ਭਾਜਪਾ ਓਬੀਸੀ ਮੋਰਚਾ ਵੱਲੋਂ ਕਾਂਗਰਸ ਖ਼ਿਲਾਫ਼ ਧਰਨਾ

ਭਾਜਪਾ ਓਬੀਸੀ ਮੋਰਚਾ ਵੱਲੋਂ ਕਾਂਗਰਸ ਖ਼ਿਲਾਫ਼ ਧਰਨਾ

ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਭਾਜਪਾ ਵਰਕਰ। -ਫੋਟੋ: ਪਵਨ ਸ਼ਰਮਾ

ਪੱਤਰ ਪ੍ਰੇਰਕ
ਬਠਿੰਡਾ, 13 ਅਗਸਤ

ਇਥੇ ਭਾਰਤੀ ਜਨਤਾ ਪਾਰਟੀ ਓਬੀਸੀ ਮੋਰਚਾ ਬਠਿੰਡਾ ਵੱਲੋਂ ਜ਼ਹਿਰੀਲੀ ਸ਼ਰਾਬ ਕਾਰਨ ਹੋਈਆਂ ਮੌਤਾਂ ਦੇ ਰੋਸ ਵੱਜੋਂ ਅੱਜ ਜ਼ਿਲ੍ਹਾ ਪੱਧਰ ’ਤੇ ਦਿੱਤੇ ਰੋਸ ਧਰਨੇ ਮੌਕੇ ਓਬੀਸੀ ਮੋਰਚਾ ਦੇ ਮੁਖੀ ਬਲਵੰਤ ਸਿੰਘ ਜੁਗਨੂੰ ਅਤੇ ਜ਼ਿਲ੍ਹਾ ਪ੍ਰਧਾਨ ਵਿਨੋਦ ਬਿੰਟਾ ਅਤੇ ਓਬੀਸੀ ਜ਼ਿਲ੍ਹਾ ਪ੍ਰਧਾਨ ਦੀਪਕ ਕਲੋਈ ਦੀ ਅਗਵਾਈ ਵਿੱਚ ਫਾਇਰ ਬਿਰਗੇਡ ਚੌਕ ਵਿੱਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਆਗੂਆਂ ਨੇ ਮੰਗ ਕੀਤੀ ਕਿ ਪੰਜਾਬ ਵਿੱਚ ਨਾਜਾਇਜ਼ ਫ਼ੈਕਟਰੀਆਂ ਚਲਾਉਣ ਵਾਲਿਆਂ ਵਿਰੁੱਧ ਧਾਰਾ 302 ਤਹਿਤ ਕੇਸ ਦਰਜ ਕੀਤਾ ਜਾਵੇ ਅਤੇ ਪੀੜਤ ਪਰਿਵਾਰਾਂ ਨੂੰ 25 -25 ਲੱਖ ਮੁਆਵਜ਼ਾ ਦਿੱਤਾ ਜਾਵੇ ਤੇ ਪਰਿਵਾਰ ਦੇ ਇੱਕ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ। ਭਾਜਪਾ ਪੰਜਾਬ ਬੁਲਾਰੇ ਅਸ਼ੋਕ ਭਾਰਤੀ ਨੇ ਦੱਸਿਆ ਜੇਕਰ ਪੰਜਾਬ ਸਰਕਾਰ ਨੇ ਪੀੜਤ ਪਰਿਵਾਰਾਂ ਦੀ ਸਾਰ ਨਾ ਲਈ ਸੰਘਰਸ਼ ਹੋਰ ਤੇਜ਼ ਕੀਤਾ ਜਾਏਗਾ। ਮੁੱਖ ਮੰਤਰੀ ਦੀ ਕੋਠੀ ਅਤੇ ਦਫ਼ਤਰ ਦਾ ਘਿਰਾਓ ਵੀ ਕਰੇਗਾ ।  

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਅਧੀਨ ਸੇਵਾਵਾਂ ਚੋਣ ਬੋਰਡ ਵੱਲੋਂ 1090 ਪਟਵਾਰੀ, 440 ਜੂਨੀਅਰ ਡਰਾਫਟਸਮੈਨ ਅਤੇ 35 ਸਹਾਇਕ ਜੇਲ੍ਹ ਸੁਪਰਡੈਂਟ ਦੀ ਭਰਤੀ ਪ੍ਰਕਿਰਿਆ ਸ਼ੁਰੂ

ਅਧੀਨ ਸੇਵਾਵਾਂ ਚੋਣ ਬੋਰਡ ਵੱਲੋਂ 1090 ਪਟਵਾਰੀ, 440 ਜੂਨੀਅਰ ਡਰਾਫਟਸਮੈਨ ਅਤੇ 35 ਸਹਾਇਕ ਜੇਲ੍ਹ ਸੁਪਰਡੈਂਟ ਦੀ ਭਰਤੀ ਪ੍ਰਕਿਰਿਆ ਸ਼ੁਰੂ

ਛੇਤੀ ਜਾਰੀ ਹੋਵੇਗਾ ਇਸ਼ਤਿਹਾਰ ਤੇ ਮੰਗੀਆਂ ਜਾਣਗੀਆਂ ਆਨਲਾਈਨ ਅਰਜ਼ੀਆਂ

ਮੋਗਾ ’ਚ ਨਕਲੀ ਕੀਟਨਾਸ਼ਕਾਂ ਦੇ ਕਾਰੋਬਾਰ ਦਾ ਪਰਦਾਫ਼ਾਸ਼

ਮੋਗਾ ’ਚ ਨਕਲੀ ਕੀਟਨਾਸ਼ਕਾਂ ਦੇ ਕਾਰੋਬਾਰ ਦਾ ਪਰਦਾਫ਼ਾਸ਼

ਲੁਧਿਆਣਾ ਤੋਂ ਆਏ ਸਪਲਾਇਰ ਕਾਰ ਸਣੇ ਸਿਟੀ ਪੁਲੀਸ ਵੱਲੋਂ ਕਾਬੂ

ਸ਼ਹਿਰ

View All