ਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਚੇਤਕ ਕੋਰ ਨੇ ਆਪਣਾ 47ਵਾਂ ਸਥਾਪਨਾ ਦਿਵਸ ਮਨਾਇਆ

ਮਨੋਜ ਸ਼ਰਮਾ ਬਠਿੰਡਾ, 1 ਜੁਲਾਈ ਚੇਤਕ ਕੋਰ ਨੇ ਬਠਿੰਡਾ ਮਿਲਟਰੀ ਸਟੇਸ਼ਨ ਵਿੱਚ ਆਪਣਾ 47ਵਾਂ ਸਥਾਪਨਾ ਦਿਵਸ ਮਨਾਇਆ। ਚੇਤਕ ਕੋਰ ਦੀ ਸਥਾਪਨਾ 1 ਜੁਲਾਈ 1979 ਨੂੰ ਲੈਫਟੀਨੈਂਟ ਜਨਰਲ ਐਮ.ਐਲ.ਤੁਲੀ ਦੀ ਅਗਵਾਈ ਹੇਠ ਕੀਤੀ ਗਈ ਸੀ। ਲੈਫਟੀਨੈਂਟ ਜਨਰਲ ਸ਼ਮਸ਼ੇਰ ਸਿੰਘ ਵਿਰਕ, ਜਨਰਲ...
Advertisement

ਮਨੋਜ ਸ਼ਰਮਾ

ਬਠਿੰਡਾ, 1 ਜੁਲਾਈ

Advertisement

ਚੇਤਕ ਕੋਰ ਨੇ ਬਠਿੰਡਾ ਮਿਲਟਰੀ ਸਟੇਸ਼ਨ ਵਿੱਚ ਆਪਣਾ 47ਵਾਂ ਸਥਾਪਨਾ ਦਿਵਸ ਮਨਾਇਆ। ਚੇਤਕ ਕੋਰ ਦੀ ਸਥਾਪਨਾ 1 ਜੁਲਾਈ 1979 ਨੂੰ ਲੈਫਟੀਨੈਂਟ ਜਨਰਲ ਐਮ.ਐਲ.ਤੁਲੀ ਦੀ ਅਗਵਾਈ ਹੇਠ ਕੀਤੀ ਗਈ ਸੀ। ਲੈਫਟੀਨੈਂਟ ਜਨਰਲ ਸ਼ਮਸ਼ੇਰ ਸਿੰਘ ਵਿਰਕ, ਜਨਰਲ ਅਫਸਰ ਕਮਾਂਡਿੰਗ, ਚੇਤਕ ਕੋਰ ਨੇ ਸਾਰੇ ਅਧਿਕਾਰੀਆਂ ਅਤੇ ਜਵਾਨਾਂ ਦੇ ਨਾਲ ‘ਯੋਧਾ ਯਾਦਗਾਰ’ ਯੁੱਧ ਸਮਾਰਕ ’ਤੇ ਫੁੱਲਮਾਲਾ ਭੇਟ ਕੀਤੀ। ਇਹ ਸ਼ਰਧਾਂਜਲੀ ਉਨ੍ਹਾਂ ਬਹਾਦਰ ਸੈਨਿਕਾਂ ਨੂੰ ਸਮਰਪਿਤ ਸੀ ਜਿਨ੍ਹਾਂ ਨੇ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਦੇ ਹੋਏ ਵੱਖ-ਵੱਖ ਯੁੱਧਾਂ ਵਿੱਚ ਆਪਣੀਆਂ ਜਾਨਾਂ ਕੁਰਬਾਨ ਕਰ ਦਿੱਤੀਆਂ। ਇਸ ਮੌਕੇ ਕੋਰ ਕਮਾਂਡਰ ਨੇ ਕੋਰ ਦੇ ਸਾਰੇ ਅਧਿਕਾਰੀਆਂ ਅਤੇ ਸੈਨਿਕਾਂ ਨੂੰ ਪੂਰੀ ਵਫ਼ਾਦਾਰੀ ਅਤੇ ਸਮਰਪਣ ਨਾਲ ਆਪਣੀ ਡਿਊਟੀ ਨਿਭਾਉਣ ਦਾ ਸੱਦਾ ਦਿੱਤਾ ਅਤੇ ਭਾਰਤੀ ਫੌਜ ਦੀਆਂ ਉੱਚਤਮ ਰਵਾਇਤਾਂ ਨੂੰ ਕਾਇਮ ਰੱਖਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ‘Operation Sindoor’ ਦੌਰਾਨ ਕੋਰ ਦੀ ਉੱਚ ਪੱਧਰੀ ਤਿਆਰੀ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਨੂੰ ਭਵਿੱਖ ਦੀਆਂ ਸਾਰੀਆਂ ਮੁਹਿੰਮਾਂ ਲਈ ਹਮੇਸ਼ਾ ਤਿਆਰ ਰਹਿਣ ਦੀ ਤਾਕੀਦ ਕੀਤੀ। ਲੈਫਟੀਨੈਂਟ ਜਨਰਲ ਵਿਰਕ ਨੇ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਅਣਮੁੱਲੇ ਯੋਗਦਾਨ ਪ੍ਰਤੀ ਧੰਨਵਾਦ ਪ੍ਰਗਟ ਕੀਤਾ ਅਤੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਕੋਰ ਹਮੇਸ਼ਾ ਵੀਰ ਨਾਰੀਆਂ, ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਾ ਰਹੇਗਾ।

Advertisement