ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਬਠਿੰਡਾ ਦੇ ਚੇਅਰਮੈਨ, ਸਟੇਟ ਸੈਕਟਰੀ ਇੰਚਾਰਜ ਮਾਲਵਾ ਵੈਸਟ ਜ਼ੋਨ ਅਤੇ ਕਿਸਾਨ ਵਿੰਗ ਆਮ ਆਦਮੀ ਪਾਰਟੀ ਪੰਜਾਬ ਦੇ ਆਗੂ ਪਰਮਜੀਤ ਕੋਟਫੱਤਾ ਵੱਲੋਂ ਅੱਜ ਕੋਟਫੱਤਾ ਮੰਡੀ ਵਿਖੇ ਝੋਨੇ ਦੀ ਖਰੀਦ ਸ਼ੁਰੂ ਕਰਵਾਈ ਗਈ। ਇਸ ਮੌਕੇ ਪਨਗਰੇਨ ਦੇ ਇੰਸਪੈਕਟਰ ਭੁਪਿੰਦਰ ਸਿੰਘ, ਮਾਰਕੀਟ ਕਮੇਟੀ ਤਲਵੰਡੀ ਸਾਬੋ ਤੋਂ ਰਾਜੇਸ਼ ਕੁਮਾਰ, ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਵਿੱਕੀ ਗਰਗ, ਨਗਰ ਕੌਂਸਲ ਕੋਟਫੱਤਾ ਦੇ ਮੀਤ ਪ੍ਰਧਾਨ ਇਕਬਾਲ ਸਿੰਘ ਢਿੱਲੋਂ, ਕੌਂਸਲਰ ਸੁਖਬੀਰ ਸਿੰਘ, ਵਿਜੇ ਕੁਮਾਰ ਆੜ੍ਹਤੀਆ ਅਤੇ ਸੰਜੀਵ ਕੁਮਾਰ ਹਾਜ਼ਰ ਸਨ।
ਇਸ ਮੌਕੇ ਸ੍ਰੀ ਕੋਟਫੱਤਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਕਿਸਾਨਾਂ ਨੂੰ ਝੋਨੇ ਦੀ ਵਿਕਰੀ ਦੌਰਾਨ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਤੋਲ, ਭੁਗਤਾਨ ਤੇ ਬੋਰੀਆਂ ਦੀ ਉਪਲਬਧਤਾ ਸਮੇਤ ਸਾਰੇ ਪ੍ਰਬੰਧ ਮੁਕੰਮਲ ਕੀਤੇ ਗਏ ਹਨ ਤਾਂ ਕਿ ਕਿਸਾਨਾਂ ਨੂੰ ਹਰ ਸਹੂਲਤ ਮਿਲੇ। ਸ੍ਰੀ ਕੋਟਫੱਤਾ ਨੇ ਮੌਕੇ ’ਤੇ ਹੀ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨਾਲ ਗੱਲਬਾਤ ਕਰਕੇ ਮਾਰਕੀਟ ਕਮੇਟੀ ਵੱਲੋਂ ਕੀਤੇ ਜਾਣ ਵਾਲੇ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਬਣਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਦੀ ਪਾਰਦਰਸ਼ੀ ਖਰੀਦ ਪ੍ਰਕਿਰਿਆ ਨਾਲ ਕਿਸਾਨਾਂ ਨੂੰ ਸਮੇਂ ਸਿਰ ਭੁਗਤਾਨ ਮਿਲੇਗਾ ਅਤੇ ਕਿਸੇ ਵੀ ਅਧਿਕਾਰੀ ਜਾਂ ਆੜ੍ਹਤੀਆ ਵੱਲੋਂ ਕਿਸਾਨਾਂ ਨਾਲ ਅਣਚਾਹੀ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।