ਕਰੋਨਾ: ਬਠਿੰਡਾ ਵਿੱਚ 79 ਨਵੇਂ ਕੇਸ, ਫਰੀਦਕੋਟ ’ਚ ਇੱਕ ਮੌਤ

ਕਰੋਨਾ: ਬਠਿੰਡਾ ਵਿੱਚ 79 ਨਵੇਂ ਕੇਸ, ਫਰੀਦਕੋਟ ’ਚ ਇੱਕ ਮੌਤ

ਮਨੋਜ ਸ਼ਰਮਾ

ਬਠਿੰਡਾ, 20 ਸਤੰਬਰ

ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਬੀ. ਸ੍ਰੀਨਿਵਾਸਨ ਨੇ ਦੱਸਿਆ ਕਿ ਅੱਜ ਕਰੋਨਾ 79 ਕੇਸ ਸਾਹਮਣੇ ਆਏ ਹਨ ਤੇ 107 ਮਰੀਜ਼ ਠੀਕ ਹੋਣ ਉਪਰੰਤ ਆਪੋ-ਆਪਣੇ ਘਰ ਪਰਤੇ ਗਏ ਹਨ। ਇਸ ਸਮੇਂ ਜ਼ਿਲ੍ਹੇ ਵਿੱਚ ਕੁੱਲ 988 ਕੇਸ ਐਕਟਿਵ ਹਨ। ਹੁਣ ਤੱਕ ਜ਼ਿਲੇ ਅੰਦਰ 87 ਕਰੋਨਾ ਪ੍ਰਭਾਵਿਤ ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ।

ਬਰਨਾਲਾ (ਰਵਿੰਦਰ ਰਵੀ): ਅੱਜ ਕਰੋਨਾ ਦੇ 36 ਨਵੇਂ ਮਰੀਜ਼ ਆਉਣ ਨਾਲ ਕਰੋਨਾ ਦੇ ਮਰੀਜ਼ਾਂ ਦਾ ਕੁੱਲ ਅੰਕੜਾ 1629 ’ਤੇ ਪੁੱਜ ਗਿਆ ਹੈ। ਸਿਵਲ ਸਰਜਨ ਡਾ. ਗੁਰਿੰਦਰਬੀਰ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਤੱਕ 1209 ਮਰੀਜ਼ ਠੀਕ ਵੀ ਹੋ ਚੁੱਕੇ ਹਨ ਅਤੇ 420 ਮਰੀਜ਼ਾਂ ਦਾ ਇਲਾਜ ਚੱਲ ਰਿਹਾ ਹੈ। ਉਨ੍ਹਾਂ ਦੱਸਿਆ ਕਰੋਨਾ ਕਾਰਨ 37 ਮਰੀਜ਼ਾਂ ਦੀ ਮੌਤ ਵੀ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਬਰਨਾਲਾ ਸ਼ਹਿਰ ਵਿੱਚ 976 ਕਰੋਨਾ ਮਰੀਜ਼ਾਂ ’ਚ 699 ਠੀਕ ਹੋ ਚੁੱਕੇ ਹਨ ਅਤੇ 256 ਮਰੀਜ਼ਾਂ ਦਾ ਇਲਾਜ ਚੱਲ ਰਿਹਾ ਹੈ। 

ਸਿਰਸਾ (ਪ੍ਰਭੂ ਦਿਆਲ): ਜ਼ਿਲ੍ਹਾ ਸਿਰਸਾ ਵਿੱਚ ਇਕ ਸੌ ਕਰੋਨਾ ਪਾਜ਼ੇਟਿਵ ਦੇ ਕੇਸ ਆਉਣ ਨਾਲ ਅੰਕੜਾ 3061 ’ਤੇ ਪੁੱਜ ਗਿਆ ਹੈ ਜਦੋਂਕਿ ਹੁਣ ਤੱਕ ਕਰੋਨਾ ਨਾਲ 48 ਵਿਅਕਤੀਆਂ ਦੀ ਮੌਤ ਹੋਣ ਦੀ ਪੁਸ਼ਟੀ ਹੋਈ ਹੈ। ਸਿਵਲ ਸਰਜਨ ਡਾ. ਸੁਰਿੰਦਰ ਨੈਨ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਅੱਜ 100 ਨਵੇਂ ਕੇਸ ਸਾਹਮਣੇ ਆਏ ਹਨ। ਜ਼ਿਲ੍ਹੇ ਵਿੱਚ ਕੁੱਲ 3061 ਕਰੋਨਾ ਪਾਜ਼ੇਟਿਵ ਕੇਸ ਹਨ, ਜਿਨ੍ਹਾਂ ਵਿੱਚੋਂ 1891 ਸਿਹਤਯਾਬ ਹੋਏ ਹਨ, ਜਦੋਂਕਿ 48 ਦੀ ਮੌਤ ਹੋਈ ਹੈ। 

ਕੋਟਕਪੂਰਾ (ਟਨਸ): ਫ਼ਰੀਦਕੋਟ ਦੇ ਸਿਵਲ ਸਰਜਨ ਡਾ. ਰਜਿੰਦਰ ਕੁਮਾਰ ਨੇ ਦੱਸਿਆ ਕਿ ਅੱਜ ਕਰੋਨਾ ਕਾਰਨ ਇਕ ਹੋਰ ਮੌਤ ਹੋ ਗਈ। ਜ਼ਿਲ੍ਹੇ ਵਿੱਚ ਕਰੋਨਾ ਦੇ 30 ਨਵੇਂ ਕੇਸ ਆਏ ਹਨ, ਜਿਸ ਨਾਲ ਐਕਟਿਵ ਕੇਸਾਂ ਦੀ ਗਿਣਤੀ ਹੁਣ 583 ਹੋ ਗਈ ਹੈ।

ਮਾਂ ਦੇ ਭੋਗ ਤੋਂ ਪਹਿਲਾਂ ਪੁੱਤ ਦੀ ਮੌਤ

ਤਪਾ ਮੰਡੀ (ਪੱਤਰ ਪ੍ਰੇਰਕ): ਤਪਾ ਵਿੱਚ ਕਰੋਨਾ ਪੀੜਤ ਮਾਂ ਦੇ ਭੋਗ ਤੋਂ ਇੱਕ ਦਿਨ ਪਹਿਲਾਂ ਪੁੱਤਰ ਦੀ ਕਰੋਨਾ ਕਾਰਨ ਮੌਤ ਹੋ ਗਈ। ਵਿਨੋਦ ਕੁਮਾਰ ਦੀ ਰਿਪੋਰਟ ਕਰੀਬ 26 ਦਿਨ ਪਹਿਲਾਂ ਪਾਜ਼ੇਟਿਵ ਆਈ ਸੀ, ਉਸ ਦਾ ਗੁੜਗਾਉਂ ਦੇ ਵੇਦਾਂਤਾ ਹਸਪਤਾਲ ਵਿੱਚ ਇਲਾਜ ਦੌਰਾਨ ਬੀਤ ਦਿਨ ਦੇਹਾਂਤ ਹੋ ਗਿਆ। ਵਿਨੋਦ ਕੁਮਾਰ ਦੀ ਮਾਤਾ ਕਿਸ਼ਨਾ ਦੇਵੀ ਦੀ ਕਰੋਨਾ ਪਾਜ਼ੇਟਿਵ ਆਉਣ ਮਗਰੋਂ ਮੋਹਾਲੀ ਵਿੱਚ ਇਲਾਜ ਦੌਰਾਨ ਮੌਤ ਹੋ ਗਈ ਸੀ। ਅੱਜ 20 ਸਤੰਬਰ ਨੂੰ ਕਿਸ਼ਨਾ ਦੇਵੀ ਦੀ ਭੋਗ ਦੀ ਰਸਮ ਸੀ ਜੋ ਮੁਲਤਵੀ ਕਰ ਦਿੱਤੀ ਗਈ। ਿਨੋਦ ਕੁਮਾਰ ਜਿੰਦਲ ਦਾ ਸਸਕਾਰ ਅੱਜ ਸਵੇਰੇ ਸਿਵਲ ਹਸਪਤਾਲ ਦੇ ਕਰਮਚਾਰੀਆਂ ਨੇ ਕੀਤਾ ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਕਿਸਾਨਾਂ ਨੂੰ ਨਹੀਂ ਮਿਲੇਗਾ ਵਿਆਜ ’ਤੇ ਵਿਆਜ ਮੁਆਫ਼ੀ ਸਕੀਮ ਦਾ ਲਾਭ

ਕਿਸਾਨਾਂ ਨੂੰ ਨਹੀਂ ਮਿਲੇਗਾ ਵਿਆਜ ’ਤੇ ਵਿਆਜ ਮੁਆਫ਼ੀ ਸਕੀਮ ਦਾ ਲਾਭ

ਫ਼ਸਲੀ ਕਰਜ਼ੇ, ਟਰੈਕਟਰ ਤੇ ਹੋਰ ਸੰਦਾਂ ਲਈ ਕਰਜ਼ਿਆਂ ਨੂੰ ਸਕੀਮ ਦੇ ਘੇਰੇ...

ਕਿਸਾਨ ਸੰਘਰਸ਼ ਵਿਚ ਹੁਣ ਨਵੇਂ ਆਰਡੀਨੈਂਸ ਖਿਲਾਫ਼ ਗੂੰਜ

ਕਿਸਾਨ ਸੰਘਰਸ਼ ਵਿਚ ਹੁਣ ਨਵੇਂ ਆਰਡੀਨੈਂਸ ਖਿਲਾਫ਼ ਗੂੰਜ

* ਹਵਾ ਪ੍ਰਦੂਸ਼ਣ ਨਾਲ ਨਜਿੱਠਣ ਲਈ ਜਾਰੀ ਨਵੇਂ ਆਰਡੀਨੈਂਸ ਨੂੰ ‘ਬਦਲਾਲਊ’ ...

ਫਾਰੂਕ ਅਬਦੁੱਲਾ ਨੂੰ ਨਮਾਜ਼ ਲਈ ਘਰੋਂ ਬਾਹਰ ਨਾ ਨਿਕਲਣ ਦਿੱਤਾ

ਫਾਰੂਕ ਅਬਦੁੱਲਾ ਨੂੰ ਨਮਾਜ਼ ਲਈ ਘਰੋਂ ਬਾਹਰ ਨਾ ਨਿਕਲਣ ਦਿੱਤਾ

ਪ੍ਰਸ਼ਾਸਨ ਨੇ ਰਿਹਾਇਸ਼ ਦੇ ਬਾਹਰ ਟਰੱਕ ਖੜ੍ਹਾ ਕਰਕੇ ਰਾਹ ਰੋਕਿਆ

ਪੁੱਤ ਵੱਲੋਂ ਪਿਤਾ ਤੇ ਮਤਰੇਈ ਮਾਂ ਦਾ ਕਤਲ

ਪੁੱਤ ਵੱਲੋਂ ਪਿਤਾ ਤੇ ਮਤਰੇਈ ਮਾਂ ਦਾ ਕਤਲ

ਮਾਂ ਦੇ ਗਰਭਵਤੀ ਹੋਣ ਦੀ ਭਿਣਕ ਪੈਣ ਮਗਰੋਂ ਦਿੱਤਾ ਵਾਰਦਾਤ ਨੂੰ ਅੰਜਾਮ, ...

ਸ਼ਹਿਰ

View All