ਪੱਤਰ ਪ੍ਰੇਰਕ
ਬਠਿੰਡਾ, 6 ਮਈ
ਡਿਪਟੀ ਕਮਿਸ਼ਨਰ ਬੀ.ਸ਼੍ਰੀਨਿਵਾਸਨ ਨੇ ਦੱਸਿਆ ਕਿ ਕਰੋਨਾ ਦੇ ਵੱਧ ਰਹੇ ਪ੍ਰਕੋਪ ਨੂੰ ਰੋਕਣ ਦੇ ਮੱਦੇਨਜ਼ਰ ਕੈਂਪ ਲਗਾਏ ਜਾ ਰਹੇ ਹਨ। ਕੈਂਪਾਂ ਦੀ ਲੜੀ ਤਹਿਤ ਬੀਤੇ 24 ਘੰਟਿਆਂ ਦੌਰਾਨ 3683 ਸੈਂਪਲ ਲਏ ਗਏ ਤੇ ਹੋਰ ਪ੍ਰਬੰਧ ਵੀ ਕੀਤੇ ਗੲ ਹਨ।
ਤਲਵੰਡੀ ਸਾਬੋ ’ਚ 45 ਕਰੋਨਾ ਪਾਜ਼ੇਟਿਵ
ਤਲਵੰਡੀ ਸਾਬੋ (ਪੱਤਰ ਪ੍ਰੇਰਕ): ਪੰਜਾਬ ਅੰਦਰ ਕਰੋਨਾ ਮਹਾਂਮਾਰੀ ਦੇ ਵੱਧ ਰਹੇ ਕੇਸਾਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ’ਤੇ ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਸਿਹਤ ਵਿਭਾਗ ਦੀਆਂ ਸਖ਼ਤ ਹਦਾਇਤਾਂ ਅਨੁਸਾਰ ਤਲਵੰਡੀ ਸਾਬੋ ਦੇ ਸ਼ਹੀਦ ਬਾਬਾ ਦੀਪ ਸਿੰਘ ਸਿਵਲ ਹਸਪਤਾਲ ਵਿਚ ਕੋਵਿਡ19 ਦੇ ਲਗਾਤਾਰ ਨਮੂਨੇ ਲਏ ਗਏ ਤੇ 445 ਟੈਸਟ ਕੀਤੇ ਜਿਨ੍ਹਾਂ ਵਿੱਚੋਂ ਰੈਪਿਡ ਟੈਸਟਾਂ ਵਿੱਚੋਂ 45 ਵਿਅਕਤੀਆਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਜਦ ਕਿ ਬਾਕੀ ਵਿਅਕਤੀਆਂ ਦੀ ਰਿਪੋਰਟ ਤਿੰਨ ਦਿਨਾਂ ਬਾਅਦ ਆਵੇਗੀ।