦੇ ਰੂਪ ਵਿਚ ਸੰਭਾਲਣ ਦੀਆਂ ਸੰਭਾਵਨਾਵਾਂ ਦਾ ਸੂਬਾ ਸਰਕਾਰ ਪਤਾ ਲਗਾਏਗੀ। ਉਨ੍ਹਾਂ ਆਖਿਆ ਕਿ ਇਨ੍ਹਾਂ ਨੂੰ ਕਿਸੇ ਨਾ ਕਿਸੇ ਤਰੀਕੇ ਸੁਰੱਖਿਅਤ ਰੱਖਿਆ ਜਾਵੇਗਾ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਬਠਿੰਡਾ ਥਰਮਲ ਨਾਲ ਬਣੀ ਸ਼ਹਿਰ ਦੀ ਪਹਿਚਾਣ ਨੂੰ ਯਾਦ ਰੱਖ ਸਕਣ। 

ਬਠਿੰਡੇ ਦੇ ਇਤਿਹਾਸਕ ਕਿਲ੍ਹੇ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਭਾਰਤੀ ਪੁਰਾਤੱਤਵ ਵਿਭਾਗ ਇਸ ਦੀ ਸੰਭਾਲ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਦੀਆਂ ਹੋਰਨਾਂ ਇਤਿਹਾਸਕ ਮਹੱਤਵ ਵਾਲੀਆਂ ਇਮਾਰਤਾਂ ਅਤੇ ਥਾਵਾਂ ਨੂੰ ਵੀ ਸੁਰੱਖਿਅਤ ਰੱਖਿਆ ਜਾਵੇਗਾ ਤਾਂ ਜੋ ਸਾਡੀ ਅਗਲੀ ਪੀੜ੍ਹੀ ਵਿਰਾਸਤ ਨਾਲ ਜੁੜੀ ਰਹੇ। 

ਲੋਕ ਸੰਘਰਸ਼ ਦੀ ਅੱਧੀ ਜਿੱਤ ਹੋਈ: ਨੀਲ ਗਰਗ

ਮੁੱਖ ਮੰਤਰੀ ਦੇ ਇਸ ਅਹਿਮ ਬਿਆਨ ਨੂੰ ਆਮ ਆਦਮੀ ਪਾਰਟੀ ਦੇ ਤਰਜਮਾਨ ਨੀਲ ਗਰਗ ਨੇ ਇਸ ਨੂੰ ਲੋਕਾਂ ਦੇ ਸੰਘਰਸ਼ ਦੀ ਅੱਧੀ ਜਿੱਤ ਹੋਣ ਦਾ ਨਾਂਅ ਦਿੱਤਾ। ਉਨ੍ਹਾਂ ਕਿਹਾ ਕਿ ‘ਪੂਰੀ ਜਿੱਤ’ ਉਸ ਦਿਨ ਹੋਵੇਗੀ ਜਦੋਂ 737 ਕਰੋੜ ਰੁਪਏ ਨਾਲ ਨਵੀਨੀਕਰਨ ਕੀਤੇ ਗਏ ਇਸ ਥਰਮਲ ਪਲਾਂਟ ਨੂੰ 2030 ਤੱਕ ਮੁੜ ਚਲਾਇਆ ਜਾਵੇਗਾ।  

15 ਜੁਲਾਈ ਤੱਕ ਹੋਣਗੇ ਬੱਸ ਪਰਮਿਟ ਅਪਲਾਈ

ਇਸੇ ਪ੍ਰੋਗਰਾਮ ’ਚ ਮੁੱਖ ਮੰਤਰੀ ਨੇ ਬਠਿੰਡਾ ਜ਼ਿਲ੍ਹੇ ਦੇ ਇਕ ਹੋਰ ਨੌਜਵਾਨ ਰਮਨ ਸਿੱਧੂ ਦੇ ਸਵਾਲ ਦਾ ਜਵਾਬ ਦਿੰਦਿਆਂ ਮਿੰਨੀ ਬੱਸ ਪਰਮਿਟਾਂ ਲਈ ਅਪਲਾਈ ਕਰਨ ਦੀ ਆਖਰੀ ਤਰੀਕ 30 ਜੂਨ ਤੋਂ ਵਧਾ ਕੇ 15 ਜੁਲਾਈ ਕਰਨ ਦਾ ਐਲਾਨ ਕੀਤਾ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ 1400 ਤੋਂ ਵੱਧ ਪੇਂਡੂ ਰੂਟਾਂ ਨੂੰ ਕਵਰ ਕਰਨ ਲਈ ਪਰਮਿਟ ਦੇਣ ਵਾਸਤੇ ਅਰਜ਼ੀਆਂ ਮੰਗੀਆਂ ਗਈਆਂ ਹਨ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All