Kotha Guru ਵਿੱਚ ਬਿਜਲੀ ਦਾ ਕਰੰਟ ਲੱਗਣ ਕਾਰਨ ਕ੍ਰਿਕਟ ਖਿਡਾਰੀ ਦੀ ਮੌਤ
ਪਿੰਡ ਕੋਠਾ ਗੁਰੂ ਵਿਚ 23 ਸਾਲਾ ਨੌਜਵਾਨ ਕ੍ਰਿਕਟ ਖਿਡਾਰੀ ਦੀ ਅਚਾਨਕ ਬਿਜਲੀ ਦਾ ਕਰੰਟ ਲੱਗਣ ਕਾਰਨ ਮੌਤ ਹੋ ਗਈ। ਜਾਣਕਾਰੀ ਮੁਤਾਬਕ ਉਨ੍ਹਾਂ ਦੇ ਘਰ ਵਿੱਚ ਫਰਸ਼ ਦਾ ਕੰਮ ਚੱਲ ਰਿਹਾ ਸੀ, ਇਸੇ ਦੌਰਾਨ ਗਗਨਦੀਪ ਸਿੰਘ ਸਿੱਧੂ ਪੁੱਤਰ ਅਜਾਇਬ ਸਿੰਘ ਅਚਾਨਕ...
Advertisement
ਪਿੰਡ ਕੋਠਾ ਗੁਰੂ ਵਿਚ 23 ਸਾਲਾ ਨੌਜਵਾਨ ਕ੍ਰਿਕਟ ਖਿਡਾਰੀ ਦੀ ਅਚਾਨਕ ਬਿਜਲੀ ਦਾ ਕਰੰਟ ਲੱਗਣ ਕਾਰਨ ਮੌਤ ਹੋ ਗਈ।
ਜਾਣਕਾਰੀ ਮੁਤਾਬਕ ਉਨ੍ਹਾਂ ਦੇ ਘਰ ਵਿੱਚ ਫਰਸ਼ ਦਾ ਕੰਮ ਚੱਲ ਰਿਹਾ ਸੀ, ਇਸੇ ਦੌਰਾਨ ਗਗਨਦੀਪ ਸਿੰਘ ਸਿੱਧੂ ਪੁੱਤਰ ਅਜਾਇਬ ਸਿੰਘ ਅਚਾਨਕ ਇਨਵਰਟਰ ਦੇ ਕਰੰਟ ਦੀ ਲਪੇਟ ਵਿੱਚ ਆ ਗਿਆ।
Advertisement
ਪਰਿਵਾਰਕ ਮੈਂਬਰਾਂ ਵੱਲੋਂ ਉਸ ਨੂੰ ਤੁਰੰਤ ਭਗਤਾ ਭਾਈ ਦੇ ਇਕ ਪ੍ਰਾਈਵੇਟ ਹਸਪਤਾਲ ਵਿੱਚ ਲਿਜਾਇਆ ਗਿਆ ਪਰ ਉਹ ਬਚ ਨਾ ਸਕਿਆ। ਗਗਨਦੀਪ ਕ੍ਰਿਕਟ ਦਾ ਹੋਣਹਾਰ ਖਿਡਾਰੀ ਸੀ ਤੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਇਸ ਮੌਤ ਕਾਰਨ ਪਿੰਡ ਵਿੱਚ ਸੋਗ ਦੀ ਲਹਿਰ ਹੈ।
Advertisement
Advertisement
×

