ਕਰੋਨਾ: ਬਠਿੰਡਾ ’ਚ 7 ਤੇ ਮੁਕਤਸਰ ’ਚ ਛੇ ਮਰੀਜ਼ਾਂ ਦੀ ਪੁਸ਼ਟੀ

ਕਰੋਨਾ: ਬਠਿੰਡਾ ’ਚ 7 ਤੇ ਮੁਕਤਸਰ ’ਚ ਛੇ ਮਰੀਜ਼ਾਂ ਦੀ ਪੁਸ਼ਟੀ

ਮਨੋਜ ਸ਼ਰਮਾ
ਬਠਿੰਡਾ, 2 ਜੁਲਾਈ

ਬਠਿੰਡਾ ਜ਼ਿਲੇ ਵਿਚ ਅੱਜ 7 ਨਵੇਂ ਪਾਜ਼ੇਟਿਵ ਮਾਮਲੇ ਸਾਹਮਣੇ ਆਏ ਹਨ। ਇਸ ਤੋਂ ਬਿਨਾਂ ਇੱਕ ਮ੍ਰਿਤਕ ਦੀ ਰਿਪੋਰਟ ਵੀ ਪਾਜ਼ੇਟਿਵ ਆਈ ਹੈ। ਡਿਪਟੀ ਕਮਿਸ਼ਨਰ ਸ਼੍ਰੀ ਬੀ ਸ੍ਰੀਨਿਵਾਸਨ ਨੇ ਦੱਸਿਆ ਕਿ ਇਨ੍ਹਾਂ 7 ਕੇਸਾਂ ਵਿਚੋਂ ਦੋ ਬਾਹਰਲੇ ਸੂਬੇ ਤੋਂ ਆਏ ਸਨ ਅਤੇ 5 ਪਹਿਲਾਂ ਤੋਂ ਪਾਜ਼ੇਟਿਵ ਆਏ ਲੋਕਾਂ ਦੇ ਸੰਪਰਕਾਂ ਵਿਚੋਂ ਸਨ।

ਸ੍ਰੀ ਮੁਕਤਸਰ ਸਾਹਿਬ (ਗੁਰਸੇਵਕ ਸਿੰਘ ਪ੍ਰੀਤ): ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ ਕਰੋਨਾ ਦੇ ਛੇ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਹਰੀ ਨਰਾਇਣ ਸਿੰਘ ਨੇ ਦੱਸਿਆ ਕਿ ਦੋ ਵਿਅਕਤੀ ਯੂਪੀ ਤੇ ਪਰਤੇ ਸਨ ਜੋ ਨਾਮਦੇਵ ਨਗਰ ਮੁਕਤਸਰ ਦੇ ਰਹਿਣ ਵਾਲੇ ਹਨ, ਵੀ ਕਰੋਨਾ ਪਾਜ਼ੇਟਿਵ ਪਾਏ ਗਏ ਹਨ। ਇਸ ਤਰ੍ਹਾਂ ਇਕ-ਇਕ ਜਣਾ ਪੀਰਖਾਨਾ ਬੂੜਾ ਗੁੱਜਰ ਰੋਡ ਅਤੇ ਗੋਨੇਆਣਾ ਰੋਡ ਦਾ ਰਹਿਣ ਵਾਲਾ ਸ਼ਾਮਲ ਹੈ ਜਦੋਂ ਕਿ ਇਕ ਵਿਅਕਤੀ ਗਿਦੜਬਾਹਾ ਅਤੇ ਇਕ ਪਿੰਡ ਮਹਿਰਾਜਵਾਲਾ ਦਾ ਸ਼ਾਮਲ ਹੈ।

ਨਿਹਾਲ ਸਿੰਘ ਵਾਲਾ (ਰਾਜਵਿੰਦਰ ਰੌਂਤਾ): ਥਾਣਾ ਨਿਹਾਲ ਸਿੰਘ ਵਾਲਾ ਵਿੱਚ ਇੱਕ ਸਹਾਇਕ ਥਾਣੇਦਾਰ ਦੇ ਕਰੋਨਾ ਪਾਜ਼ੇਟਵ ਆਉਣ ਪਿੱਛੋਂ ਸ਼ੁਰੂ ਹੋਈ ਲੜੀ ਵਿੱਚ ਪੀੜਤਾਂ ਦੀ ਤਿੰਨ ਸਹਾਇਕ ਥਾਣੇਦਾਰਾਂ ਤੇ ਹੋਰ ਮੁਲਾਜ਼ਮਾਂ ਵਧਦੀ ਗਿਣਤੀ ਦੱਸ ਤੱਕ ਪੁੱਜ ਗਈ ਹੈ।

ਫ਼ਰੀਦਕੋਟ (ਜਸਵੰਤ ਜੱਸ): ਫ਼ਰੀਦਕੋਟ ਵਿੱਚ ਕਰੋਨਾ ਦੇ ਹੋਰ ਮਰੀਜ਼ਾਂ ਦੀ ਸ਼ਨਾਖਤ ਹੋਈ ਹੈ ਜਿੰਨਾਂ ਨੂੰ ਸਿਹਤ ਵਿਭਾਗ ਨੇ ਇਲਾਜ ਲਈ ਆਈਸੋਲੇਸ਼ਨ ਵਾਰਡ ਵਿੱਚ ਭਰਤੀ ਕਰ ਲਿਆ ਹੈ। ਸਿਵਲ ਸਰਜਨ ਡਾ. ਰਜਿੰਦਰ ਕੁਮਾਰ ਨੇ ਕਿਹਾ ਕਿ 26 ਸਾਲਾ ਨੌਜਵਾਨ ਦੁਬਈ ਤੋਂ ਵਾਪਸ ਆਇਆ ਹੈ ਅਤੇ ਇੱਕ ਫ਼ਰੀਦਕੋਟ ਸ਼ਹਿਰ ਦਾ ਬਸ਼ਿੰਦਾ ਹੈ। ਇਨ੍ਹਾਂ ਦੋਹਾਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਫਰੀਦਕੋਟ ਜ਼ਿਲ੍ਹੇ ਵਿੱਚ ਹੁਣ ਐਕਟਿਵ ਕੇਸਾਂ ਦੀ ਗਿਣਤੀ 12 ਹੋ ਗਈ ਹੈ ਜਦੋਂ ਕਿ 98 ਕੇਸ ਹੁਣ ਤੱਕ ਠੀਕ ਹੋ ਚੁੱਕੇ ਹਨ।

ਫਾਜ਼ਿਲਕਾ ਜ਼ਿਲ੍ਹੇ ’ਚ ਆਏ 5 ਕੇਸ

ਜਲਾਲਾਬਾਦ (ਚੰਦਰ ਪ੍ਰਕਾਸ਼ ਕਾਲੜਾ): ਫ਼ਾਜ਼ਿਲਕਾ ਜ਼ਿਲ੍ਹੇ ਅੰਦਰ 5 ਹੋਰ ਪਾਜ਼ੇਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ। ਇਸ ਨਾਲ ਜ਼ਿਲ੍ਹੇ ਅੰਦਰ ਹੁਣ ਐਕਟਿਵ ਕੇਸਾਂ ਦੀ ਗਿਣਤੀ 28 ਹੋ ਗਈ ਹੈ। ਸਿਵਲ ਸਰਜਨ ਡਾ. ਚੰਦਰ ਮੋਹਨ ਕਟਾਰੀਆ ਨੇ ਦੱਸਿਆ ਕਿ 5 ਕੇਸਾਂ ਵਿੱਚ 2 ਔਰਤਾਂ ਅਤੇ 3 ਮਰਦ ਸ਼ਾਮਲ ਹਨ। 2 ਫੀਮੇਲ ਦੀੇ ਟਰੈਵਲ ਹਿਸਟਰੀ ਹਨੁਮਾਨਗੜ੍ਹ ਦੀ ਹੈ। 3 ਵਿਅਕਤੀਆਂ ’ਚ ਇਕ ਮੇਲ ਦੀ ਕੋਈ ਹਿਸਟਰੀ ਨਹੀਂ, ਦੂਜੇ ਦੀ ਟਰੈਵਲ ਹਿਸਟਰੀ ਰਿਵਾੜੀ ਦੀ ਹੈ ਅਤੇ ਤੀਸਰਾ ਮੇਲ ਆਰਮੀ ਵਿੱਚ ਅਬੋਹਰ ਵਿਖੇ ਹੈ।

ਦੁਬਈ ਤੋਂ ਪਰਤੇ ਵਿਅਕਤੀ ਦੀ ਰਿਪੋਰਟ ਪਾਜ਼ੇਟਿਵ

ਟੱਲੇਵਾਲ (ਲਖਵੀਰ ਸਿੰਘ ਚੀਮਾ): ਥਾਣਾ ਟੱਲੇਵਾਲ ਅਧੀਨ ਪੈਂਦੇ ਪਿੰਡ ਭੋਤਨਾ ਦੇ ਇੱਕ ਨੌਜਵਾਨ ਦੀ ਰਿਪੋਰਟ ਕਰੋਨਾ ਪਾਜ਼ੇਟਿਵ ਹੈ। ਸਿਹਤ ਅਧਿਕਾਰੀ ਡਾ. ਮੁਨੀਸ਼ ਕੁਮਾਰ ਨੇ ਦੱਸਿਆ ਕਿ ਭੋਤਨਾ ਨਿਵਾਸੀ 34 ਸਾਲਾ ਇੱਕ ਵਿਅਕਤੀ 25 ਜੂਨ ਨੂੰ ਦੁਬਈ ਤੋਂ ਪੰਜਾਬ ਪਰਤਿਆ ਸੀ ਜਿਸ ਨੂੰ ਸੰਘੇੜਾ ਦੇ ਇਕਾਂਤਵਾਸ ਸੈਂਟਰ ਵਿੱਚ ਰੱਖਿਆ ਗਿਆ ਸੀ। ਉਸ ਦੀ ਅੱਜ ਕਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਇਮੀਊਨਿਟੀ ਦੀ ਸੱਜ ਗਈ ਹੱਟੀ

ਇਮੀਊਨਿਟੀ ਦੀ ਸੱਜ ਗਈ ਹੱਟੀ

ਪਰਮਾਣੂ ਹਥਿਆਰ ਅਤੇ ਮਨੁੱਖਤਾ ਦਾ ਭਲਕ

ਪਰਮਾਣੂ ਹਥਿਆਰ ਅਤੇ ਮਨੁੱਖਤਾ ਦਾ ਭਲਕ

ਮੇਰੇ ਪਿੰਡ ਦੇ ਸ਼ਹੀਦਾਂ ਦੀ ਅਲੋਕਾਰ ਗਾਥਾ!

ਮੇਰੇ ਪਿੰਡ ਦੇ ਸ਼ਹੀਦਾਂ ਦੀ ਅਲੋਕਾਰ ਗਾਥਾ!

ਮੁੱਖ ਖ਼ਬਰਾਂ

ਜ਼ਹਿਰੀਲੀ ਸ਼ਰਾਬ ਹਾਦਸੇ ਦੇ ਮੁਲਜ਼ਮਾਂ ਖਿਲਾਫ ਹੋਵੇਗੀ ਸਖ਼ਤ ਕਾਰਵਾਈ: ਕੈਪਟਨ

ਜ਼ਹਿਰੀਲੀ ਸ਼ਰਾਬ ਹਾਦਸੇ ਦੇ ਮੁਲਜ਼ਮਾਂ ਖਿਲਾਫ ਹੋਵੇਗੀ ਸਖ਼ਤ ਕਾਰਵਾਈ: ਕੈਪਟਨ

ਤਰਨਤਾਰਨ ਵਿੱਚ ਪੀੜਤ ਪਰਿਵਾਰਾਂ ਨਾਲ ਕੀਤੀ ਮੁਲਾਕਾਤ ; ਮੁਆਵਜ਼ਾ ਰਾਸ਼ੀ ਵ...

21ਵੀਂ ਸਦੀ ਦੇ ਭਾਰਤ ਦੀ ਨੀਂਹ ਰੱਖੇਗੀ ਕੌਮੀ ਸਿੱਖਿਆ ਨੀਤੀ: ਮੋਦੀ

21ਵੀਂ ਸਦੀ ਦੇ ਭਾਰਤ ਦੀ ਨੀਂਹ ਰੱਖੇਗੀ ਕੌਮੀ ਸਿੱਖਿਆ ਨੀਤੀ: ਮੋਦੀ

ਕਿਸੇ ਵੀ ਖੇਤਰ ਤੋਂ ਪੱਖਪਾਤ ਦੀ ਸ਼ਿਕਾਇਤ ਨਾ ਆਉਣ ’ਤੇ ਖੁਸ਼ੀ ਪ੍ਰਗਟਾਈ; ਸ...

ਕੋਵਿਡ-19: ਮੁਲਕ ਵਿੱਚ ਇਕ ਦਿਨ ਵਿੱਚ ਆਏ ਰਿਕਾਰਡ 62000 ਤੋਂ ਵਧ ਕੇਸ

ਕੋਵਿਡ-19: ਮੁਲਕ ਵਿੱਚ ਇਕ ਦਿਨ ਵਿੱਚ ਆਏ ਰਿਕਾਰਡ 62000 ਤੋਂ ਵਧ ਕੇਸ

ਕੁਲ ਪੀੜਤਾਂ ਦੀ ਗਿਣਤੀ 20 ਲੱਖ ਦੇ ਪਾਰ, 886 ਵਿਅਕਤੀ ਜ਼ਿੰਦਗੀ ਦੀ ਜੰਗ...

ਰੀਆ ਦੀ ਲੁੱਕਣ ਮੀਟੀ ਖਤਮ; ਪੁੱਛਗਿਛ ਲਈ ਈਡੀ ਦਫ਼ਤਰ ਪੁੱਜੀ

ਰੀਆ ਦੀ ਲੁੱਕਣ ਮੀਟੀ ਖਤਮ; ਪੁੱਛਗਿਛ ਲਈ ਈਡੀ ਦਫ਼ਤਰ ਪੁੱਜੀ

ਕਈ ਸਵਾਲਾਂ ਦੇ ਜਵਾਬ ਦੇਣ ਵਿੱਚ ਹੋ ਰਹੀ ਹੈ ਮੁਸ਼ਕਲ, ਲਿਖਤੀ ਦੇਣੇ ਪੈ ਰਹ...

ਸ਼ਹਿਰ ਦੀਆਂ ਭੀੜ-ਭੜੱਕੇ ਵਾਲੀਆਂ ਮਾਰਕੀਟਾਂ ਵਿੱਚ ਜਿਸਤ- ਟਾਂਕ ਫਾਰਮੁੂਲਾ ਲਾਗੂ

ਸ਼ਹਿਰ ਦੀਆਂ ਭੀੜ-ਭੜੱਕੇ ਵਾਲੀਆਂ ਮਾਰਕੀਟਾਂ ਵਿੱਚ ਜਿਸਤ- ਟਾਂਕ ਫਾਰਮੁੂਲਾ ਲਾਗੂ

ਸੈਕਟਰ-22 ਮੋਬਾਈਲ ਮਾਰਕੀਟ ਵਿਚਲੀਆਂ ਚਾਰ ਮਾਰਕੀਟਾਂ 6 ਦਿਨਾਂ ਲਈ ਬੰਦ; ...

ਸ਼ਹਿਰ

View All