ਲਹੂ ਹੋਇਆ ਚਿੱਟਾ: ਪਤਨੀ ਅਤੇ ਭਰਾ ਹੀ ਨਿਕਲੇ ਕਾਤਲ

ਲਹੂ ਹੋਇਆ ਚਿੱਟਾ: ਪਤਨੀ ਅਤੇ ਭਰਾ ਹੀ ਨਿਕਲੇ ਕਾਤਲ

ਪੁਲੀਸ ਦੀ ਹਿਰਾਸਤ ’ਚ ਦਿਓਰ-ਭਰਜਾਈ। -ਫੋਟੋ: ਪੰਜਾਬੀ ਟ੍ਰਿਬਿਊਨ

ਸ਼ਗਨ ਕਟਾਰੀਆ 
ਬਠਿੰਡਾ, 11 ਜੁਲਾਈ

ਲੰਘੇ ਦਿਨ ਨੌਜਵਾਨ ਦੀ ਲਾਸ਼ ਮਿਲਣ ਦੀ ਗੁੱਥੀ ਸੁਲਝਾਉਂਦਿਆਂ ਪੁਲੀਸ ਨੇ ਮ੍ਰਿਤਕ ਦੀ ਪਤਨੀ ਅਤੇ ਭਰਾ ਨੂੰ ਗ੍ਰਿਫ਼ਤਾਰ ਕੀਤਾ ਹੈ।

ਥਾਣਾ ਥਰਮਲ ਦੇ ਐੱਸਐੱਚਓ ਬਲਵਿੰਦਰ ਸਿੰਘ ਢਿੱਲੋਂ ਅਨੁਸਾਰ ਪੁਲੀਸ ਤਫ਼ਤੀਸ਼ ਦੌਰਾਨ ਸਾਹਮਣੇ ਆਇਆ ਕਿ ਮ੍ਰਿਤਕ ਜ਼ੋਨੀ ਰਾਮ ਪੁੱਤਰ ਅਮੀਂ ਚੰਦ ਸਫ਼ਾਈ ਸੇਵਕ ਵਜੋਂ ਇੱਕ ਨਿੱਜੀ ਹਸਪਤਾਲ ’ਚ ਕੰਮ ਕਰਦਾ ਸੀ। ਸ਼ੁੱਕਰਵਾਰ ਨੂੰ ਸਵੇਰੇ ਕਰੀਬ ਚਾਰ ਕੁ ਵਜੇ ਜਦੋਂ ਉਹ ਆਪਣੇ ਘਰੋਂ ਸਾਈਕਲ ਰਾਹੀਂ ਡਿਊਟੀ ’ਤੇ ਜਾ ਰਿਹਾ ਸੀ ਤਾਂ ਰਸਤੇ ਵਿੱਚ ਤਾਕ ’ਤੇ ਬੈਠੇ ਉਸ ਦੇ ਭਰਾ ਟੋਨੀ ਰਾਮ ਨੇ ਉਸ ਨੂੰ ਘੇਰ ਲਿਆ। ਘਿਰ ਜਾਣ ’ਤੇ ਟੋਨੀ ਨੇ ਆਪਣੇ ਭਰਾ ’ਤੇ ਨਾਲ ਲਿਆਂਦੀ ਰਾਡ ਨਾਲ ਹਮਲਾ ਕੀਤਾ ਅਤੇ ਜਦੋਂ ਉਹ ਸਹਿਕਣ ਲੱਗਾ ਤਾਂ ਉਸ ਨੂੰ ਨੇੜੇ ਇੱਕ ਟੋਏ ਵਿੱਚ ਪਾ ਕੇ ਉੱਪਰ ਇੱਟਾਂ ਰੱਖ ਦਿੱਤੀਆਂ। ਜਾਣਕਾਰੀ ਅਨੁਸਾਰ ਟੋਨੀ ਦੇ ਆਪਣੇ ਭਰਾ ਜ਼ੋਨੀ ਦੀ ਪਤਨੀ ਰਾਧਾ ਨਾਲ ਕਥਿਤ ਨਾਜਾਇਜ਼ ਸਬੰਧ ਸਨ ਅਤੇ ਇਹ ਵਾਰਦਾਤ ਵੀ ਦੋਹਾਂ ਦੀ ਮਿਲੀਭੁਗਤ ਨਾਲ ਹੀ ਕੀਤੀ ਗਈ। ਥਾਣਾ ਮੁਖੀ ਨੇ ਦੱਸਿਆ ਕਿ ਦੋਵਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। 

ਕਤਲ ਮਾਮਲੇ ’ਚ ਦੋ ਮੁਲਜ਼ਮ ਗ੍ਰਿਫ਼ਤਾਰ

ਸਿਰਸਾ (ਨਿੱਜੀ ਪੱਤਰ ਪ੍ਰੇਰਕ): ਪਿੰਡ ਸ਼ੇਰਪੁਰਾ ਵਿੱਚ ਬੀਤੇ ਦਿਨ ਪੁਰਾਣੀ ਰੰਜਿਸ਼ ਕਾਰਨ ਇੱਕ ਨੌਜਵਾਨ ਦੇ ਹੋਏ ਕਤਲ ਦੇ ਮਾਮਲੇ ਵਿੱਚ ਡਿੰਗ ਥਾਣਾ ਪੁਲੀਸ ਨੇ ਦੋ ਹੋਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਸੁਲਤਾਨ ਵਾਸੀ ਭੂਨਾ ਰੋਡ ਫਤਿਹਾਬਾਦ ਅਤੇ ਸੁਭਾਸ਼ ਵਾਸੀ ਸ਼ੇਰਪੁਰਾ ਵਜੋਂ ਹੋਈ ਹੈ। ਡਿੰਗ ਥਾਣਾ ਇੰਚਾਰਜ ਜਤਿੰਦਰ ਸਿੰਘ ਨੇ ਦੱਸਿਆ ਕਿ ਬੀਤੇ ਦਿਨ ਸ਼ੇਰਪੁਰਾ ਪਿੰਡ ਵਿੱਚ ਅਨੂਪ ਨਾਂ ਦੇ ਨੌਜਵਾਨ ਦਾ ਕਤਲ ਹੋਇਆ ਸੀ। ਇਸ ਮਾਮਲੇ ਵਿੱਚ ਮ੍ਰਿਤਕ ਅਨੂਪ ਦੇ ਚਾਚਾ ਦੀ ਸ਼ਿਕਾਇਤ ’ਤੇ ਕੇਸ ਦਰਜ ਕਰ ਕੇ ਪੁਲੀਸ ਵੱਲੋਂ ਜਾਂਚ ਕੀਤੀ ਗਈ। ਜਾਂਚ ਦੌਰਾਨ ਹੁਣ ਤੱਕ ਇਸ ਮਾਮਲੇ ਵਿੱਚ ਛੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ ਜਦਕਿ ਚਾਰ ਮੁਲਜ਼ਮਾਂ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕਰ ਲਿਆ ਗਿਆ ਸੀ।  

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਪੰਜਾਬ ’ਚ ਕਰੋਨਾ ਨੇ ਫਣ ਚੁੱਕਿਆ; ਰਿਕਾਰਡ 39 ਮੌਤਾਂ

ਪੰਜਾਬ ’ਚ ਕਰੋਨਾ ਨੇ ਫਣ ਚੁੱਕਿਆ; ਰਿਕਾਰਡ 39 ਮੌਤਾਂ

ਲੁਧਿਆਣਾ ਵਿੱਚ ਪਿਛਲੇ ਤਿੰਨ ਹਫ਼ਤਿਆਂ ’ਚ ਸਭ ਤੋਂ ਵੱਧ ਮੌਤਾਂ

ਬੰਗਲੂਰੂ: ਵੱਡੇ ਪੱਧਰ ’ਤੇ ਸਾੜਫੂਕ; ਪੁਲੀਸ ਫਾਇਰਿੰਗ ’ਚ 3 ਮੌਤਾਂ

ਬੰਗਲੂਰੂ: ਵੱਡੇ ਪੱਧਰ ’ਤੇ ਸਾੜਫੂਕ; ਪੁਲੀਸ ਫਾਇਰਿੰਗ ’ਚ 3 ਮੌਤਾਂ

* ਇਤਰਾਜ਼ਯੋਗ ਪੋਸਟ ਤੋਂ ਭੜਕੀ ਹਿੰਸਾ; * 50 ਪੁਲੀਸ ਕਰਮੀਆਂ ਸਮੇਤ ਕਈ ਜ...

ਪਾਵਰਕੌਮ ’ਚ 40 ਹਜ਼ਾਰ ਅਸਾਮੀਆਂ ਖ਼ਤਮ ਕਰਨ ਦੀ ਤਿਆਰੀ

ਪਾਵਰਕੌਮ ’ਚ 40 ਹਜ਼ਾਰ ਅਸਾਮੀਆਂ ਖ਼ਤਮ ਕਰਨ ਦੀ ਤਿਆਰੀ

* ਬਿਜਲੀ ਵਿਭਾਗ ਨੇ ਜੁਲਾਈ ਮਹੀਨੇ ਦੋ ਮੀਟਿੰਗਾਂ ’ਚ ਲਏ ਅਹਿਮ ਫੈਸਲੇ; *...

ਸ਼ਹਿਰ

View All