ਨਿੱਜੀ ਪੱਤਰ ਪ੍ਰੇਰਕ
ਬਠਿੰਡਾ, 30 ਜੂਨ
ਪੀਐੱਸਪੀਸੀਐੱਲ ਨਾਲ ਸਬੰਧਿਤ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਨੇ ਬਰੀਵਾਲਾ ’ਚ 4 ਬਿਜਲੀ ਕਰਮਚਾਰੀਆਂ ਦੀ ਮੁਅੱਤਲੀ ਦੇ ਹੁਕਮ ਰੱਦ ਕਰਨ ਦੀ ਮੰਗ ਕਰਦਿਆਂ, ਸੰਘਰਸ਼ ਦੀ ਚਿਤਾਵਨੀ ਦਿੱਤੀ ਹੈ। ਯੂਨੀਅਨ ਦੀ ਡਵੀਜ਼ਨ ਕੋਟਕਪੂਰਾ ਦੇ ਪ੍ਰਧਾਨ ਅਵਤਾਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੌਰਾਨ ਬੁਲਾਰਿਆਂ ਨੇ ਕਿਹਾ ਕਿ ਮੁਕਤਸਰ ਜ਼ਿਲ੍ਹੇ ਦੀ ਮੰਡੀ ਬਰੀਵਾਲਾ ਦੇ ਬਿਜਲੀ ਘਰ ’ਚ ਤਾਇਨਾਤ 4 ਕਰਮਚਾਰੀਆਂ ਨੂੰ ਬਿਨਾਂ ਕਿਸੇ ਠੋਸ ਕਾਰਨ ਡਿਊਟੀ ਤੋਂ ਮੁਅੱਤਲ ਕੀਤਾ ਗਿਆ ਹੈ। ਇਸ ਕਾਰਵਾਈ ਦੀ ਨਿਖੇਧੀ ਕਰਦਿਆਂ ਯੂਨੀਅਨ ਨੇ ਮੁਅੱਤਲੀ ਦੇ ਆਰਡਰ ਰੱਦ ਕਰਨ ਦੀ ਮੰਗੀ ਕੀਤੀ।