ਬਠਿੰਡਾ: ਜ਼ਿਲ੍ਹੇ ਵਿੱਚ ਲਗਾਤਾਰ ਕਰੋਨਾ ਦੇ ਪਾਜ਼ੇਟਿਵ ਕੇਸ ਆ ਰਹੇ ਹਨ। ਪ੍ਰਸ਼ਾਸਨ ਦੀਆਂ ਹਦਾਇਤਾਂ ਦੇ ਬਾਵਜੂਦ ਭੀੜ ਵਾਲੇ ਖੇਤਰਾਂ ਦੇ ਵਿੱਚ ਲੋਕ ਬਿਨਾਂ ਮਾਸਕ ਤੋਂ ਘੁੰਮਦੇ ਹਨ। ਸਿਹਤ ਵਿਭਾਗ ਵੱਲੋਂ ਲਗਾਤਾਰ ਕਰੋਨਾ ਟੈਸਟਿੰਗ ਕੀਤੀ ਜਾ ਰਹੀ ਹੈ। ਬਠਿੰਡਾ ਦੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਬੀਤੇ 24 ਘੰਟਿਆਂ ਦੌਰਾਨ ਕਰੋਨਾ ਦੇ 17 ਨਵੇਂ ਕੇਸ ਸਾਹਮਣੇ ਆਏ ਹਨ। ਇਸ ਸਮੇਂ ਜ਼ਿਲ੍ਹੇ ਵਿੱਚ ਕੁੱਲ 75 ਕੇਸ ਐਕਟਿਵ ਹਨ। 24 ਘੰਟਿਆਂ ਦੌਰਾਨ 6 ਕਰੋਨਾ ਪ੍ਰਭਾਵਿਤ ਵਿਅਕਤੀ ਠੀਕ ਹੋਣ ਉਪਰੰਤ ਘਰ ਪਰਤ ਗਏ ਹਨ। -ਪੱਤਰ ਪ੍ਰੇਰਕ