ਕੈਪਟਨ ਨੇ ਝੂਠ ਬੋਲ ਕੇ ਕੇਂਦਰ ਦਾ ਪੱਖ ਪੂਰਿਆ: ਹਰਸਿਮਰਤ

ਕੈਪਟਨ ਨੇ ਝੂਠ ਬੋਲ ਕੇ ਕੇਂਦਰ ਦਾ ਪੱਖ ਪੂਰਿਆ: ਹਰਸਿਮਰਤ

ਬਠਿੰਡਾ (ਮਨੋਜ ਸ਼ਰਮਾ): ਅਕਾਲੀ ਦਲ ਵੱਲੋਂ ਅੱਜ ਬਠਿੰਡਾ, ਭੁੱਚੋ ਅਤੇ ਭੋਖੜਾ ਵਿੱਚ ਕੈਪਟਨ ਸਰਕਾਰ ਖ਼ਿਲਾਫ਼ ਕੀਤੇ ਗਏ ਰੋਸ ਮੁਜ਼ਾਹਰਿਆਂ ਵਿੱਚ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਾਂਗਰਸ ਦੀ ਚਾਰ ਸਾਲ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕਦਿਆਂ ਕੈਪਟਨ ਨੂੰ ‘ਝੂਠਾ’ ਮੁੱਖ ਮੰਤਰੀ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਕੈਪਟਨ ਨੇ ਖੇਤੀ ਅੰਦੋਲਨ ਬਾਰੇ ਲੋਕਾਂ ਨੂੰ ਝੂਠ ਬੋਲ ਕੇ ਕੇਂਦਰ ਸਰਕਾਰ ਦਾ ਪੱਖ ਪੂਰਿਆ। ਹਰਸਿਮਰਤ ਨੇ ਕਿਹਾ, ‘‘ਜਦੋਂ ਇਤਿਹਾਸ ਲਿਖਿਆ ਜਾਵੇਗਾ ਤਾਂ ਅੱਗ ਬੁਝਾਉਣ ਵਾਲਿਆਂ ਵਿੱਚ ਮੇਰਾ ਨਾਮ ਸੁਨਹਿਰੀ ਅੱਖਰਾਂ ਵਿੱਚ ਲਿਖਿਆ ਜਾਵੇਗਾ।’’ ‘ਆਪ’ ਨੂੰ ਘੇਰਦਿਆਂ ਉਨ੍ਹਾਂ ਕਿਹਾ ਕਿ ਭਗਵੰਤ ਮਾਨ ਨੇ ਆਪਣੀ ਮਾਂ ਨੂੰ ਸ਼ਰਾਬ ਨਾ ਪੀਣ ਦਾ ਝੂਠਾ ਵਾਅਦਾ ਕਰ ਕੇ ਮਮਤਾ ਨੂੰ ਠੇਸ ਪਹੁੰਚਾਈ ਹੈ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਬਲਕਾਰ ਸਿੰਘ ਬਰਾੜ, ਜਗਸੀਰ ਸਿੰਘ ਕਲਿਆਣ, ਯੂਥ ਪ੍ਰਧਾਨ ਗੁਰਦੌਰ ਸਿੰਘ ਸੰਧੂ ਆਦਿ ਹਾਜ਼ਰ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸ਼ਾਇਰ ਤੇ ਮਿੱਟੀ ਦੋ ਨਹੀਂ...

ਸ਼ਾਇਰ ਤੇ ਮਿੱਟੀ ਦੋ ਨਹੀਂ...

ਬੀਬੀ ਰਾਣੀ

ਬੀਬੀ ਰਾਣੀ

ਸ਼ਹਿਰ

View All