ਬੰਦੀ ਸਿੰਘਾਂ ਦੀ ਰਿਹਾਈ ਲਈ ਸਾਈਕਲ ਯਾਤਰਾ : The Tribune India

ਬੰਦੀ ਸਿੰਘਾਂ ਦੀ ਰਿਹਾਈ ਲਈ ਸਾਈਕਲ ਯਾਤਰਾ

ਬੰਦੀ ਸਿੰਘਾਂ ਦੀ ਰਿਹਾਈ ਲਈ ਸਾਈਕਲ ਯਾਤਰਾ

ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਨੇਜਰ ਕੰਵਲਜੀਤ ਸਿੰਘ ਜੋਗੀਪੁਰ ਦਾ ਸਨਮਾਨ ਕਰਦੇ ਹੋਏ ਪਤਵੰਤੇ।

ਮਨੋਜ ਸ਼ਰਮਾ

ਬਠਿੰਡਾ, 25 ਸਤੰਬਰ

ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਨੇਜਰ ਕੰਵਲਜੀਤ ਸਿੰਘ ਜੋਗੀਪੁਰ ਗੁਰੂ ਗੋਬਿੰਦ ਸਿੰਘ ਮਾਰਗ ਰਾਹੀਂ ਇਕ ਹਜ਼ਾਰ ਕਿਲੋਮੀਟਰ ਦੀ ਸਾਈਕਲ ਯਾਤਰਾ ਕਰਕੇ ਅੱਜ ਬਠਿੰਡਾ ਦੇ ਗੁਰਦੁਆਰਾ ਹਾਜੀਰਤਨ ਪੁੱਜੇ। ਉਨ੍ਹਾਂ ਨੇ ਆਪਣੇ ਸਫ਼ਰ ਦੌਰਾਨ ਪੰਜਾਬੀ ਮਾਂ ਬੋਲੀ ਅਤੇ ਬੰਦੀ ਸਿੰਘਾਂ ਦੀ ਰਿਹਾਈ ਦਾ ਹੋਕਾ ਦਿੱਤਾ। ਇਸ ਮੌਕੇ ਗੁਰਦੁਆਰੇ ਦੇ ਮੈਨੇਜਰ ਭਾਈ ਸੁਮੇਰ ਸਿੰਘ ਅਤੇ ਗੁਰਦੁਆਰਾ ਕਮੇਟੀ ਵੱਲੋਂ ਸ੍ਰੀ ਜੋਗੀਪੁਰ ਨੂੰ ਸਿਰੋਪਾਓ ਭੇਟ ਕੀਤਾ ਗਿਆ।

ਸ੍ਰੀ ਜੋਗੀਪੁਰ ਨੇ ਦੱਸਿਆ ਕਿ ਉਨ੍ਹਾਂ ਨੇ ਕਿਸਾਨੀ ਧਰਨੇ ਦੌਰਾਨ ਪਟਿਆਲਾ ਤੋਂ ਦਿੱਲੀ ਧਰਨੇ ਵਿੱਚ ਪੁੱਜ ਕੇ ਪੰਜਾਬ ਦੇ ਕਿਸਾਨਾਂ ਦਾ ਹੌਸਲਾ ਵਧਾਇਆ ਸੀ। ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ 20 ਸਤੰਬਰ ਤੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਯਾਤਰਾ ਸ਼ੁਰੂ ਕੀਤੀ ਸੀ ਅਤੇ ਸਮਾਪਤੀ ਤਖ਼ਤ ਸ੍ਰੀ ਦਮਦਮਾ ਸਾਹਿਬ ਕਰਨਗੇ। ਉਨ੍ਹਾਂ ਨੇ ਆਪਣੇ ਸਾਈਕਲ ’ਤੇ ਦੋ ਝੰਡੇ ਲਗਾਏ ਹੋਏ ਹਨ ਜਿਸ ਵਿੱਚੋਂ ਕੇਸਰੀ ਝੰਡੇ ਨੂੰ ਚੜ੍ਹਦੀ ਕਲਾ ਦਾ ਪ੍ਰਤੀਕ ਦੱਸਿਆ। ਬੰਦੀ ਸਿੰਘਾਂ ਦੀ ਰਿਹਾਈ ਨਾ ਹੋਣ ਕਾਰਨ ਉਨ੍ਹਾਂ ਨੇ ਸਾਈਕਲ ’ਤੇ ਕਾਲਾ ਝੰਡਾ ਵੀ ਲਗਾਇਆ ਤੇ ਬੰਦੀ ਸਿੰਘਾਂ ਦੀ ਰਿਹਾਈ ਮੰਗੀ। ਉਨ੍ਹਾਂ ਕਿਹਾ ਕਿ ਉਹ ਯਾਤਰਾ ਦੌਰਾਨ ਪੰਜਾਬੀ ਬੋਲੀ ਦਾ ਵੀ ਹੋਕਾ ਦੇ ਰਹੇ ਹਨ ਤਾਂ ਜੋ ਨੌਜਵਾਨ ਪੀੜ੍ਹੀ ਪੰਜਾਬੀ ਨਾਲ ਜੁੜ ਸਕੇ। ਉਨ੍ਹਾਂ ਨੇ ਨੌਜਵਾਨਾਂ ਨੂੰ ਪੰਜਾਬ ਵਿੱਚ ਕੰਮ ਕਰਨ ਦੀ ਨਸੀਹਤ ਦਿੱਤੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸੁਰੰਗਾਂ ਦਾ ਦੇਸ਼ ਨੌਰਵੇ

ਸੁਰੰਗਾਂ ਦਾ ਦੇਸ਼ ਨੌਰਵੇ

ਭਾਰਤੀ ਅਰਥਚਾਰੇ ਪ੍ਰਤੀ ਆਸ਼ਾ ਤੇ ਨਿਰਾਸ਼ਾ ਦੇ ਪਸਾਰ

ਭਾਰਤੀ ਅਰਥਚਾਰੇ ਪ੍ਰਤੀ ਆਸ਼ਾ ਤੇ ਨਿਰਾਸ਼ਾ ਦੇ ਪਸਾਰ

ਸਿਆਸਤ ਨੇ ਸੈਨਾਪਤੀ ਵਾਲੀ ਤਾਣੀ ਹੋਰ ਉਲਝਾਈ...

ਸਿਆਸਤ ਨੇ ਸੈਨਾਪਤੀ ਵਾਲੀ ਤਾਣੀ ਹੋਰ ਉਲਝਾਈ...

ਨੌਜਵਾਨ ਪੀੜ੍ਹੀ ਦੀ ਦਸ਼ਾ ਅਤੇ ਦਿਸ਼ਾ

ਨੌਜਵਾਨ ਪੀੜ੍ਹੀ ਦੀ ਦਸ਼ਾ ਅਤੇ ਦਿਸ਼ਾ

ਸੂਨਕ ਦੇ ਸਿਰ ਕੰਡਿਆਂ ਦਾ ਤਾਜ

ਸੂਨਕ ਦੇ ਸਿਰ ਕੰਡਿਆਂ ਦਾ ਤਾਜ

ਡੇਟਾ ਨਿੱਜੀਕਰਨ ਦੇ ਰਾਹ ’ਤੇ

ਡੇਟਾ ਨਿੱਜੀਕਰਨ ਦੇ ਰਾਹ ’ਤੇ

ਭਾਰਤੀ ਅਰਥਚਾਰੇ ਲਈ ਖ਼ਤਰੇ ਦੀ ਘੰਟੀ

ਭਾਰਤੀ ਅਰਥਚਾਰੇ ਲਈ ਖ਼ਤਰੇ ਦੀ ਘੰਟੀ

ਸ਼ਹਿਰ

View All