Advertisement
ਮੁਕਤਸਰ-ਕੋਟਕਪੂਰਾ ਰੋਡ ’ਤੇ ਇਕ ਬੇਕਾਬੂ ਕਾਰ ਨੂੰ ਅੱਗ ਲੱਗ ਗਈ। ਅੱਗ ਲੱਗਣ ਕਾਰਨ ਕਾਰ ਪੂਰੀ ਤਰ੍ਹਾਂ ਸੜ ਗਈ ਜਦਕਿ ਕਾਰ ਚਾਲਕ ਵਾਲ-ਵਾਲ ਬਚ ਗਿਆ। ਜਾਣਕਾਰੀ ਅਨੁਸਾਰ ਕਾਰ ਸਵਾਰ ਕੋਟਕਪੂਰਾ ਤੋਂ ਮੁਕਤਸਰ ਵੱਲ ਆ ਰਿਹਾ ਸੀ ਕਿ ਪਿੰਡ ਝਬੇਲਵਾਲੀ ਨੇੜੇ ਅਚਾਨਕ ਉਸ ਦੀ ਕਾਰ ਦਾ ਸੰਤੁਲਨ ਵਿਗੜ ਗਿਆ ਤੇ ਕਾਰ ਸੜਕ ਕੰਢੇ ਟਾਹਲੀ ਦੇ ਦਰੱਖਤ ’ਚ ਜਾ ਵੱਜੀ।
ਇਸ ਦੌਰਾਨ ਕਾਰ ਨੂੰ ਅੱਗ ਲੱਗ ਗਈ। ਕਾਰ ਸਵਾਰ ਨੇ ਮੁਸ਼ਕਲ ਨਾਲ ਆਪਣੀ ਜਾਨ ਬਚਾਈ। ਕਾਰ ਸੀਐਨਜੀ ’ਤੇ ਸੀ, ਜਿਸ ਕਾਰਨ ਤੇਜ਼ੀ ਨਾਲ ਅੱਗ ਦੀ ਲਪੇਟ ’ਚ ਆ ਗਈ।
Advertisement
ਹਾਦਸੇ ਦਾ ਪਤਾ ਲੱਗਦਿਆਂ ਹੀ ਵੱਡੀ ਗਿਣਤੀ ’ਚ ਲੋਕ ਇਕੱਠੇ ਹੋ ਗਏ, ਜਿਨ੍ਹਾਂ ਨੇ ਅੱਗ ਬਝਾਉਣ ਦੀ ਕੋਸ਼ਿਸ਼ ਕੀਤੀ। ਪਰ ਅੱਗ ਇੰਨੀ ਜ਼ਿਆਦਾ ਸੀ ਕਿ ਕਾਰ ਬੁਰੀ ਤਰ੍ਹਾਂ ਨਾਲ ਸੜ ਗਈ।
Advertisement
Advertisement
×

