ਪੱਤਰ ਪ੍ਰੇਰਕ
ਬਠਿੰਡਾ, 22 ਅਗਸਤ
ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ’ਤੇ ਵਰਦਿਆਂ ‘ਆਪ’ ਦੇ ਸੂਬਾਈ ਬੁਲਾਰੇ ਅਤੇ ਸੂਬਾ ਜੁਆਇੰਟ ਸਕੱਤਰ ਨੀਲ ਗਰਗ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਵਧਦੀ ਲੋਕਪ੍ਰਿਅਤਾ ਨੇ ਭਾਜਪਾ ਨੂੰ ਫਿਕਰਾਂ ਵਿੱਚ ਪਾ ਦਿੱਤਾ ਹੈ, ਜਿਸ ਕਾਰਨ ‘ਆਪ’ ਆਗੂਆਂ ਨੂੰ ਰੋਕਣ ਲਈ ਸੀਬੀਆਈ ਦੀ ਦੁਰਵਰਤੋਂ ਕੀਤੀ ਜਾ ਰਹੀ ਹੈ। ਉਨ੍ਹਾਂ ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਰਿਹਾਇਸ਼ ’ਤੇ ਸੀਬੀਆਈ ਦੇ ਛਾਪੇ ਕਰਵਾਉਣ ਲਈ ਕੇਂਦਰ ਨੂੰ ਘੇਰਦਿਆਂ ਕਿਹਾ ਕਿ ‘ਆਪ’ ਵਰਕਰ ਸੀਬੀਆਈ ਦੇ ਛਾਪਿਆਂ ਤੋਂ ਡਰਦੇ ਨਹੀਂ ਹਨ।