ਪੱਤਰ ਪੇ੍ਰਕ
ਬਠਿੰਡਾ, 14 ਫਰਵਰੀ
ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਬਠਿੰਡਾ ਨਗਰ ਨਿਗਮ ਚੋਣਾਂ ਵਿਚ ਅਮਨ ਸ਼ਾਂਤੀ ਬਣਾਈ ਰੱਖਣ ਲਈ ਵੋਟਰਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਬਠਿੰਡਾ ਵਾਸਿਆਂ ਦਾ ਲੋਕਤੰਤਰ ਪੱਖੀ ਜਜ਼ਬਾ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਕਿ ਉਹ ਅੱਜ ਬਠਿੰਡਾ ਸ਼ਹਿਰ ਦੇ ਹਰ ਬੂਥ ’ਤੇ ਗਏ ਅਤੇ ਲੋਕਾਂ ਨਾਲ ਮੁਲਾਕਾਤ ਕੀਤੀ, ਬਠਿੰਡਾ ਨਗਰ ਨਿਗਮ ਚੋਣਾਂ ’ਚ ਕਾਂਗਰਸ ਪਾਰਟੀ ਨੂੰ ਪੂਰਨ ਸਮਰਥਨ ਮਿਲ ਰਿਹਾ ਹੈ ਅਤੇ ਕਾਂਗਰਸ ਪਾਰਟੀ ਦਾ ਮੇਅਰ ਬਣਨਾ ਤਹਿ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਅਮਨ ਸ਼ਾਂਤੀ ਲਈ ਕੁਰਬਾਨੀਆਂ ਕੀਤੀਆਂ ਹਨ ਇਸ ਲਈ ਪਾਰਟੀ ਦੇ ਸਾਰੇ ਵਰਕਰਾਂ ਤੇ ਸ਼ਹਿਰ ਵਾਸੀਆਂ ਨੇ ਪਾਰਟੀ ਦਾ ਸਾਥ ਦੇ ਅਮਨ ਸ਼ਾਂਤੀ ਨਾਲ ਵੋਟਾਂ ਪਾਈਆਂ ਜਿਸ ਲਈ ਉਹ ਸਦਾ ਰਿਣੀ ਰਹਿਣਗੇ। ਉਨਾਂ ਸਾਰੇ ਕਾਂਗਰਸ ਪਾਰਟੀ ਦੇ ਵਰਕਰਾਂ ਦਾ ਵੀ ਤਹਿ ਦਿਲੋਂ ਧੰਨਵਾਦ ਕੀਤਾ।