DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਚੀਫ਼ ਜਸਟਿਸ ਦੀ ਨਿਯੁਕਤੀ ਦੇ ਰੌਲੇ ਵਿਚਾਲੇ CM Bhagwant Mann ਦਾ ਬਠਿੰਡਾ ਦੌਰਾ ਰੱਦ, ‘ਲੋਕ ਮਿਲਣੀ’ ਪ੍ਰੋਗਰਾਮ ਮੁਲਤਵੀ

ਮੁੱਖ ਮੰਤਰੀ ਗੁਰੂਗ੍ਰਾਮ ’ਚ ਸਾਬਕਾ ਮੰਤਰੀ ਨਾਲ ਮੁਲਾਕਾਤ ਤੋਂ ਬਾਅਦ ਸਿੱਧਾ ਚੰਡੀਗੜ੍ਹ ਜਾਣਗੇ: ਅਧਿਕਾਰੀ

  • fb
  • twitter
  • whatsapp
  • whatsapp
Advertisement

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਕਾਰਜਕਾਰੀ ਚੀਫ਼ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਨੂੰ ਚੀਫ਼ ਜਸਟਿਸ ਵਜੋਂ ਉੱਚਾ ਚੁੱਕਣ (ਪ੍ਰਮੋਟ ਕਰਨ) ਨੂੰ ਲੈ ਕੇ ਚੱਲ ਰਹੇ ਵਿਵਾਦ ਦੇ ਵਿਚਕਾਰ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਬਠਿੰਡਾ ਜ਼ਿਲ੍ਹੇ ਦੇ ਪਿੰਡ ਮਹਿਰਾਜ ਵਿਖੇ ਹੋਣ ਵਾਲਾ ਆਪਣਾ ‘ਲੋਕ ਮਿਲਣੀ’ ਪ੍ਰੋਗਰਾਮ ਰੱਦ ਕਰ ਦਿੱਤਾ ਹੈ। ਇਸ ਪ੍ਰੋਗਰਾਮ ਦੀ ਅਗਲੀ ਤਾਰੀਖ਼ ਦਾ ਅਜੇ ਕੋਈ ਐਲਾਨ ਨਹੀਂ ਕੀਤਾ ਗਿਆ ਹੈ।

ਜ਼ਿਕਰਯੋਗ ਹੈ ਕਿ ਐਤਵਾਰ ਨੂੰ ਸੱਦੀ ਗਈ ਹੰਗਾਮੀ ਕੈਬਨਿਟ ਮੀਟਿੰਗ ਵਿੱਚ ਸੂਬਾ ਸਰਕਾਰ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਅਪੀਲ ਕੀਤੀ ਸੀ ਕਿ ਜਦੋਂ ਤੱਕ ਪੰਜਾਬ ਦੇ ਖ਼ਦਸ਼ਿਆਂ ਦਾ ਢੁਕਵਾਂ ਹੱਲ ਨਹੀਂ ਨਿਕਲਦਾ, ਉਦੋਂ ਤੱਕ ਚੀਫ਼ ਜਸਟਿਸ ਦੀ ਨਿਯੁਕਤੀ ਅਤੇ ਸਹੁੰ ਚੁੱਕ ਸਮਾਗਮ ’ਤੇ ਰੋਕ ਲਗਾਈ ਜਾਵੇ।

Advertisement

ਇਸ ਮੁੱਦੇ ’ਤੇ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਸੀ ਕਿ ਹਾਈ ਕੋਰਟ ਦੇ ਚੀਫ਼ ਜਸਟਿਸ ਦੀ ਨਿਯੁਕਤੀ ਲਈ ਸੂਬਾ ਸਰਕਾਰ ਤੋਂ ਮਨਜ਼ੂਰੀ ਮੰਗੀ ਗਈ ਸੀ, ਪਰ ਪੰਜਾਬ ਵੱਲੋਂ ਇਜਾਜ਼ਤ ਨਾ ਦਿੱਤੇ ਜਾਣ ਦੇ ਬਾਵਜੂਦ ਕੇਂਦਰ ਸਰਕਾਰ ਨੇ ਇਹ ਨਿਯੁਕਤੀ ਕਰ ਦਿੱਤੀ। ਉਨ੍ਹਾਂ ਕੇਂਦਰ ਦੀ ਭਾਜਪਾ ਸਰਕਾਰ ’ਤੇ ਪੰਜਾਬ ਦੀ ਆਵਾਜ਼ ਦਬਾਉਣ ਦੇ ਦੋਸ਼ ਲਾਉਂਦਿਆਂ ਸਾਫ਼ ਕਿਹਾ, “ਪੰਜਾਬ ਦੀ ਗੱਲ ਦੱਬੀ ਜਾ ਰਹੀ ਹੈ”

Advertisement

ਮੁੱਖ ਮੰਤਰੀ ਭਗਵੰਤ ਮਾਨ ਐਤਵਾਰ ਰਾਤ ਬਠਿੰਡਾ ਤੋਂ ਦਿੱਲੀ ਲਈ ਰਵਾਨਾ ਹੋ ਗਏ ਸਨ, ਜਿੱਥੋਂ ਉਹ ਸੋਮਵਾਰ ਨੂੰ ਗੁਰੂਗ੍ਰਾਮ ਜੇਲ੍ਹ ਵਿੱਚ ਬੰਦ ਸਾਬਕਾ ਮੰਤਰੀ ਸੰਜੀਵ ਅਰੋੜਾ ਨਾਲ ਮੁਲਾਕਾਤ ਕਰਨਗੇ। ਲੰਘੇ ਐਤਵਾਰ ਪਿੰਡ ਘੁੱਦਾ ਵਿਖੇ ‘ਲੋਕ ਮਿਲਣੀ’ ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਐਲਾਨ ਕੀਤਾ ਸੀ ਕਿ ਉਹ ਸੋਮਵਾਰ ਨੂੰ ਬਠਿੰਡਾ ਪਰਤ ਕੇ ਮਹਿਰਾਜ ਵਿਖੇ ਪ੍ਰੋਗਰਾਮ ਕਰਨਗੇ। ਹਾਲਾਂਕਿ, ਰਾਮਪੁਰਾ ਫੂਲ ਤੋਂ ਆਪ ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਆਪਣੇ ਫੇਸਬੁੱਕ ਪੇਜ ’ਤੇ ਪੋਸਟ ਪਾ ਕੇ ਮੁੱਖ ਮੰਤਰੀ ਦੇ ਇਸ ਪ੍ਰੋਗਰਾਮ ਦੇ ਰੱਦ ਹੋਣ ਦੀ ਜਾਣਕਾਰੀ ਦਿੱਤੀ।

ਦੂਜੇ ਪਾਸੇ ਜ਼ਿਲ੍ਹਾ ਪ੍ਰਸ਼ਾਸਨ ਦੇ ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਮੁੱਖ ਮੰਤਰੀ ਗੁਰੂਗ੍ਰਾਮ ’ਚ ਸਾਬਕਾ ਮੰਤਰੀ ਨਾਲ ਮੁਲਾਕਾਤ ਤੋਂ ਬਾਅਦ ਸਿੱਧਾ ਚੰਡੀਗੜ੍ਹ ਜਾਣਗੇ। ਅਧਿਕਾਰੀ ਨੇ ਕਿਹਾ, “ਸਾਡੇ ਕੋਲ ਪੱਕੀ ਜਾਣਕਾਰੀ ਨਹੀਂ ਹੈ, ਪਰ ਮੁੱਖ ਮੰਤਰੀ ਦੇ ਦਿੱਲੀ ਪਹੁੰਚਣ ’ਤੇ ਸਾਨੂੰ ਸੂਚਿਤ ਕੀਤਾ ਗਿਆ ਸੀ ਕਿ ਮਹਿਰਾਜ ਪਿੰਡ ਦਾ ਪ੍ਰੋਗਰਾਮ ਫਿਲਹਾਲ ਰੱਦ ਕਰ ਦਿੱਤਾ ਗਿਆ ਹੈ।” ਦੱਸਣਯੋਗ ਹੈ ਕਿ ਮਹਿਰਾਜ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਜੱਦੀ ਪਿੰਡ ਹੈ।

ਇਸ ਦੌਰਾਨ ਸਿਆਸੀ ਗਲਿਆਰਿਆਂ ’ਚ ਇਹ ਚਰਚਾ ਵੀ ਛਿੜੀ ਹੋਈ ਹੈ ਕਿ ਰਾਮਪੁਰਾ ਫੂਲ ਹਲਕੇ ਦੇ ਦੋ ਆਪ ਆਗੂਆਂ ਵਿਚਾਲੇ ਚੱਲ ਰਹੇ ਆਪਸੀ ਮਤਭੇਦ ਵੀ ਪ੍ਰੋਗਰਾਮ ਰੱਦ ਹੋਣ ਦਾ ਇੱਕ ਕਾਰਨ ਹੋ ਸਕਦੇ ਹਨ। ਪ੍ਰਸ਼ਾਸਨਿਕ ਅਧਿਕਾਰੀ ਮੁਤਾਬਕ ਮੰਗਲਵਾਰ ਨੂੰ ਮਾਨਸਾ ਜ਼ਿਲ੍ਹੇ ਦੇ ਪਿੰਡ ਫਾਫ਼ੜੇ ਭਾਈਕੇ ਵਿਖੇ ਹੋਣ ਵਾਲਾ ਮੁੱਖ ਮੰਤਰੀ ਦਾ ‘ਲੋਕ ਮਿਲਣੀ’ ਪ੍ਰੋਗਰਾਮ ਫਿਲਹਾਲ ਤੈਅ ਸ਼ਡਿਊਲ ਮੁਤਾਬਕ ਹੀ ਰਹੇਗਾ।

Advertisement
×