ਪੱਤਰ ਪ੍ਰੇਰਕ
ਬਠਿੰਡਾ, 14 ਅਪਰੈਲ
ਜ਼ਿਲ੍ਹੇ ’ਚ ਬੀਤੇ 24 ਘੰਟਿਆਂ ਦੌਰਾਨ ਕਰੋਨਾ ਦੇ 216 ਨਵੇਂ ਕੇਸ ਆਏ ਹਨ ਤੇ 92 ਕਰੋਨਾ ਮਰੀਜ਼ ਠੀਕ ਹੋਏ ਹਨ। ਜ਼ਿਲ੍ਹੇ ਵਿੱਚ ਹੁਣ ਤਕ ਕੁੱਲ 1,89,565 ਸੈਂਪਲ ਲਏ ਗਏ ਹਨ ਜਿਨ੍ਹਾਂ ਵਿਚੋਂ 13,732 ਪਾਜ਼ੇਟਿਵ ਕੇਸ ਆਏ। ਇਨ੍ਹਾਂ ਵਿੱਚੋਂ 11697 ਕਰੋਨਾ ਪੀੜਤ ਸਿਹਤਯਾਬ ਹੋ ਚੁੱਕੇ ਹਨ। ਇਸ ਸਮੇਂ ਜ਼ਿਲ੍ਹੇ ਵਿੱਚ ਕੁੱਲ 1764 ਕੇਸ ਐਕਟਿਵ ਹਨ ਤੇ 271 ਕਰੋਨਾ ਪ੍ਰਭਾਵਿਤ ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ।
ਅਬੋਹਰ (ਸੁੰਦਰ ਨਾਥ ਆਰੀਆ): ਇਥੇ ਅੱਜ ਬਜ਼ੁਰਗ ਵਿਅਕਤੀ ਦੀ ਕਰੋਨਾ ਕਾਰਨ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਮੁਤਾਬਕ ਕੰਧਵਾਲਾ ਰੋਡ ਵਾਸੀ 75 ਸਾਲਾਂ ਦੇ ਬਜ਼ੁਰਗ ਦੀ ਕਰੋਨਾ ਰਿਪੋਰਟ ਬੀਤੇ ਦਿਨੀਂ ਪਾਜ਼ੇਟਿਵ ਆਈ ਸੀ। ਉਸ ਦਾ ਇਲਾਜ ਬਠਿੰਡਾ ਦੇ ਪ੍ਰਾਈਵੇਟ ਹਸਪਤਾਲ ਵਿੱਚ ਚੱਲ ਰਿਹਾ ਸੀ ਜਿਥੇ ਅੱਜ ਉਸ ਦੀ ਮੌਤ ਹੋ ਗਈ।