ਕਮਿਸ਼ਨਰ ਨੇ ਨਵੇਂ ਚੁਣੇ ਕੌਂਸਲਰਾਂ ਨੂੰ ਚੁਕਾਈ ਸਹੁੰ

ਕਮਿਸ਼ਨਰ ਨੇ ਨਵੇਂ ਚੁਣੇ ਕੌਂਸਲਰਾਂ ਨੂੰ ਚੁਕਾਈ ਸਹੁੰ

ਚੁਣੇ ਕੌਂਸਲਰ ਨੂੰ ਸਹੁੰ ਚੁਕਾਉਂਦੇ ਹੋਏ ਫ਼ਰੀਦਕੋਟ ਮੰਡਲ ਦੇ ਕਮਿਸ਼ਨਰ। -ਫੋਟੋ: ਪੰਜਾਬੀ ਟ੍ਰਿਬਿਊਨ

ਮਨੋਜ ਸ਼ਰਮਾ

ਬਠਿੰਡਾ, 12 ਅਪਰੈਲ

ਫ਼ਰੀਦਕੋਟ ਮੰਡਲ ਕਮਿਸ਼ਨਰ ਰਵਿੰਦਰ ਕੁਮਾਰ ਕੌਸ਼ਿਕ ਵਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿੱਚ ਨਗਰ ਨਿਗਮ ਬਠਿੰਡਾ ਦੇ ਨਵੇਂ ਚੁਣੇ 50 ਕੌਂਸਲਰਾਂ ਨੂੰ ਸਹੁੰ ਚੁਕਾਈ ਗਈ। ਇਸ ਦੌਰਾਨ ਸ੍ਰੀ ਕੌਸ਼ਿਕ ਨੇ ਸਮੂਹ ਕੌਂਸਲਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਸੇਵਾਵਾਂ ਪੂਰੀ ਤਨਦੇਹੀ ਅਤੇ ਵਫ਼ਾਦਾਰੀ ਨਾਲ ਨਿਭਾਉਣ। ਇਸ ਮੌਕੇ ਉਨ੍ਹਾਂ ਦੇ ਨਾਲ ਡਿਪਟੀ ਕਮਿਸ਼ਨਰ ਬਠਿੰਡਾ ਬੀ. ਸ਼੍ਰੀਨਿਵਾਸਨ (ਆਈ.ਏ.ਐੱਸ) ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਸਹੁੰ ਚੁੱਕ ਸਮਾਗਮ ਦੌਰਾਨ ਸਮੂਹ ਕੌਂਸਲਰਾਂ ਨੇ ਪਰਮਾਤਮਾ ਦੇ ਨਾਂ ’ਤੇ ਮਰਿਆਦਾ ਪੂਰਵਕ ਸਹੁੰ ਚੁੱਕਦਿਆਂ ਕਿਹਾ ਕਿ ਅਸੀਂ ਕਾਨੂੰਨ ਦੇ ਆਧਾਰ ’ਤੇ ਬਣਾਏ ਹੋਏ ਭਾਰਤ ਦੇ ਸੰਵਿਧਾਨ ਦੇ ਹਮੇਸ਼ਾ ਸੱਚੇ ਵਫ਼ਾਦਾਰ ਤੇ ਆਗਿਆਕਾਰ ਰਹਾਂਗੇ ਅਤੇ ਆਪਣੇ ਫ਼ਰਜ਼ ਨੂੰ ਪੂਰੀ ਤਨਦੇਹੀ ਅਤੇ ਵਫ਼ਾਦਾਰੀ ਨਾਲ ਨਿਭਾਵਾਂਗੇ। ਸਹੁੰ ਚੁੱਕ ਸਮਾਗਮ ਮੌਕੇ ਸੀਨੀਅਰ ਕਾਂਗਰਸੀ ਆਗੂ ਜੈਜੀਤ ਸਿੰਘ ਜੌਹਲ, ਨਗਰ ਨਿਗਮ ਦੇ ਨਿਗਰਾਨ ਇੰਜਨੀਅਰ ਹਰਪਾਲ ਸਿੰਘ, ਸਹਾਇਕ ਕਮਿਸ਼ਨਰ ਜਨਰਲ ਕੰਵਲਜੀਤ ਸਿੰਘ, ਤਹਿਸੀਲਦਾਰ ਸੁਖਬੀਰ ਸਿੰਘ ਬਰਾੜ ਤੋਂ ਇਲਾਵਾ ਨਵੇਂ ਚੁਣੇ ਗਏ ਸਮੂਹ ਕੌਂਸਲਰ ਹਾਜ਼ਰ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਚੀਨ ਦਾ ਖੇਤੀ ਸੰਕਟ ਅਤੇ ਭਾਰਤ ਲਈ ਸਬਕ

ਚੀਨ ਦਾ ਖੇਤੀ ਸੰਕਟ ਅਤੇ ਭਾਰਤ ਲਈ ਸਬਕ

ਅਫ਼ਗਾਨਿਸਤਾਨ ਵਿਚ ਨਵੀਆਂ ਚੁਣੌਤੀਆਂ

ਅਫ਼ਗਾਨਿਸਤਾਨ ਵਿਚ ਨਵੀਆਂ ਚੁਣੌਤੀਆਂ

ਬੰਗਾਲ ਚੋਣਾਂ ਜਿੱਤਣ ਲਈ ਮਾਰੋ-ਮਾਰ

ਬੰਗਾਲ ਚੋਣਾਂ ਜਿੱਤਣ ਲਈ ਮਾਰੋ-ਮਾਰ

ਮਹਾਨ ਚਿੰਤਕ ਡਾ. ਅੰਬੇਡਕਰ ਤੇ ਆਧੁਨਿਕ ਸਮਾਜ

ਮਹਾਨ ਚਿੰਤਕ ਡਾ. ਅੰਬੇਡਕਰ ਤੇ ਆਧੁਨਿਕ ਸਮਾਜ

ਸੋਸ਼ਲ ਮੀਡੀਆ ’ਤੇ ਠੱਗੀਆਂ ਦਾ ਮਾਇਆਜਾਲ

ਸੋਸ਼ਲ ਮੀਡੀਆ ’ਤੇ ਠੱਗੀਆਂ ਦਾ ਮਾਇਆਜਾਲ

ਸ਼ਾਲਾ ਮੁਸਾਫ਼ਿਰ ਕੋਈ ਨਾ ਥੀਵੇ...

ਸ਼ਾਲਾ ਮੁਸਾਫ਼ਿਰ ਕੋਈ ਨਾ ਥੀਵੇ...

ਪਿਛਲੇ ਸਾਲ, ਇਨ੍ਹੀਂ ਦਿਨੀਂ

ਪਿਛਲੇ ਸਾਲ, ਇਨ੍ਹੀਂ ਦਿਨੀਂ

ਸ਼ਹਿਰ

View All