ਪੱਤਰ ਪ੍ਰੇਰਕ
ਬਠਿੰਡਾ, 26 ਨਵੰਬਰ
ਡਿਪਟੀ ਕਮਿਸ਼ਨਰ ਬੀ. ਸ੍ਰੀਨਿਵਾਸਨ ਨੇ ਦੱਸਿਆ ਕਿ ਬੀਤੇ 24 ਘੰਟਿਆਂ ਦੌਰਾਨ ਜ਼ਿਲ੍ਹੇ ’ਚ 80 ਹੋਰ ਮਰੀਜ਼ ਕਰੋਨਾ ਪਾਜ਼ੇਟਿਵ ਆਏ ਹਨ। ਜ਼ਿਲ੍ਹੇ ਵਿੱਚ ਕੋਵਿਡ-19 ਤਹਿਤ 99,662 ਸੈਂਪਲ ਲਏ ਗਏ, ਜਿਨ੍ਹਾਂ ਵਿੱਚੋਂ 8191 ਪਾਜ਼ੇਟਿਵ ਆਏ। ਇਨ੍ਹਾਂ ਵਿੱਚੋਂ 6663 ਕਰੋਨਾ ਪੀੜਤ ਸਿਹਤਯਾਬ ਹੋ ਕੇ ਘਰਾਂ ਨੂੰ ਪਰਤ ਗਏ ਹਨ।
ਸ੍ਰੀ ਮੁਕਤਸਰ ਸਾਹਿਬ (ਨਿੱਜੀ ਪੱਤਰ ਪ੍ਰੇਰਕ): ਜ਼ਿਲ੍ਹੇ ਵਿੱਚ ਅੱਜ 13 ਵਿਅਕਤੀ ਕਰੋਨਾ ਪਾਜ਼ੇਟਿਵ ਆਉਣ ਕਰਕੇ ਕੁੱਲ ਸਰਗਰਮ ਮਰੀਜ਼ਾਂ ਦੀ ਗਿਣਤੀ 233 ਹੋ ਗਈ ਹੈ। ਅੱਜ ਮੁਕਤਸਰ, ਬਰੀਵਾਲਾ ਤੇ ਫੁੱਲੂ ਖੇੜਾ ਦਾ 1-1 ਅਤੇ ਮਲੋਟ ਦੇ 9 ਵਿਅਕਤੀ ਕਰੋਨਾ ਪਾਜ਼ੇਟਿਵ ਆਏ ਹਨ। ਸਿਵਲ ਸਰਜਨ ਵੱਲੋਂ ਜਾਰੀ ਸੂਚਨਾ ਅਨੁਸਾਰ ਗਿੱਦੜਬਾਹਾ ਦੇ ਰੂਪ ਨਗਰ ਵਾਸੀ 80 ਸਾਲਾ ਵਿਅਕਤੀ ਦੀ ਕਰੋਨਾ ਕਾਰਨ ਮੌਤ ਹੋ ਗਈ ਹੈ।