ਪੱਤਰ ਪ੍ਰੇਰਕ
ਬਠਿੰਡਾ, 28 ਸਤੰਬਰ
ਸਿੱਖਿਆ ਦੇ ਖੇਤਰ ਵਿੱਚ ਨਿੱਤ ਨਵੀਆਂ ਬੁਲੰਦੀਆਂ ਛੂਹਣ ਵਾਲੀ ਪੰਜਾਬ ਕੇਂਦਰੀ ਯੂਨੀਵਰਸਿਟੀ, ਬਠਿੰਡਾ (ਸੀਯੂਪੀਬੀ) ਨੇ ਵਾਈਸ ਚਾਂਸਲਰ ਪ੍ਰੋ. ਰਾਘਵੇਂਦਰ ਪ੍ਰਸਾਦ ਤਿਵਾੜੀ ਦੀ ਅਗਵਾਈ ਹੇਠ ਆਊਟਲੁੱਕ-ਆਈਕੇਅਰ (ਆਈਸੀਏਆਰਈ) ਇੰਡੀਆ ਰੈਂਕਿੰਗ 2021 ਵਿੱਚ ਭਾਰਤ ਦੀਆਂ ਪ੍ਰਮੁੱਖ 25 ਕੇਂਦਰੀ ਯੂਨੀਵਰਸਿਟੀਆਂ ਦੀ ਸ਼੍ਰੇਣੀ ਵਿੱਚ 11ਵਾਂ ਸਥਾਨ ਪ੍ਰਾਪਤ ਕਰਕੇ ਇੱਕ ਹੋਰ ਮੀਲ ਪੱਥਰ ਹਾਸਲ ਕੀਤਾ ਹੈ। ਆਊਟਲੁੱਕ-ਆਈਕੇਅਰ-2021 ਰੈਂਕਿੰਗ ਵਿੱਚ ਪੰਜਾਬ ਕੇਂਦਰੀ ਯੂਨੀਵਰਸਿਟੀ ਨੇ ਆਪਣੀ ਪਿਛਲੇ ਸਾਲ ਦੀ ਰੈਂਕਿੰਗ ਵਿੱਚ ਇੱਕ ਸਥਾਨ ਦਾ ਸੁਧਾਰ ਕਰਦਿਆਂ 12ਵੇਂ ਦੀ ਜਗ੍ਹਾ 11ਵਾਂ ਸਥਾਨ ਪ੍ਰਾਪਤ ਕੀਤਾ ਹੈ। ਵਾਈਸ ਚਾਂਸਲਰ ਪ੍ਰੋ. ਰਾਘਵੇਂਦਰ ਪ੍ਰਸਾਦ ਤਿਵਾੜੀ ਨੇ ਸਾਰਿਆਂ ਨੂੰ ਵਧਾਈ ਦਿੱਤੀ।