ਬਠਿੰਡਾ ਦੇ ਲੇਕ ਵਿਊ ਪਾਰਕ ਵਿੱਚ ਸੈਲਾਨੀਆਂ ਦੀ ਆਮਦ ਘਟੀ

ਬਠਿੰਡਾ ਦੇ ਲੇਕ ਵਿਊ ਪਾਰਕ ਵਿੱਚ ਸੈਲਾਨੀਆਂ ਦੀ ਆਮਦ ਘਟੀ

ਬਠਿੰਡਾ ਦੇ ਲੇਕ ਵਿਊ ਝੀਲ ਵਿੱਚ ਖਾਲੀ ਖੜ੍ਹੀਆਂ ਮੋਟਰ ਬੋਟ।

ਪੱਤਰ ਪ੍ਰੇਰਕ
ਬਠਿੰਡਾ, 6 ਦਸੰਬਰ

ਬਠਿੰਡਾ ਦੇ ਗੁਰੂ ਨਾਨਕ ਦੇਵ ਥਰਮਲ ਦੀਆਂ ਝੀਲਾਂ ਤੇ ਸਥਾਪਿਤ ਪ੍ਰਮੁੱਖ ਸੈਰ-ਸਪਾਟਾ ਕੇਂਦਰ ਵਿੱਚ ਪਿਛਲੇ ਦੋ ਸਾਲਾਂ ਤੋਂ ਵਾਟਰ ਬੋਟ ਤੇ ਝੂਟੇ ਲੈਣ ਵਾਲੇ ਸੈਲਾਨੀਆਂ ਦੀ ਗਿਣਤੀ ਵਿੱਚ ਗਿਰਾਵਟ ਦਰਜ ਹੋਣ ਕਾਰਨ ਸੁੰਨ ਪਸਰ ਗਈ ਹੈ। ਕਰੋਨਾ ਮਹਾਂਮਾਰੀ ਕਾਰਨ ਇਸ ਟੂਰਿਸਟ ਪਲੇਸ ਨੂੰ ਵੱਡੀ ਸੱਟ ਵੱਜੀ ਹੈ। ਬਠਿੰਡਾ ਲੇਕ ਵਿਉ ਪਾਰਕ ਦੇ ਪ੍ਰਬੰਧਕ ਥਰਮਲ ਪਲਾਂਟ ਬੰਦ ਹੋਣ ਤੋਂ ਬਾਅਦ ਝੀਲਾਂ ਵਿੱਚ ਘਟ ਰਹੇ ਪਾਣੀ ਤੋਂ ਚਿੰਤਤ ਹਨ। ਇਸ ਥਰਮਲ ਦੀ 85 ਏਕੜ ਵਿੱਚ ਫੈਲੀ ਇਹ ਵੱਡੀ ਝੀਲ ਹੈ। ਬਠਿੰਡਾ ਥਰਮਲ ਝੀਲ ਵਿਚ ਬਣੇ ਇਸ ਵਾਟਰ ਪਾਰਕ ਵਿਚ ਤਿੰਨ ਸਾਲ ਪਹਿਲਾਂ ਤੱਕ ਮਾਲਵੇ ਦੇ ਜ਼ਿਲ੍ਹਿਆਂ ਤੋਂ ਔਸਤਨ 2500 ਤੋਂ 3000 ਸੈਲਾਨੀ ਸਮੇਤ ਹਰਿਆਣਾ ਅਤੇ ਰਾਜਸਥਾਨ ਤੋਂ ਵੀ ਥਰਮਲ ਝੀਲ ਤੇ ਵੋਟਰ ਬੋਟ ਦੇ ਨਜ਼ਾਰੇ ਲੈਣ ਲਈ ਪੁਜਦੇ ਸਨ, ਪਰ ਹੁਣ ਇਹ ਗਿਣਤੀ ਘਟ ਕੇ ਮਹੀਨਾਵਾਰ 1000 ਤੋਂ 1500 ਤੱਕ ਰਹਿ ਗਈ ਹੈ। ਸਰਕਾਰ ਤੋਂ ਥਰਮਲ ਝੀਲ ਲੀਜ਼ ‘ਤੇ ਲੈਣ ਵਾਲੀ ਨਿੱਜੀ ਫਰਮ ਬਠਿੰਡਾ ਲੇਕਵਿਊ ਪਾਰਕ ਦੇ ਮਾਲਕ ਪਵਨ ਗਰਗ ਨੇ ਦੱਸਿਆ ਪਿਛਲੇ ਦੋ ਸਾਲਾਂ ਵਿੱਚ ਮਹਾਂਮਾਰੀ ਵਿੱਚ ਕਾਫ਼ੀ ਗਿਰਾਵਟ ਆਈ ਹੈ ਪਰ ਇਸ ਤੋਂ ਪਹਿਲਾਂ ਇਹ ਲਗਾਤਾਰ ਸਰਕਾਰਾਂ ਦੀ ਬੇਰੁਖ਼ੀ ਕਹੀ ਜਾ ਸਕਦੀ ਹੈੈ। ਡਿਪਟੀ ਕਮਿਸ਼ਨਰ ਬਠਿੰਡਾ, ਅਰਵਿੰਦ ਪਾਲ ਸਿੰਘ ਸੰਧੂ ਨੇ ਕਿਹਾ ਕਿ ਕੋਵਿਡ-19 ਮਹਾਂਮਾਰੀ ਦੇ ਦੋ ਪੜਾਵਾਂ ਵਿੱਚੋਂ ਲੰਘਣ ਤੋਂ ਬਾਅਦ, ਹੁਣ ਤੀਜੀ ਲਹਿਰ ਦੀ ਸੰਭਾਵਨਾ ਹੈ, ਭਵਿੱਖ ਵਿੱਚ ਜਦੋਂ ਹਾਲਾਤ ਸਥਿਰ ਹੋਣਗੇ, ਪ੍ਰਸ਼ਾਸਨ ਇੱਥੇ ਸੈਰ-ਸਪਾਟੇ ਨੂੰ ਮੁੜ ਸੁਰਜੀਤ ਕਰਨ ਲਈ ਲੋੜੀਂਦੇ ਕਦਮ ਚੁੱਕੇਗਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸੰਵਿਧਾਨ ਦਾ ਅਧੂਰਾ ਬੁਨਿਆਦੀ ਕਾਰਜ

ਸੰਵਿਧਾਨ ਦਾ ਅਧੂਰਾ ਬੁਨਿਆਦੀ ਕਾਰਜ

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਕਿਵੇਂ ਭਜਾਈਏ ਵਾਇਰਸ...

ਕਿਵੇਂ ਭਜਾਈਏ ਵਾਇਰਸ...

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਫ਼ਰਜ਼ ਨਿਭਾਉਂਦੇ ਲੋਕ

ਫ਼ਰਜ਼ ਨਿਭਾਉਂਦੇ ਲੋਕ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਮੁੱਖ ਖ਼ਬਰਾਂ

ਭਾਰਤ ਨੂੰ ਮਨੁੱਖੀ ਅਧਿਕਾਰਾਂ ਬਾਰੇ ਕਿਸੇ ਤੋਂ ਮਾਨਤਾ ਦੀ ਲੋੜ ਨਹੀਂ: ਵਿਦੇਸ਼ ਮੰਤਰਾਲਾ

ਭਾਰਤ ਨੂੰ ਮਨੁੱਖੀ ਅਧਿਕਾਰਾਂ ਬਾਰੇ ਕਿਸੇ ਤੋਂ ਮਾਨਤਾ ਦੀ ਲੋੜ ਨਹੀਂ: ਵਿਦੇਸ਼ ਮੰਤਰਾਲਾ

* ਇੰਡੀਅਨ ਅਮੈਰੀਕਨ ਮੁਸਲਿਮ ਕੌਂਸਲ ਦਾ ਰਵੱਈਆ ਪੱਖਪਾਤੀ ਕਰਾਰ

ਸਰਹੱਦ ਉਤੇ ਪਾਕਿ ਨਸ਼ਾ ਤਸਕਰਾਂ ਨਾਲ ਮੁਕਾਬਲੇ ’ਚ ਬੀਐੱਸਐੱਫ ਜਵਾਨ ਜ਼ਖ਼ਮੀ

ਸਰਹੱਦ ਉਤੇ ਪਾਕਿ ਨਸ਼ਾ ਤਸਕਰਾਂ ਨਾਲ ਮੁਕਾਬਲੇ ’ਚ ਬੀਐੱਸਐੱਫ ਜਵਾਨ ਜ਼ਖ਼ਮੀ

49 ਕਿਲੋ ਹੈਰੋਇਨ ਅਤੇ ਗੋਲੀ-ਸਿੱਕਾ ਬਰਾਮਦ

ਨਵਜੋਤ ਸਿੱਧੂ ’ਤੇ ਵੱਡੀ ਭੈਣ ਨੇ ਲਾਏ ਗੰਭੀਰ ਦੋਸ਼

ਨਵਜੋਤ ਸਿੱਧੂ ’ਤੇ ਵੱਡੀ ਭੈਣ ਨੇ ਲਾਏ ਗੰਭੀਰ ਦੋਸ਼

ਚੋਣਾਂ ਮੌਕੇ ਭੈਣ ਦੇ ਇਲਜ਼ਾਮਾਂ ਤੋਂ ਕਈ ਸ਼ੰਕੇ ਖੜ੍ਹੇ ਹੋਏ

ਸ਼ਹਿਰ

View All