ਬਠਿੰਡਾ: ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਬੀ.ਸ੍ਰੀਨਿਵਾਸਨ ਵੱਲੋਂ ਕਰੋਨਾ ਨਾਲ ਨਜਿੱਠਣ ਦੇ ਮੱਦੇਨਜ਼ਰ ਜ਼ਿਲ੍ਹੇ ਦੇ ਉੱਚ ਅਧਿਕਾਰੀਆਂ ਨਾਲ ਰੀਵਿਊ ਮੀਟਿੰਗ ਕੀਤੀ ਗਈ। ਰੋਜ਼ਾਨਾ ਕੀਤੀ ਜਾਣ ਵਾਲੀ ਮੀਟਿੰਗ ਦੌਰਾਨ ਉਨ੍ਹਾਂ ਜ਼ਿਲ੍ਹੇ ’ਚ ਕੋਵਿਡ ਨਾਲ ਸਬੰਧਤ ਅਤੇ ਇਸ ਮਹਾਮਾਰੀ ਨੂੰ ਰੋਕਣ ਲਈ ਕੀਤੀਆਂ ਜਾਣ ਵਾਲੀਆਂ ਸਮੂਹ ਗਤੀਵਿਧੀਆਂ ਦੀ ਸਮੀਖਿਆ ਕੀਤੀ। ਇਸ ਮੌਕੇ ਉਨ੍ਹਾਂ ਜ਼ਿਲ੍ਹੇ ’ਚ ਕਰੋਨਾ ਮਰੀਜ਼ਾਂ ਦੇ ਇਲਾਜ ਲਈ ਵੱਖ-ਵੱਖ ਹਸਪਤਾਲਾਂ ’ਚ ਸਥਾਪਤ ਕੀਤੇ ਗਏ ਲੈਵਲ 2 ਤੇ ਲੈਵਲ 3 ਦੀ ਸਮਰੱਥਾ ਵਾਲੇ ਬੈੱਡਾਂ ਦੀ ਸਥਿਤੀ ਤੋਂ ਇਲਾਵਾ ਰੋਜ਼ਾਨਾ ਕੀਤੀ ਜਾਣ ਵਾਲੀ ਕਰੋਨਾ ਟੈਸਟਿੰਗ, ਵੈਕਸੀਨੇਸ਼ਨ ਅਤੇ ਆਕਸੀਜਨ ਗੈਸ ਸਿੰਲਡਰਾਂ ਦੀ ਸਥਿਤੀ ਦਾ ਜਾਇਜ਼ਾ ਲਿਆ। -ਪੱਤਰ ਪ੍ਰੇਰਕ