DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਪੱਤਰਕਾਰ ਮਨਿੰਦਰ ਸਿੰਘ ਸਿੱਧੂ ਖ਼ਿਲਾਫ਼ ਕੇਸ ਰੱਦ

ਐੱਸਐੱਸਪੀ ਦਫ਼ਤਰ ਅੱਗੇ ਧਰਨਾ ਮੁਲਤਵੀ; ਪੱਤਰਕਾਰਾਂ ਅਤੇ ਪੁਲੀਸ ਪ੍ਰਸ਼ਾਸਨ ਦੀ ਮੀਟਿੰਗ ਮਗਰੋਂ ਹੋਇਆ ਫ਼ੈਸਲਾ
  • fb
  • twitter
  • whatsapp
  • whatsapp
featured-img featured-img
ਕੇਸ ਰੱਦ ਹੋਣ ਬਾਰੇ ਜਾਣਕਾਰੀ ਦਿੰਦੇ ਹੋਏ ਮਨਿੰਦਰ ਸਿੱਧੂ ਅਤੇ ਹੋਰ।
Advertisement
ਪੱਤਰ ਪ੍ਰੇਰਕ

ਬਠਿੰਡਾ, 2 ਮਾਰਚ

Advertisement

ਲੋਕ ਆਵਾਜ਼ ਟੀਵੀ ਦੇ ਸੰਚਾਲਕ ਮਨਿੰਦਰ ਸਿੰਘ ਸਿੱਧੂ ਵਿਰੁੱਧ ਦਰਜ ਕੀਤਾ ਗਿਆ ਕੇਸ ਲੋਕਾਂ ਦੇ ਵਿਰੋਧ ਕਾਰਨ ਰੱਦ ਕਰ ਦਿੱਤਾ ਗਿਆ। ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟਸ ਯੂਨੀਅਨ, ਪ੍ਰੈੱਸ ਕਲੱਬ ਬਠਿੰਡਾ, ਅਤੇ ਹੋਰ ਪੱਤਰਕਾਰ ਜਥੇਬੰਦੀਆਂ ਵੱਲੋਂ 3 ਮਾਰਚ ਨੂੰ ਐੱਸਐੱਸਪੀ ਦਫਤਰ ਅੱਗੇ ਧਰਨਾ ਅਤੇ ਪ੍ਰਦਰਸ਼ਨ ਕਰਨ ਦਾ ਪ੍ਰੋਗਰਾਮ ਉਲੀਕਿਆ ਹੋਇਆ ਸੀ ਪਰ ਹੁਣ ਇਹ ਪ੍ਰੋਗਰਾਮ ਰੱਦ ਕਰ ਦਿੱਤਾ ਗਿਆ ਹੈ। ਅੱਜ ਇੱਥੇ ਪ੍ਰੈਸ ਕਲੱਬ ਬਠਿੰਡਾ ਦੇ ਪ੍ਰਧਾਨ ਬਖਤੌਰ ਢਿੱਲੋਂ ਦੀ ਅਗਵਾਈ ਹੇਠ ਇੱਥੇ ਸਰਕਟ ਹਾਊਸ ਵਿੱਚ ਮੀਟਿੰਗ ਹੋਈ। ਇਸ ਵਿੱਚ ਨਗਰ ਸੁਧਾਰ ਟਰੱਸਟ ਬਠਿੰਡਾ ਦੇ ਚੇਅਰਮੈਨ ਜਤਿੰਦਰ ਸਿੰਘ ਭੱਲਾ, ਪੁਲੀਸ ਪ੍ਰਸ਼ਾਸਨ ਵੱਲੋਂ ਡੀਐੱਸਪੀ ਪ੍ਰਦੀਪ ਸਿੰਘ, ਐੱਸਐੱਸਪੀ ਬਠਿੰਡਾ ਦੇ ਸਪੈਸ਼ਲ ਸਟਾਫ ਇੰਸਪੈਕਟਰ ਗੁਰਪ੍ਰੀਤ ਸਿੰਘ ਅਤੇ ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟਸ ਯੂਨੀਅਨ ਵੱਲੋਂ ਜਿਲ੍ਹਾ ਪ੍ਰਧਾਨ ਪਰਵਿੰਦਰ ਸਿੰਘ ਜੌੜਾ ਤੇ ਜਿਲ੍ਹਾ ਜਨਰਲ ਸਕੱਤਰ ਸੁਖਨੈਬ ਸਿੰਘ ਸਿੱਧੂ ਹਾਜ਼ਰ ਸਨ। ਜਤਿੰਦਰ ਸਿੰਘ ਭੱਲਾ ਨੇ ਸਰਕਾਰ ਵੱਲੋਂ ਅਤੇ ਡੀਐੱਸਪੀ ਪ੍ਰਦੀਪ ਸਿੰਘ ਨੇ ਪੁਲੀਸ ਪ੍ਰਸ਼ਾਸਨ ਵੱਲੋਂ ਭਰੋਸਾ ਦਿਵਾਇਆ ਗਿਆ ਕਿ ਇਹ ਕੇਸ ਅੱਜ ਸ਼ਾਮ ਤੱਕ ਰੱਦ ਹੋ ਜਾਵੇਗਾ। ਇਸ ਮੌਕੇ ਮਾਮਲੇ ਦੇ ਮੁੱਦਈ ਰੇਸ਼ਮ ਸਿੰਘ ਨੂੰ ਤੁਰੰਤ ਬੁਲਾ ਕੇ ਕੇਸ ਰੱਦ ਕਰਨ ਸਬੰਧੀ ਬਿਆਨ ਦਰਜ ਕਰਵਾਏ ਗਏ। ਮਗਰੋਂ ਵੱਖ-ਵੱਖ ਜਰਨਲਿਸਟ ਯੂਨੀਅਨਾਂ ਨੇ ਇਸ ਫੈਸਲੇ ’ਤੇ ਸੰਤੁਸ਼ਟੀ ਪ੍ਰਗਟਾਉਂਦਿਆਂ ਪ੍ਰੋਗਰਾਮ ਰੱਦ ਕਰਨ ਦਾ ਐਲਾਨ ਕੀਤਾ। ਇੰਡੀਅਨ ਜਰਨਲਿਸਟਸ ਯੂਨੀਅਨ ਦੇ ਕੌਮੀ ਸਕੱਤਰ ਜਨਰਲ ਬਲਵਿੰਦਰ ਜੰਮੂ, ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟਸ ਯੂਨੀਅਨ ਦੇ ਸੂਬਾ ਪ੍ਰਧਾਨ ਬਲਬੀਰ ਜੰਡੂ ਨੇ ਪੂਰੇ ਜਰਨਲਿਸਟ ਭਾਈਚਾਰੇ ਨੂੰ ਮੁਬਾਰਕਬਾਦ ਦਿੱਤੀ।

Advertisement
×