ਪੰਜਾਬ ਵਿੱਚ ਠੰਢ ਤੇ ਧੁੰਦ ਵਧਣ ਲੱਗੀ : The Tribune India

ਪੰਜਾਬ ਵਿੱਚ ਠੰਢ ਤੇ ਧੁੰਦ ਵਧਣ ਲੱਗੀ

ਸੂਬੇ ਵਿੱਚ ਸਭ ਤੋਂ ਠੰਢਾ ਰਿਹਾ ਬਠਿੰਡਾ; ਤਾਪਮਾਨ 4 ਡਿਗਰੀ ਸੈਲਸੀਅਸ ’ਤੇ ਪੁੱਜਿਆ

ਪੰਜਾਬ ਵਿੱਚ ਠੰਢ ਤੇ ਧੁੰਦ ਵਧਣ ਲੱਗੀ

ਬਠਿੰਡਾ ’ਚ ਵੀਰਵਾਰ ਸਵੇਰੇ ਪਈ ਧੁੰਦ ’ਚੋਂ ਲੰਘਦੇ ਹੋਏ ਵਾਹਨ। -ਫੋਟੋ: ਪਵਨ ਸ਼ਰਮਾ

ਸ਼ਗਨ ਕਟਾਰੀਆ
ਬਠਿੰਡਾ, 8 ਦਸੰਬਰ

ਪਹਾੜੀ ਰਾਜਾਂ ’ਚ ਪਈ ਬਰਫ਼ ਨੇ ਮੈਦਾਨੀ ਇਲਾਕਿਆਂ ਵਿੱਚ ਠੰਢ ਵਧਾ ਦਿੱਤੀ ਹੈ। ਇਸ ਠੰਢ ਕਾਰਨ ਪੰਜਾਬ ਵਿੱਚ ਦਿਨੋ ਦਿਨ ਧੁੰਦ ਵੀ ਸੰਘਣੀ ਹੋ ਰਹੀ ਹੈ, ਜਿਸ ਨਾਲ ਹੁਣ ਲੋਕਾਂ ਨੂੰ ਆਪਣੇ ਰੋਜ਼ਾਨਾ ਦੇ ਕੰਮਕਾਰ ਕਰਨ ਵਿੱਚ ਦਿੱਕਤਾਂ ਆਉਣੀਆਂ ਸ਼ੁਰੂ ਹੋ ਗਈਆਂ ਹਨ। ਧੁੰਦ ਕਾਰਨ ਆਵਾਜਾਈ ਪ੍ਰਭਾਵਿਤ ਹੋ ਰਹੀ ਹੈ। ਮੌਸਮ ਵਿਭਾਗ ਅਨੁਸਾਰ ਬਠਿੰਡਾ ਅੱਜ ਪੰਜਾਬ ਦੇ ਹੋਰਨਾਂ ਖਿੱਤਿਆਂ ਨਾਲੋਂ ਵਧੇਰੇ ਠੰਢਾ ਰਿਹਾ, ਜਦਕਿ ਹਿਮਾਚਲ ਪ੍ਰਦੇਸ਼ ’ਚ ਮਨਾਲੀ ਅਤੇ ਜੰਮੂ ਕਸ਼ਮੀਰ ਵਿੱਚ ਪਹਿਲਗਾਮ ਦਾ ਤਾਪਮਾਨ ਸਭ ਤੋਂ ਘੱਟ ਰਿਹਾ। ਜਾਣਕਾਰੀ ਅਨੁਸਾਰ ਬਠਿੰਡਾ ਸ਼ਹਿਰ ਵਿੱਚ ਅੱਜ ਘੱਟ ਤੋਂ ਘੱਟ ਤਾਪਮਾਨ 4 ਤੇ ਵੱਧ ਤੋਂ ਵੱਧ 25 ਡਿਗਰੀ ਸੈਲਸੀਅਸ ਰਿਹਾ। ਇਸੇ ਤਰ੍ਹਾਂ ਅੰਮ੍ਰਿਤਸਰ ਤੇ ਫ਼ਿਰੋਜ਼ਪੁਰ ’ਚ ਤਾਪਮਾਨ ਘੱਟ ਤੋਂ ਘੱਟ 7 ਤੇ ਵੱਧ ਤੋਂ ਵੱਧ ਤਾਪਮਾਨ 23 ਡਿਗਰੀ ਸੈਲਸੀਅਸ ਰਿਹਾ। ਜਲੰਧਰ ਤੇ ਲੁਧਿਆਣਾ ’ਚ ਘੱਟ ਤੋਂ ਘੱਟ ਤਾਪਮਾਨ 7 ਤੇ ਵੱਧ ਤੋਂ ਵੱਧ ਤਾਪਮਾਨ 24 ਡਿਗਰੀ ਸੈਲਸੀਅਸ ਰਿਹਾ। ਪਟਿਆਲਾ ’ਚ ਘੱਟ ਤੋਂ ਘੱਟ ਤਾਪਮਾਨ 8 ਤੇ ਵੱਧ ਤੋਂ ਵੱਧ ਤਾਪਮਾਨ 24 ਡਿਗਰੀ ਸੈਲਸੀਅਸ ਰਿਹਾ। ਪੰਜਾਬ ਤੋਂ ਬਾਹਰ ਪਹਾੜੀ ਰਾਜ ਹਿਮਾਚਲ ਪ੍ਰਦੇਸ਼ ਦੇ ਸ਼ਹਿਰ ਮਨਾਲੀ ਦਾ ਘੱਟੋ-ਘੱਟ ਤਾਪਮਾਨ 2 ਤੇ ਵੱਧ ਤੋਂ ਵੱਧ ਤਾਪਮਾਨ 15 ਡਿਗਰੀ ਸੈਲਸੀਅਸ ਰਿਹਾ। ਜੰਮੂ ਕਸ਼ਮੀਰ ਦੇ ਪਹਿਲਗਾਮ ’ਚ ਘੱਟ ਤੋਂ ਘੱਟ ਤਾਪਮਾਨ ਮਨਫ਼ੀ 4 ਅਤੇ ਵੱਧ ਤੋਂ ਵੱਧ ਤਾਪਮਾਨ 6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਮਾਹਿਰਾਂ ਅਨੁਸਾਰ ਆਉਂਦੇ ਦਿਨਾਂ ’ਚ ਮੌਸਮ ਖ਼ੁਸ਼ਕ ਰਹਿਣ ਤੇ ਠੰਢ ਹੋਰ ਵਧਣ ਦੀ ਪੇਸ਼ੀਨਗੋਈ ਕੀਤੀ ਗਈ ਹੈ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਚੋਣਾਂ ਦੀ ਚਾਸ਼ਣੀ ’ਚ ਲਪੇਟਿਆ ਬਜਟ

ਚੋਣਾਂ ਦੀ ਚਾਸ਼ਣੀ ’ਚ ਲਪੇਟਿਆ ਬਜਟ

ਕਿਸਾਨ ਖੁਦਕੁਸ਼ੀਆਂ: ਕੌਮਾਂਤਰੀ ਵਰਤਾਰਾ

ਕਿਸਾਨ ਖੁਦਕੁਸ਼ੀਆਂ: ਕੌਮਾਂਤਰੀ ਵਰਤਾਰਾ

ਬਜਟ 2023 ਅਤੇ ਮੁਲਕ ਦੇ ਬੁਨਿਆਦੀ ਮੁੱਦੇ

ਬਜਟ 2023 ਅਤੇ ਮੁਲਕ ਦੇ ਬੁਨਿਆਦੀ ਮੁੱਦੇ

ਆਖ਼ਿਰ ਇਸ ਦਰਦ ਕੀ ਦਵਾ ਕਯਾ ਹੈ...

ਆਖ਼ਿਰ ਇਸ ਦਰਦ ਕੀ ਦਵਾ ਕਯਾ ਹੈ...

ਪਾਕਿਸਤਾਨ ਸਿਆਸੀ ਦੁਬਿਧਾ ਦੇ ਰਾਹ ’ਤੇ

ਪਾਕਿਸਤਾਨ ਸਿਆਸੀ ਦੁਬਿਧਾ ਦੇ ਰਾਹ ’ਤੇ

ਮੁੱਖ ਖ਼ਬਰਾਂ

ਤੁਰਕੀ ਤੇ ਸੀਰੀਆ ਵਿੱਚ ਜਬਰਦਸਤ ਭੂਚਾਲ ਕਾਰਨ 1500 ਤੋਂ ਵੱਧ ਮੌਤਾਂ; ਕਈ ਇਮਾਰਤਾਂ ਤਬਾਹ

ਤੁਰਕੀ ਤੇ ਸੀਰੀਆ ਵਿੱਚ ਜਬਰਦਸਤ ਭੂਚਾਲ ਕਾਰਨ 1500 ਤੋਂ ਵੱਧ ਮੌਤਾਂ; ਕਈ ਇਮਾਰਤਾਂ ਤਬਾਹ

ਕਈ ਲੋਕ ਇਮਾਰਤਾਂ ਦੇ ਮਲਬੇ ਹੇਠ ਫਸੇ; ਮੌਤਾਂ ਦੀ ਗਿਣਤੀ ਵਧਣ ਦਾ ਖਦਸ਼ਾ

ਸੋਨੀਆ ਗਾਂਧੀ ਦੇ ਵਿਦੇਸ਼ੀ ਹੋਣ ਦੇ ਮੁੱਦੇ ’ਤੇ ਕਾਂਗਰਸ ਛੱਡਣ ਵਾਲਾ ਮੈਨੂੰ ਸਵਾਲ ਕਰ ਰਿਹੈ: ਪਰਨੀਤ ਕੌਰ

ਸੋਨੀਆ ਗਾਂਧੀ ਦੇ ਵਿਦੇਸ਼ੀ ਹੋਣ ਦੇ ਮੁੱਦੇ ’ਤੇ ਕਾਂਗਰਸ ਛੱਡਣ ਵਾਲਾ ਮੈਨੂੰ ਸਵਾਲ ਕਰ ਰਿਹੈ: ਪਰਨੀਤ ਕੌਰ

ਪਟਿਆਲਾ ਤੋਂ ਸੰਸਦ ਮੈਂਬਰ ਨੇ ਹਲਕਾ ਅਤੇ ਪੰਜਾਬ ਵਾਸੀਆਂ ਨਾਲ ਖੜ੍ਹੇ ਰਹਿ...

ਅਡਾਨੀ-ਹਿੰਡਨਬਰਗ ਰਿਪੋਰਟ ਮਾਮਲਾ: ਕਾਂਗਰਸ ਸਣੇ ਵਿਰੋਧੀ ਪਾਰਟੀਆਂ ਦੇ ਨੇਤਾਵਾਂ ਵੱਲੋਂ ਸੰਸਦੀ ਕੰਪਲੈਕਸ ’ਚ ਪ੍ਰਦਰਸ਼ਨ

ਅਡਾਨੀ-ਹਿੰਡਨਬਰਗ ਰਿਪੋਰਟ ਮਾਮਲਾ: ਕਾਂਗਰਸ ਸਣੇ ਵਿਰੋਧੀ ਪਾਰਟੀਆਂ ਦੇ ਨੇਤਾਵਾਂ ਵੱਲੋਂ ਸੰਸਦੀ ਕੰਪਲੈਕਸ ’ਚ ਪ੍ਰਦਰਸ਼ਨ

ਸਾਂਝੀ ਸੰਸਦੀ ਕਮੇਟੀ ਕਾਇਮ ਕਰਨ ਜਾਂ ਸੁਪਰੀਮ ਕੋਰਟ ਦੀ ਨਿਗਰਾਨੀ ਵਿੱਚ ਜ...

ਸ਼ਹਿਰ

View All