BJP ਨੇ SC ਮੋਰਚੇ ਦੇ ਨਵੇਂ ਆਗੂਆਂ ਨੂੰ ਸੌਂਪੀ ਜ਼ਿੰਮੇਵਾਰੀ
ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਬਠਿੰਡਾ ਸ਼ਹਿਰੀ ਵੱਲੋਂ ਅਨੁਸੂਚਿਤ ਜਾਤੀ (ਐਸ.ਸੀ.) ਮੋਰਚੇ ਦੇ ਨਵੇਂ ਅਹੁਦੇਦਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਨੇ ਕਿਹਾ ਕਿ ਭਾਜਪਾ ਪੰਜਾਬ ਵਿੱਚ ਹਰ ਵਰਗ ਦੀ ਪਸੰਦੀਦਾ ਪਾਰਟੀ ਬਣਦੀ ਜਾ ਰਹੀ...
ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਬਠਿੰਡਾ ਸ਼ਹਿਰੀ ਵੱਲੋਂ ਅਨੁਸੂਚਿਤ ਜਾਤੀ (ਐਸ.ਸੀ.) ਮੋਰਚੇ ਦੇ ਨਵੇਂ ਅਹੁਦੇਦਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਨੇ ਕਿਹਾ ਕਿ ਭਾਜਪਾ ਪੰਜਾਬ ਵਿੱਚ ਹਰ ਵਰਗ ਦੀ ਪਸੰਦੀਦਾ ਪਾਰਟੀ ਬਣਦੀ ਜਾ ਰਹੀ ਹੈ ਅਤੇ ਵੱਡੀ ਗਿਣਤੀ ਵਿੱਚ ਲੋਕ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬੇ ਨੂੰ ਨਸ਼ੇ ਅਤੇ ਗੈਂਗਸਟਰਵਾਦ ਤੋਂ ਮੁਕਤ ਕਰਵਾਉਣ ਲਈ ਭਾਜਪਾ ਵਚਨਬੱਧ ਹੈ।
ਐਸ.ਸੀ. ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਬਲਦੇਵ ਸਿੰਘ ਆਕਲੀਆ ਨੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਪਾਰਟੀ ਵੱਲੋਂ ਦਿੱਤੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਇਆ ਜਾਵੇਗਾ। ਪੰਜਾਬ ਐਸ.ਸੀ. ਮੋਰਚਾ ਦੇ ਜਨਰਲ ਸਕੱਤਰ ਜਸਵੀਰ ਸਿੰਘ ਮਹਿਰਾਜ ਨੇ ਵੀ ਅਹੁਦੇਦਾਰਾਂ ਨੂੰ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ। ਇਸ ਮੌਕੇ ਜਸਮੀਤ ਸਿੰਘ ਪੂਹਲੀ, ਪ੍ਰਵੀਨ ਹਿਤੈਸ਼ੀ, ਜਸਵਿੰਦਰ ਸਿੰਘ ਜੱਸੀ, ਦੇਸੂ ਸਿੰਘ ਲਹਿਰਾ ਸੌਂਧਾ, ਪੱਪੂ ਸਿੰਘ ਨਾਹਰ, ਚਰਨਜੀਤ ਸਿੰਘ ਝੁੰਬਾ, ਲਖਬੀਰ ਸਿੰਘ ਕਾਲਾ, ਦਰੋਗਾ ਸਿੰਘ, ਗੁਰਮੇਲ ਸਿੰਘ, ਹਰਪ੍ਰੀਤ ਸਿੰਘ, ਗੁਰਪਿਆਰ ਸਿੰਘ ਅਤੇ ਮਨੋਜ ਕੁਮਾਰ ਸਮੇਤ ਕਈ ਅਹੁਦੇਦਾਰਾਂ ਨੂੰ ਨਿਯੁਕਤ ਕੀਤਾ ਗਿਆ।
