ਪੱਤਰ ਪ੍ਰੇਰਕ
ਬਠਿੰਡਾ, 3 ਅਗਸਤ
ਜ਼ਿਲ੍ਹਾ ਬਠਿੰਡਾ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕਰੋਨਾ ਦੇ 40 ਨਵੇਂ ਕੇਸ ਸਾਹਮਣੇ ਆਏ ਹਨ। ਇਸ ਸਬੰਧੀ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਇਸ ਸਮੇਂ ਜ਼ਿਲ੍ਹੇ ਵਿੱਚ ਕਰੋਨਾ ਦੇ ਕੁੱਲ 237 ਕੇਸ ਐਕਟਿਵ ਹਨ। ਇਸ ਤੋਂ ਇਲਾਵਾ ਪਿਛਲੇ 24 ਘੰਟਿਆਂ ਦੌਰਾਨ 31 ਕਰੋਨਾ ਪ੍ਰਭਾਵਿਤ ਵਿਅਕਤੀ ਠੀਕ ਹੋਣ ਉਪਰੰਤ ਘਰ ਪਰਤ ਗਏ ਹਨ।
ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਤੱਕ 7,20,042 ਜਣਿਆਂ ਦੇ ਕਰੋਨਾ ਜਾਂਚ ਲਈ ਨਮੂਨੇ ਲਏ ਜਾ ਗਏ ਹਨ। ਇਨ੍ਹਾਂ ਵਿੱਚੋਂ 51,796 ਵਿਅਕਤੀ ਪਾਜ਼ੇਟਿਵ ਪਾਏ ਗਏ ਅਤੇ 50,135 ਵਿਅਕਤੀ ਕਰੋਨਾ ਨੂੰ ਮਾਤ ਦੇ ਕੇ ਆਪੋ-ਆਪਣੇ ਘਰ ਪਰਤ ਗਏ ਹਨ। ਉਨ੍ਹਾਂ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਵਿੱਚ ਕਰੋਨਾ ਕਾਰਨ 1424 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।