ਖਾਲੀ ਪਲਾਟ ’ਚੋਂ ਨੌਜਵਾਨ ਦੀ ਲਾਸ਼ ਮਿਲੀ
ਜੁਝਾਰ ਸਿੰਘ ਨਗਰ ਦੀ ਗਲੀ ਨੰਬਰ 7 ’ਚ ਇਕ ਖਾਲੀ ਪਲਾਟ ’ਚੋਂ ਇੱਕ ਨੌਜਵਾਨ ਦੀ ਸੜੀ ਹੋਈ ਲਾਸ਼ ਮਿਲਣ ਨਾਲ ਇਲਾਕੇ ’ਚ ਦਹਿਸ਼ਤ ਦਾ ਮਾਹੌਲ ਬਣ ਗਿਆ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਸਮਾਜ ਸੇਵੀ ਸੰਸਥਾ ਨੌਜਵਾਨ ਵੈਲਫੇਅਰ ਸੁਸਾਇਟੀ...
Advertisement
Advertisement
ਜੁਝਾਰ ਸਿੰਘ ਨਗਰ ਦੀ ਗਲੀ ਨੰਬਰ 7 ’ਚ ਇਕ ਖਾਲੀ ਪਲਾਟ ’ਚੋਂ ਇੱਕ ਨੌਜਵਾਨ ਦੀ ਸੜੀ ਹੋਈ ਲਾਸ਼ ਮਿਲਣ ਨਾਲ ਇਲਾਕੇ ’ਚ ਦਹਿਸ਼ਤ ਦਾ ਮਾਹੌਲ ਬਣ ਗਿਆ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਸਮਾਜ ਸੇਵੀ ਸੰਸਥਾ ਨੌਜਵਾਨ ਵੈਲਫੇਅਰ ਸੁਸਾਇਟੀ ਬਠਿੰਡਾ ਦੇ ਵਾਲੰਟੀਅਰ ਯਾਦਵਿੰਦਰ ਕੰਗ ਅਤੇ ਵਿਸ਼ਾਲ ਚੌਹਾਨ, ਥਾਣਾ ਕੈਂਟ ਪੁਲੀਸ ਅਤੇ ਫੋਰੈਂਸਿਕ ਟੀਮ ਮੌਕੇ ’ਤੇ ਪੁੱਜੇ। ਮ੍ਰਿਤਕ ਦੀ ਪਛਾਣ 25 ਸਾਲਾ ਮੋਹਨ ਪੁੱਤਰ ਦਿਨੇਸ਼ ਪਾਸਵਾਨ, ਨਿਵਾਸੀ ਬਾਬਾ ਫਰੀਦ ਨਗਰ ਵਜੋਂ ਹੋਈ ਹੈ। ਮੋਹਨ ਦੇ ਪਰਿਵਾਰਕ ਮੈਂਬਰ ਵੀ ਮੌਕੇ 'ਤੇ ਪਹੁੰਚੇ ਅਤੇ ਦੱਸਿਆ ਕਿ ਉਹ ਪਿਛਲੇ ਦੋ ਦਿਨਾਂ ਤੋਂ ਲਾਪਤਾ ਸੀ। ਪੁਲੀਸ ਨੇ ਨੌਜਵਾਨ ਵੈਲਫੇਅਰ ਸੁਸਾਇਟੀ ਦੇ ਸਹਿਯੋਗ ਨਾਲ ਲਾਸ਼ ਨੂੰ ਸਿਵਲ ਹਸਪਤਾਲ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਸ਼ੁਰੂਆਤੀ ਜਾਂਚ ਵਿਚ ਮੌਤ ਦੇ ਕਾਰਨ ਸਪਸ਼ਟ ਨਹੀਂ ਹੋਏ ਹਨ।
Advertisement