ਬਠਿੰਡਾ ਜ਼ਿਲ੍ਹੇ ਦੇ ਸਕੂਲਾਂ ਵਿੱਚ ਪੁੱਜੀ ਕਰੋਨਾ ਦੀ ਲਾਗ

ਬਠਿੰਡਾ ਜ਼ਿਲ੍ਹੇ ਦੇ ਸਕੂਲਾਂ ਵਿੱਚ ਪੁੱਜੀ ਕਰੋਨਾ ਦੀ ਲਾਗ

ਮਨੋਜ ਸ਼ਰਮਾ

ਬਠਿੰਡਾ, 6 ਮਾਰਚ

ਜ਼ਿਲ੍ਹੇ ਵਿੱਚ ਕਰੋਨਾ ਦੀ ਲਾਗ ਮੁੜ ਤੇਜ਼ੀ ਨਾਲ ਫੈਲ ਰਹੀ ਹੈ। ਅੱਧੀ ਦਰਜਨ ਤੋਂ ਵੱਧ ਸਕੂਲਾਂ ਨੂੰ ਕਰੋਨਾ ਨੇ ਆਪਣੀ ਲਪੇਟ ਵਿਚ ਲੈ ਲਿਆ ਹੈ। ਇਸ ਕਾਰਨ ਅਧਿਆਪਕਾਂ ’ਚ ਦਹਿਸ਼ਤ ਹੈ। ਜਾਣਕਾਰੀ ਅਨੁਸਾਰ ਜ਼ਿਲ੍ਹੇ ਦੇ 7 ਸਕੂਲ ਅਧਿਆਪਕ ਤੇ ਹੋਰ ਅਮਲਾ ਪਾਜ਼ੇਟਿਵ ਪਾਇਆ ਗਿਆ ਹੈ। ਇਸ ਤੋਂ ਪਹਿਲਾਂ ਵੀ ਅੱਧੀ ਦਰਜਨ ਸਰਕਾਰੀ ਸਕੂਲਾਂ ’ਚ ਕਰੋਨਾ ਪਾਜ਼ੇਟਿਵ ਰਿਪੋਰਟਾਂ ਆ ਚੁੱਕੀਆਂ ਹਨ। ਸਰਕਾਰੀ ਹਾਈ ਸਕੂਲ ਜੰਤਾ ਨਗਰ ਦੇ ਦੋ ਅਧਿਆਪਕ ਅਤੇ ਪ੍ਰਾਇਮਰੀ ਸਕੂਲ ਦਾ ਇਕ ਅਧਿਆਪਕ ਦੀ ਕਰੋਨਾ ਰਿਪੋਰਟ ਪਾਜ਼ੇਟਿਵ ਪਾਈ ਗਈ ਹੈ। ਇਸ ਤੋਂ ਇਲਾਵਾ ਸਰਕਾਰੀ ਹਾਈ ਸਕੂਲ ਬੰਬੀਹਾ ਦਾ ਇੱਕ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗਰਲਜ਼ ਲਹਿਰਾ ਧੂਰਕੋਟ ਦੇ ਦੋ ਅਤੇ ਕੋਠਾ ਗੁਰੂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਦਾ ਵੀ ਇੱਕ- ਇੱਕ ਅਧਿਆਪਕ ਕਰੋਨਾ ਪਾਜ਼ੇਟਿਵ ਪਾਇਆ ਗਿਆ ਹੈ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿਰਾਜ਼ ਦਾ ਵੀ ਇੱਕ ਅਧਿਆਪਕ ਕਰੋਨਾ ਪਾਜ਼ੇਟਿਵ ਮਿਲਿਆ ਹੈ। ਸਿਹਤ ਵਿਭਾਗ ਦੇ ਅਧਿਕਾਰੀਆਂ ਮੁਤਾਬਕ ਪਾਜ਼ੇਟਿਵ ਮਿਲੇ ਅਧਿਆਪਕਾਂ ਨੂੰ ਏਕਾਂਤਵਸ ਕਰ ਦਿੱਤਾ ਗਿਆ ਹੈ। ਇਸਤੋਂ ਇਲਾਵਾ ਇਨ੍ਹਾਂ ਅਧਿਆਪਕਾਂ ਦੇ ਸੰਪਰਕ ’ਚ ਆਏ ਦੂਜੇ ਸਟਾਫ਼ ਮੈਂਬਰਾਂ ਅਤੇ ਬੱਚਿਆਂ ਦੇ ਵੀ ਸੈਂਪਲ ਲਏ ਜਾ ਰਹੇ ਹਨ।

ਜ਼ਿਲ੍ਹਾ ਸਿੱਖਿਆ ਅਫ਼ਸਰ ਮੇਵਾ ਸਿੰਘ ਸਿੱਧੂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਅਧਿਆਪਕਾਂ ਦੇ ਕਰੋਨਾ ਪਾਜ਼ੇਟਿਵ ਆਉਣ ਦੀ ਕੋਈ ਜਾਣਕਾਰੀ ਨਹੀਂ ਹੈ। ਉਹ ਕੱਲ੍ਹ ਸਕੂਲਾਂ ਨੂੰ ਹਦਾਇਤ ਕਰਨਗੇ ਕਿ ਜੇਕਰ ਕੋਈ ਬੱਚਾ ਜਾਂ ਅਧਿਆਪਕ ਖੰਘ ਜਾਂ ਬੁਖ਼ਾਰ ਤੋਂ ਪੀੜਤ ਹੈ ਤਾਂ ਉਹ ਨਜ਼ਦੀਕੀ ਹਸਪਤਾਲ ਨਾਲ ਸੰਪਰਕ ਕਰਨ। 

ਸਿਹਤ ਵਿਭਾਗ ਨੇ ਲਏ ਕਰੋਨਾ ਦੇ ਨਮੂਨੇ

ਕੋਟਕਪੂਰਾ (ਨਿੱਜੀ ਪੱਤਰ ਪ੍ਰੇਰਕ):  ਸਿਹਤ ਵਿਭਾਗ ਵੱਲੋਂ ਸਕੂਲਾਂ ’ਚ ਕੋਵਿਡ ਟੈਸਟ ਕੀਤੇ ਜਾ ਰਹੇ ਹਨ। ਸਿਹਤ ਵਿਭਾਗ ਕੋਟਕਪੂਰਾ ਦੀ ਟੀਮ ਨੇ ਅੱਜ ਇਥੇ ਦਸਮੇਸ਼ ਗੋਲਬਲ ਸਕੂਲ ’ਚ ਸਟਾਫ ਅਤੇ ਵਿਦਿਆਰਥੀਆਂ ਦੇ ਕੋਵਿਡ ਟੈਸਟ ਕੀਤੇ। ਸਿਹਤ ਵਿਭਾਗ ਦੀ ਟੀਮ ਨੇ ਇਸ ਨਿੱਜੀ ਸਕੂਲ ’ਚੋਂ 76 ਸੈਂਪਲ ਲਏ। ਵਿਭਾਗ ਨੇ ਇਸ ਸਕੂਲਾਂ ਤੋਂ ਇਸ ਵਿੱਚ ਸਹਿਯੋੋਗ ਕਰਨ ਦੀ ਅਪੀਲ ਕੀਤੀ ਹੈ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸ਼ਾਇਰ ਤੇ ਮਿੱਟੀ ਦੋ ਨਹੀਂ...

ਸ਼ਾਇਰ ਤੇ ਮਿੱਟੀ ਦੋ ਨਹੀਂ...

ਬੀਬੀ ਰਾਣੀ

ਬੀਬੀ ਰਾਣੀ

ਸ਼ਹਿਰ

View All