ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਸੜਕ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਦੀ ਮੌਤ

ਪੱਤਰ ਪ੍ਰੇਰਕ ਬਠਿੰਡਾ, 21 ਅਪਰੈਲ ਇਥੇ ਬੀਤੀ ਰਾਤ ਗੋਨਿਆਣਾ ਰੋਡ ’ਤੇ ਰਾਧਾ ਸੁਆਮੀ ਡੇਰੇ ਨੇੜੇ ਮੋਟਰਸਾਈਕਲ ਸਵਾਰ ਨੌਜਵਾਨ ਨੂੰ ਕਿਸੇ ਅਣਪਛਾਤੇ ਵਾਹਨ ਨੇ ਕੁਚਲ ਦਿੱਤਾ ਜਿਸ ਕਾਰਨ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ। ਹਾਦਸੇ ਦੀ ਸੂਚਨਾ ਮਿਲਣ ’ਤੇ ਸਹਾਰਾ ਜਨ ਸੇਵਾ...
Advertisement

ਪੱਤਰ ਪ੍ਰੇਰਕ

ਬਠਿੰਡਾ, 21 ਅਪਰੈਲ

Advertisement

ਇਥੇ ਬੀਤੀ ਰਾਤ ਗੋਨਿਆਣਾ ਰੋਡ ’ਤੇ ਰਾਧਾ ਸੁਆਮੀ ਡੇਰੇ ਨੇੜੇ ਮੋਟਰਸਾਈਕਲ ਸਵਾਰ ਨੌਜਵਾਨ ਨੂੰ ਕਿਸੇ ਅਣਪਛਾਤੇ ਵਾਹਨ ਨੇ ਕੁਚਲ ਦਿੱਤਾ ਜਿਸ ਕਾਰਨ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ। ਹਾਦਸੇ ਦੀ ਸੂਚਨਾ ਮਿਲਣ ’ਤੇ ਸਹਾਰਾ ਜਨ ਸੇਵਾ ਦੀ ਲਾਈਫ ਸੇਵਿੰਗ ਬ੍ਰਿਗੇਡ ਹੈਲਪਲਾਈਨ ਦੀ ਟੀਮ ਦੇ ਮੈਂਬਰ ਰਾਜਿੰਦਰ ਕੁਮਾਰ ਤੇ ਉਸ ਦੇ ਸਾਥੀ ਮੌਕੇ’ ਤੇ ਪੁੱਜੇ। ਉਨ੍ਹਾਂ ਜਖ਼ਮੀ ਨੌਜਵਾਨ ਨੂੰ ਗੰਭੀਰ ਹਾਲਤ ’ਚ ਹਸਪਤਾਲ ਦੇ ਐਮਰਜੈਂਸੀ ਵਾਰਡ ’ਚ ਲਿਜਾਇਆ ਗਿਆ, ਜਿੱਥੇ ਡਿਊਟੀ ’ਤੇ ਮੌਜੂਦ ਡਾਕਟਰ ਨੇ ਮੋਟਰਸਾਈਕਲ ਸਵਾਰ ਨੂੰ ਮ੍ਰਿਤਕ ਐਲਾਨ ਦਿੱਤਾ, ਜਿਸ ਦੀ ਪਛਾਣ ਅਭੈ (21) ਪੁੱਤਰ ਆਨੰਦ ਕੁਮਾਰ ਵਾਸੀ ਹੰਸ ਨਗਰ ਵਜੋਂ ਹੋਈ ਹੈ। ਪੁਲੀਸ ਵੱਲੋਂ ਇਸ ਮਾਮਲੇ ਵਿਚ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।

Advertisement
Show comments