ਪੱਤਰ ਪੇ੍ਰਕ
ਬਠਿੰਡਾ, 25 ਸਤੰਬਰ
ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਬੀ. ਸ਼੍ਰੀਨਿਵਾਸਨ ਨੇ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਅੰਦਰ ਕੋਵਿਡ-19 ਤਹਿਤ 56135 ਸੈਂਪਲ ਲਏ ਗਏ, ਜਿਨਾਂ ਵਿਚੋਂ ਕੁੱਲ 5399 ਪਾਜੀਟਿਵ ਕੇਸ ਆਏ, ਇਨਾਂ ਵਿਚੋਂ 3681 ਕਰੋਨਾ ਪੀੜਤ ਵਿਅਕਤੀ ਠੀਕ ਹੋ ਕੇ ਆਪੋ-ਆਪਣੇ ਘਰ ਪਰਤ ਗਏ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਸਮੇਂ ਜ਼ਿਲੇ ਵਿੱਚ ਕੁੱਲ 913 ਕੇਸ ਐਕਟਿਵ ਹਨ ਤੇ 699 ਕੇਸ ਹੋਰ ਜ਼ਿਲਿਆ ਵਿੱਚ ਸ਼ਿਫਟ ਹੋ ਚੁੱਕੇ ਹਨ। ਇਸ ਤੋਂ ਇਲਾਵਾ ਹੁਣ ਤੱਕ ਜ਼ਿਲੇ ਅੰਦਰ 106 ਕਰੋਨਾ ਪ੍ਰਭਾਵਿਤ ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਡੀਸੀ ਨੇ ਦੱਸਿਆ ਕਿ ਬੀਤੇ 24 ਘੰਟਿਆਂ ਦੌਰਾਨ ਨਵੇਂ 89 ਮਰੀਜ਼ ਸਾਹਮਣੇ ਆਏ ਹਨ ਜਦੋਂ ਕਿ ਨੈਗੇਟਿਵ 515 ਤੇ ਕਰੋਨਾ ਪ੍ਰਭਾਵਿਤ 117 ਮਰੀਜ਼ ਠੀਕ ਹੋਣ ਉਪਰੰਤ ਆਪੋ ਆਪਣੇ ਘਰ ਵਾਪਸ ਪਰਤੇ ਗਏ।