ਕਰੋਨਾ: ਬਠਿੰਡਾ ’ਚ 56 ਨਵੇਂ ਕੇਸਾਂ ਦੀ ਪੁਸ਼ਟੀ

ਕਰੋਨਾ: ਬਠਿੰਡਾ ’ਚ 56 ਨਵੇਂ ਕੇਸਾਂ ਦੀ ਪੁਸ਼ਟੀ

ਫ਼ਰੀਦਕੋਟ ’ਚ ਸ਼ੱਕੀ ਮਰੀਜ਼ਾਂ ਦੇ ਸੈਂਪਲ ਲੈਂਦੇ ਹੋਏ ਸਿਹਤ ਕਰਮੀ। -ਫੋਟੋ: ਜੱਸ

ਪੱਤਰ ਪ੍ਰੇਰਕ
ਬਠਿੰਡਾ, 12 ਅਗਸਤ

ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਬੀ. ਸ੍ਰੀਨਿਵਾਸਨ ਨੇ ਦੱਸਿਆ ਕਿ ਬੀਤੇ 24 ਘੰਟਿਆਂ ਦੌਰਾਨ ਜ਼ਿਲ੍ਹੇ ਵਿਚ ਕਰੋਨਾ ਦੇ 56 ਨਵੇਂ ਕੇਸ ਆਏ ਹਨ ਤੇ 124 ਵਿਅਕਤੀ ਕਰੋਨਾ ਨੂੰ ਮਾਤ ਦੇ ਕੇ ਆਪੋ ਆਪਣੇ ਘਰ ਚਲੇ ਗਏ ਹਨ। ਇਸ ਸਮੇਂ ਜ਼ਿਲ੍ਹੇ ਵਿਚ 450 ਐਕਟਿਵ ਕੇਸ ਹਨ।

ਫ਼ਰੀਦਕੋਟ (ਨਿੱਜੀ ਪੱਤਰ ਪ੍ਰੇਰਕ): ਫ਼ਰੀਦਕੋਟ ਜ਼ਿਲ੍ਹੇ ਵਿਚ ਕਰੋਨਾਵਾਇਰਸ ਦੇ 33 ਨਵੇਂ ਕੇਸਾਂ ਦੀ ਪੁਸ਼ਟੀ ਹੋਈ ਹੈ। ਸਿਹਤ ਵਿਭਾਗ ਨੇ ਪਾਜ਼ੇਟਿਵ ਮਰੀਜ਼ਾਂ ਨੂੰ ਇਕਾਂਤਵਾਸ ਵਾਰਡ ਵਿਚ ਭਰਤੀ ਕੀਤਾ ਹੈ। ਫ਼ਰੀਦਕੋਟ ਜ਼ਿਲ੍ਹੇ ਵਿਚ ਕਰੋਨਾ ਪਾਜ਼ੇਟਿਵ ਕੇਸਾਂ ਦੀ ਗਿਣਤੀ 456 ਹੋ ਗਈ ਹੈ।

ਮੋਗਾ (ਨਿੱਜੀ ਪੱਤਰ ਪ੍ਰੇਰਕ); ਸਿਵਲ ਸਰਜਨ ਡਾ. ਅਮਰਪ੍ਰੀਤ ਕੌਰ ਬਾਜਵਾ ਨੇ ਦੱਸਿਆ ਕਿ ਅੱਜ ਜ਼ਿਲ੍ਹੇ ਵਿਚ 21 ਕਰੋਨਾ ਕੇਸ ਆਏ ਹਨ। ਹੁਣ ਜ਼ਿਲ੍ਹੇ ਵਿਚ ਕੁੱਲ ਐਕਟਿਵ ਕੇਸਾਂ ਦੀ ਗਿਣਤੀ 271 ਹੋ ਗਈ ਹੈ।

ਸਿਰਸਾ (ਨਿੱਜੀ ਪੱਤਰ ਪ੍ਰੇਰਕ): ਜ਼ਿਲ੍ਹਾ ਸਿਰਸਾ ਵਿਚ ਦੋ ਹੈਲਥ ਵਰਕਰਾਂ ਸਮੇਤ ਕਰੋਨਾ ਦੇ 11 ਨਵੇਂ ਪਾਜ਼ੇਟਿਵ ਕੇਸ ਮਿਲਣ ਨਾਲ ਕਰੋਨਾ ਪਾਜ਼ੇਟਿਵ ਮਰੀਜ਼ਾਂ ਦਾ ਅੰਕੜਾ 686 ਹੋ ਗਿਆ ਹੈ। ਸਿਵਲ ਸਰਜਨ ਡਾ. ਸੁਰਿੰਦਰ ਨੈਨ ਨੇ ਇਹ ਜਾਣਕਾਰੀ ਦਿੱਤੀ।

ਚਾਰ ਵਿਅਕਤੀ ਇਕਾਂਤਵਾਸ ਕੀਤੇ

ਸ਼ਹਿਣਾ (ਪੱਤਰ ਪ੍ਰੇਰਕ): ਸਿਹਤ ਵਿਭਾਗ ਨੇ ਆਂਧਰਾ ਪ੍ਰਦੇਸ਼ ’ਚੋਂ ਆਏ 4 ਵਿਅਕਤੀਆਂ ਨੂੰ ਘਰ ਵਿਚ ਇਕਾਂਤਵਾਸ ਕੀਤਾ ਹੈ ਅਤੇ ਉਨਾਂ ਦੇ ਸੈਂਪਲ ਲੈ ਕੇ ਕਰੋਨਾ ਟੈਸਟ ਲਈ ਭੇਜ ਦਿੱਤੇ ਹਨ। ਹੈਲਥ ਸੁਪਰਵਾਈਜ਼ਰ ਰੂਪ ਸਿੰਘ ਅਤੇ ਮਲਟੀਪਰਪਜ਼ ਮਲੇਰੀਆ ਵਰਕਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਪਰਿਵਾਰ ਦਾ ਮੁਖੀ ਕੰਬਾਈਨ ਲੈ ਕੇ ਆਂਧਰਾ ਪ੍ਰਦੇਸ਼ ਗਿਆ ਸੀ ਤੇ ਪਿੱਛੋਂ ਪਰਿਵਾਰ ਦੇ ਤਿੰਨ ਜੀਅ ਵੀ ਊੱਥੇ ਚਲੇ ਗਏ। ਵਾਪਸ ਆਉਣ ’ਤੇ ਉਨ੍ਹਾਂ ਨੂੰ ਇਕਾਂਤਵਾਸ ਕਰ ਦਿੱਤਾ ਹੈ। ਐੱਸ.ਐੱਮ.ਓ. ਜਸਵੀਰ ਸਿੰਘ ਔਲਖ ਨੇ ਕਿਹਾ ਕਿ ਜੋ ਲੋਕ ਸਵੈ-ਇੱਛਾ ਨਾਲ ਕਰੋਨਾ ਟੈਸਟ ਦੇ ਸੈਂਪਲ ਭੇਜਣਾ ਚਾਹੁੰਦੇ ਹਨ, ਉਹ ਸਿਹਤ ਵਿਭਾਗ ਕੋਲ ਪਹੁੰਚ ਕਰ ਸਕਦੇ ਹਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਹਿਰ

View All