ਚੇਤਕ ਕੋਰ ਨੇ 46ਵਾਂ ਸਥਾਪਨਾ ਦਿਵਸ ਮਨਾਇਆ
ਬਠਿੰਡਾ: ਚੇਤਕ ਕੋਰ ਨੇ ਇੱਥੇ ਮਿਲਟਰੀ ਸਟੇਸ਼ਨ ਵਿਖੇ ਆਪਣਾ 46ਵਾਂ ਸਥਾਪਨਾ ਦਿਵਸ ਮਨਾਇਆ। ਚੇਤਕ ਕੋਰ ਦੀ ਸਥਾਪਨਾ 1 ਜੁਲਾਈ, 1979 ਨੂੰ ਲੈਫਟੀਨੈਂਟ ਜਨਰਲ ਐਮ ਐਲ ਤੁਲੀ ਦੀ ਕਮਾਂਡ ਹੇਠ ਕੀਤੀ ਗਈ ਸੀ। ਇਸ ਮੌਕੇ ਚੇਤਕ ਕੋਰ ਦੇ ਚੀਫ਼ ਆਫ਼ ਸਟਾਫ਼...
Advertisement
ਬਠਿੰਡਾ:
ਚੇਤਕ ਕੋਰ ਨੇ ਇੱਥੇ ਮਿਲਟਰੀ ਸਟੇਸ਼ਨ ਵਿਖੇ ਆਪਣਾ 46ਵਾਂ ਸਥਾਪਨਾ ਦਿਵਸ ਮਨਾਇਆ। ਚੇਤਕ ਕੋਰ ਦੀ ਸਥਾਪਨਾ 1 ਜੁਲਾਈ, 1979 ਨੂੰ ਲੈਫਟੀਨੈਂਟ ਜਨਰਲ ਐਮ ਐਲ ਤੁਲੀ ਦੀ ਕਮਾਂਡ ਹੇਠ ਕੀਤੀ ਗਈ ਸੀ। ਇਸ ਮੌਕੇ ਚੇਤਕ ਕੋਰ ਦੇ ਚੀਫ਼ ਆਫ਼ ਸਟਾਫ਼ ਮੇਜਰ ਜਨਰਲ ਮਨਦੀਪ ਸਿੰਘ ਗਿੱਲ ਨੇ ਹੋਰ ਅਧਿਕਾਰੀਆਂ, ਜੂਨੀਅਰ ਕਮਿਸ਼ਨਡ ਅਫ਼ਸਰਾਂ ਅਤੇ ਸੈਨਿਕਾਂ ਸਮੇਤ ਦੇਸ਼ ਦੀ ਸੁਰੱਖਿਆ ਨੂੰ ਯਕੀਨੀ ਬਣਾਉਂਦਿਆਂ ਵੱਖ-ਵੱਖ ਲੜਾਈਆਂ ਵਿੱਚ ਆਪਣੀਆਂ ਜਾਨਾਂ ਵਾਰਨ ਵਾਲੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਵਾਰੀਅਰ ਮੈਮੋਰੀਅਲ ’ਤੇ ਫੁੱਲਮਾਲਾਵਾਂ ਭੇਟ ਕੀਤੀ। ਉਨ੍ਹਾਂ ਸਾਬਕਾ ਸੈਨਿਕਾਂ ਅਤੇ ਵੀਰ ਨਾਰੀਆਂ ਦੀ ਕੁਰਬਾਨੀ ਅਤੇ ਉਨ੍ਹਾਂ ਦੀਆਂ ਵੱਡਮੁੱਲੀਆਂ ਸੇਵਾਵਾਂ ਲਈ ਧੰਨਵਾਦ ਪ੍ਰਗਟ ਕੀਤਾ ਅਤੇ ਭਰੋਸਾ ਦਿਵਾਇਆ ਕਿ ਕੋਰ ਹਮੇਸ਼ਾ ਉਨ੍ਹਾਂ ਦੀ ਮਦਦ ਲਈ ਹਰ ਸੰਭਵ ਯਤਨ ਕਰੇਗੀ। -ਨਿੱਜੀ ਪੱਤਰ ਪ੍ਰੇਰਕ
Advertisement
Advertisement
×