ਕਰੋਨਾ: ਬਠਿੰਡਾ ਜ਼ਿਲ੍ਹੇ ਵਿੱਚ 414 ਨਵੇਂ ਕੇਸ

ਮਾਨਸਾ ਸ਼ਹਿਰ ਵਿਚ ਮਾਈਕਰੋ ਕੰਟੇਨਮੈਂਟ ਜ਼ੋਨ ਐਲਾਨੇ

ਕਰੋਨਾ: ਬਠਿੰਡਾ ਜ਼ਿਲ੍ਹੇ ਵਿੱਚ 414 ਨਵੇਂ ਕੇਸ

ਬਠਿੰਡਾ ਵਿਚ ਇਕ ਵਿਅਕਤੀ ਦਾ ਕਰੋਨਾ ਟੈਸਟ ਕਰਦੀ ਹੋਈ ਸਿਹਤ ਵਰਕਰ। -ਫੋਟੋ: ਪਵਨ ਵਰਮਾ

ਪੱਤਰ ਪ੍ਰੇਰਕ
ਬਠਿੰਡਾ, 19 ਜਨਵਰੀ

ਬਠਿੰਡਾ ਜ਼ਿਲ੍ਹੇ ’ਚ ਅੱਜ ਕਰੋਨਾਵਾਇਰਸ ਦੇ 414 ਨਵੇਂ ਕੇਸ ਸਾਹਮਣੇ ਆਏ ਹਨ। ਇਹ ਜਾਣਕਾਰੀ ਅੱਜ ਡਿਪਟੀ ਕਮਿਸ਼ਨਰ ਵਨੀਤ ਕੁਮਾਰ ਨੇ ਦਿੱਤੀ।

ਉਨ੍ਹਾਂ ਦੱਸਿਆ ਕਿ ਪਿਛਲੇ 24 ਘੰਟਿਆਂ ਦੌਰਾਨ 414 ਨਵੇਂ ਕੇਸ ਸਾਹਮਣੇ ਆਏ ਹਨ, ਜਿਸ ਨਾਲ ਇਸ ਵੇਲੇ ਜ਼ਿਲ੍ਹੇ ਵਿੱਚ ਐਕਟਿਵ ਕੇਸਾਂ ਦੀ ਗਿਣਤੀ 2900 ਹੋ ਗਈ ਹੈ। ਇਸ ਤੋਂ ਇਲਾਵਾ ਪਿਛਲੇ 24 ਘੰਟਿਆਂ ਦੌਰਾਨ 556 ਮਰੀਜ਼ ਕਰੋਨਾ ਤੋਂ ਉੱਭਰ ਕੇ ਠੀਕ ਹੋਣ ਉਪਰੰਤ ਘਰ ਵਾਪਸ ਪਰਤ ਗਏ ਹਨ। ਜ਼ਿਲ੍ਹੇ ਅੰਦਰ ਕੋਵਿਡ-19 ਤਹਿਤ ਹੁਣ ਤੱਕ ਕੁੱਲ 629696 ਵਿਅਕਤੀਆਂ ਦੇ ਕਰੋਨਾ ਸੈਂਪਲ ਲਏ ਗਏ ਹਨ, ਜਿਨ੍ਹਾਂ ’ਚੋਂ 46230 ਪਾਜ਼ੇਟਿਵ ਕੇਸ ਆਏ। ਇਨ੍ਹਾਂ ’ਚੋਂ 42272 ਮਰੀਜ਼ਾਂ ਨੈ ਕਰੋਨਾ ’ਤੇ ਫ਼ਤਹਿ ਹਾਸਲ ਕੀਤੀ। ਜ਼ਿਲ੍ਹੇ ਵਿਚ ਹੁਣ ਤੱਕ 1058 ਕਰੋਨਾ ਪ੍ਰਭਾਵਿਤ ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।

ਮਾਨਸਾ (ਪੱਤਰ ਪ੍ਰੇਰਕ): ਕਰੋਨਾਵਾਇਰਸ ਦੇ ਵਧਦੇ ਕੇਸਾਂ ਦੇ ਮੱਦੇਨਜ਼ਰ ਅਤੇ ਮਹਾਮਾਰੀ ਦੇ ਫੈਲਾਅ ਨੂੰ ਰੋਕਣ ਲਈ ਡਿਪਟੀ ਕਮਿਸ਼ਨਰ ਮਹਿੰਦਰ ਪਾਲ ਨੇ ਮਾਨਸਾ ਸ਼ਹਿਰ ਵਿੱਚ ਅਫ਼ਸਰ ਕਲੋਨੀ, ਵਾਰਡ ਨੰਬਰ 7, ਨਿਊ ਕੋਰਟ ਰੋਡ ਮਾਨਸਾ ਨੂੰ ਕੰਟੇਨਮੈਂਟ ਜ਼ੋਨ ਅਤੇ ਨੇੜੇ ਸੁਰਿੰਦਰਾ ਬੈਗ ਹਾਊਸ ਵਨਵੇਅ ਟਰੈਫਿਕ ਰੋਡ, ਵਾਰਡ ਨੰਬਰ 5 ਨੂੰ ਮਾਈਕਰੋ ਕੰਟੇਨਮੈਂਟ ਜ਼ੋਨ ਐਲਾਨਿਆ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਇਲਾਕੇ ਦੇ ਨਾਲ ਲੱਗਦੇ ਇਲਾਕੇ ਨੂੰ ਬਫ਼ਰ ਜ਼ੋਨ ਐਲਾਨਿਆ ਗਿਆ ਹੈ। ਇਸ ਹੁਕਮ ਨੂੰ ਲਾਗੂ ਕਰਵਾਉਣ ਲਈ ਚਾਰ ਮੈਂਬਰੀ ਰੈਪਿਡ ਰਿਸਪੌਂਸ ਟੀਮ ਦਾ ਗਠਨ ਕੀਤਾ ਗਿਆ ਹੈ, ਜਿਸ ਵਿੱਚ ਡੀਐੱਸਪੀ (ਐੱਸਡੀ) ਮਾਨਸਾ ਗੋਬਿੰਦਰ ਸਿੰਘ, ਐੱਸਐੱਮਓ ਮਾਨਸਾ ਡਾ. ਹਰਚੰਦ ਸਿੰਘ, ਐੱਸਐੱਚਓ ਸਿਟੀ-2 ਮਾਨਸਾ ਇੰਸਪੈਕਟਰ ਹਰਦਿਆਲ ਸਿੰਘ ਅਤੇ ਨਾਇਬ ਤਹਿਸੀਲਦਾਰ ਮਾਨਸਾ ਨਵਜੀਵਨ ਛਾਬੜਾ ਸ਼ਾਮਲ ਹਨ।

ਮੁਕਤਸਰ ’ਚ ਬਿਨਾ ਮਾਸਕ ਤੇ ਟੀਕਾਕਰਨ ਸਰਕਾਰੀ ਦਫਤਰਾਂ ’ਚ ਦਾਖ਼ਲਾ ਬੰਦ

ਸ੍ਰੀ ਮੁਕਤਸਰ ਸਾਹਿਬ (ਨਿੱਜੀ ਪੱਤਰ ਪ੍ਰੇਰਕ): ਜ਼ਿਲ੍ਹੇ ਵਿਚ ਕਰੋਨਾਵਾਇਰਸ ਦੇ ਮੱਦੇਨਜ਼ਰ ਬਿਨਾ ਮਾਸਕ ਅਤੇ ਟੀਕਾਕਰਨ ਦੇ ਕਿਸੇ ਵੀ ਸਰਕਾਰੀ ਦਫਤਰ ਵਿੱਚ ‘ਨੋ-ਐਂਟਰੀ’ ਹੋਵੇਗੀ। ਇਹ ਹੁਕਮ ਜਾਰੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਰਾਜਦੀਪ ਕੌਰ ਨੇ ਦੱਸਿਆ ਕਿ ਕੇਵਲ ਉਹੀ ਲੋਕ ਜਨਤਕ ਥਾਵਾਂ, ਸਰਕਾਰੀ ਜਾਂ ਪ੍ਰਾਈਵੇਟ ਸੰਸਥਾਵਾਂ ’ਚ ਆ-ਜਾ ਸਕਣਗੇ ਜਿਨ੍ਹਾਂ ਨੂੰ ਕੋਵਿਡ-19 ਵਿਰੋਧੀ ਵੈਕਸੀਨ ਦੀਆਂ ਦੋਵੇਂ ਡੋਜ਼ ਲੱਗ ਚੁੱਕੀਆਂ ਹੋਣ ਜਾਂ ਜਿਨ੍ਹਾਂ ਕੋਲ ਆਰਟੀ-ਪੀਸੀਆਰ ਟੈਸਟ ਦੀ 72 ਘੰਟੇ ਪੁਰਾਣੀ ਨੈਗਟਿਵ ਰਿਪੋਰਟ ਹੋਵੇਗੀ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਇਨ੍ਹਾਂ ਹਦਾਇਤਾਂ ਨੂੰ ਸਖ਼ਤੀ ਨਾਲ ਲਾਗੂ ਕਰਵਾਉਣ ਲਈ ਪਾਬੰਦ ਹੋਵੇਗਾ। ਸਿਹਤ ਵਿਭਾਗ ਵੱਲੋਂ ਸਰਕਾਰੀ ਸਕੂਲਾਂ, ਮੁਹੱਲਿਆਂ, ਹੈਲਥ ਸੈਂਟਰਾਂ ਅਤੇ ਪਿੰਡਾਂ ਦੇ ਡੇਰਿਆਂ, ਗੁਰਦੁਆਰਿਆਂ ਅਤੇ ਸਾਂਝੀਆਂ ਥਾਵਾਂ ’ਤੇ ਕੈਂਪ ਲਗਾ ਕੇ ਟੀਕਾਕਰਨ ਕੀਤਾ ਜਾ ਰਿਹਾ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਬੇਅਦਬੀ ਕਾਂਡ ਬਾਰੇ ਐੱਸਆਈਟੀ ਦੀ ਰਿਪੋਰਟ ਜਨਤਕ

ਬੇਅਦਬੀ ਕਾਂਡ ਬਾਰੇ ਐੱਸਆਈਟੀ ਦੀ ਰਿਪੋਰਟ ਜਨਤਕ

ਰਿਪੋਰਟ ’ਚ ਡੇਰਾ ਸੱਚਾ ਸੌਦਾ ਮੁਖੀ ਸਣੇ ਕਈ ਡੇਰਾ ਪ੍ਰੇਮੀ ਸਾਜ਼ਿਸ਼ਕਾਰ ਕ...

ਬਰਮਿੰਘਮ ਟੈਸਟ: ਇੰਗਲੈਂਡ ਦੀ ਪਾਰੀ ਲੜਖੜਾਈ

ਬਰਮਿੰਘਮ ਟੈਸਟ: ਇੰਗਲੈਂਡ ਦੀ ਪਾਰੀ ਲੜਖੜਾਈ

84 ਦੌੜਾਂ ਵਿੱਚ ਪੰਜ ਖਿਡਾਰੀ ਪੈਵੀਅਨ ਪਰਤੇ

ਸ਼ਹਿਰ

View All