ਰਲ ਕੇ ਖੇਡ ਰਹੇ ਨੇ ਕੈਪਟਨ ਤੇ ਬਾਦਲ, ਅਮਰਿੰਦਰ ਸਿੰਘ ਨੇ ਬਾਦਲ ਪਰਿਵਾਰ ਨੂੰ ਮੁੱਖ ਮੰਤਰੀ ਦੀ ਕੁਰਸੀ ਸੌਂਪਣ ਦੀ ਤਿਆਰੀ ਵਿੱਢੀ: ਭਗਵੰਤ ਮਾਨ

ਰਲ ਕੇ ਖੇਡ ਰਹੇ ਨੇ ਕੈਪਟਨ ਤੇ ਬਾਦਲ, ਅਮਰਿੰਦਰ ਸਿੰਘ ਨੇ ਬਾਦਲ ਪਰਿਵਾਰ ਨੂੰ ਮੁੱਖ ਮੰਤਰੀ ਦੀ ਕੁਰਸੀ ਸੌਂਪਣ ਦੀ ਤਿਆਰੀ ਵਿੱਢੀ: ਭਗਵੰਤ ਮਾਨ

ਫੋਟੋ ਪਵਨ ਸ਼ਰਮਾ

ਸ਼ਗਨ ਕਟਾਰੀਆ

ਬਠਿੰਡਾ, 14 ਅਗਸਤ

ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਸੰਗਰੂਰ ਤੋਂ ਲੋਕ ਸਭਾ ਮੈਂਬਰ ਭਗਵੰਤ ਮਾਨ ਨੇ ਕੈਪਟਨ-ਬਾਦਲਾਂ ਦੇ ‘ਗੁਪਤ ਯਾਰਾਨੇ’ ਬੇਪਰਦ ਕਰਦਿਆਂ ਕਿਹਾ ਹੈ ਦੋਵੇਂ ‘ਰਲ’ ਕੇ ਸਿਆਸਤ ਖੇਡ ਰਹੇ ਹਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਾਦਲ ਪਰਿਵਾਰ ਨੂੰ ਮੁੱਖ ਮੰਤਰੀ ਦੀ ਕੁਰਸੀ ਸੌਂਪਣ ਲਈ ਹੁਣ ਤੋਂ ਤਿਆਰੀ ਸ਼ੁਰੂ ਕਰ ਦਿੱਤੀ ਹੈ। ਇਥੇ ਪ੍ਰੈਸ ਕਾਨਫਰੰਸ ਦੌਰਾਨ ਉਨ੍ਹਾਂ ਕੇਂਦਰ ਅਤੇ ਪੰਜਾਬ ਸਰਕਾਰ ’ਤੇ ਕਰੋਨਾ ਦੀ ‘ਆੜ’ ਵਿਚ ਗ਼ਲਤ ਫੈਸਲੇ ਲੈਣ ਦਾ ਇਲਜ਼ਾਮ ਵੀ ਲਾਇਆ। ਮਹਾਮਾਰੀ ਨੂੰ ਮੋਰਚਾ ਬਣਾ ਕੇ ਮੋਦੀ ਸਰਕਾਰ ਨੇ ਖੇਤੀ ਆਰਡੀਨੈਂਸ ਪਾਸ ਕੀਤੇ। ਇਨ੍ਹਾਂ ਨੂੰ ਰੱਦ ਕਰਨ ਲਈ ਆਮ ਆਦਮੀ ਪਾਰਟੀ ਨੇ ਕੈਪਟਨ ਸਰਕਾਰ ਨੂੰ ਪੰਜਾਬ ਵਿਧਾਨ ਸਭਾ ਦਾ ਸਪੈਸ਼ਲ ਇਜਲਾਸ ਸੱਦਣ ਲਈ ਕਿਹਾ ਤਾਂ ਸਰਕਾਰ ਨੇ ਵੀ ਕਰੋਨਾ ਦਾ ਬਹਾਨਾ ਲੱਭ ਲਿਆ। ਕੈਪਟਨ ਤੇ ਬਾਦਲਾਂ ਦੀ ‘ਅੰਦਰੂਨੀ ਮਿੱਤਰਤਾ’ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਹੁਣ ਤਾਂ ਇਸ ਗੱਲ ਦੀ ਪੁਸ਼ਟੀ ਕਾਂਗਰਸੀ ਨੇਤਾਵਾਂ ਪ੍ਰਤਾਪ ਸਿੰਘ ਬਾਜਵਾ ਅਤੇ ਸ਼ਮਸ਼ੇਰ ਸਿੰਘ ਦੂਲੋ ਨੇ ਵੀ ਕਰ ਦਿੱਤੀ ਹੈ। ਮੋਗਾ ਦੇ ਮਿੰਨੀ ਸਕੱਤਰੇਤ ਦੀ ਇਮਾਰਤ ’ਤੇ ਖਾਲਿਸਤਾਨੀ ਝੰਡਾ ਲਹਿਰਾਏ ਜਾਣ ਬਾਰੇ ਉਨ੍ਹਾਂ ਆਪਣੀ ਪਾਰਟੀ ਨੂੰ ਧਰਮ ਨਿਰਪੱਖਤਾ ਦੀ ਝੰਡਾ ਬਰਦਾਰ ਕਿਹਾ। ਵਿਦਿਆਰਥੀਆਂ ਨੂੰ ਮੋਬਾਈਲ ਫ਼ੋਨ ਵੰਡਣ ਬਾਰੇ ਉਨ੍ਹਾਂ ਵਿਅੰਗ ਕੀਤਾ ਕਿ ਜਿਨ੍ਹਾਂ ਨਾਲ ਵਾਅਦਾ ਕੀਤਾ ਸੀ, ਉਹ ਤਾਂ ਬੀਏ ਕਰਕੇ ਕਦੋਂ ਦੇ ਵਿਹਲੇ ਹੋ ਗਏ। ਇਸ ਮੌਕੇ ਪਾਰਟੀ ਦੇ ਆਗੂ ਨੀਲ ਗਰਗ, ਐਡਵੋਕੇਟ ਨਵਦੀਪ ਜੀਦਾ ਹਾਜ਼ਰ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਗੁਰਸ਼ਰਨ ਸਿੰਘ ਹੋਣ ਦੇ ਅਰਥ

ਗੁਰਸ਼ਰਨ ਸਿੰਘ ਹੋਣ ਦੇ ਅਰਥ

ਭਗਤ ਸਿੰਘ ਅਤੇ ਮਜ਼ਦੂਰ ਲਹਿਰ

ਭਗਤ ਸਿੰਘ ਅਤੇ ਮਜ਼ਦੂਰ ਲਹਿਰ

ਕੋਈ ਦੂਰਦ੍ਰਿਸ਼ਟੀ ਹੈ ਵੀ ਜਾਂ ਨਹੀ?

ਕੋਈ ਦੂਰਦ੍ਰਿਸ਼ਟੀ ਹੈ ਵੀ ਜਾਂ ਨਹੀ?

ਨਵੇਂ ਸਿਆੜ

ਨਵੇਂ ਸਿਆੜ

ਦੋ ਦੇਸ਼ ਤੇ ਦੋ ਵੱਖ ਵੱਖ ਸਮੇਂ

ਦੋ ਦੇਸ਼ ਤੇ ਦੋ ਵੱਖ ਵੱਖ ਸਮੇਂ

ਸ਼ਹਿਰ

View All